25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗੋਪਾਲ ਸਿੰਘ ਕੋਟਫੱਤਾ ਨੇ ਹਲਕੇ ਦੀਆਂ ਸਮੱੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਸਿੰਘ ਘੁੰਮਣ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਸੰਗਤ ਮੰਡੀ, 25 ਅਗਸਤ (ਸੁਖਤੇਜ ਧਾਲੀਵਾਲ)-ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਸਾਬਕਾ ਐਸ ਡੀ ਐਮ ਗੋਪਾਲ ਸਿੰਘ ਕੋਟਫੱਤਾ ਨੇ ਦਿਹਾਤੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ. ਐੱਸ.

Ad Position 21
No active advertisement
ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਸਿੰਘ ਘੁੰਮਣ ਨਾਲ। ਤਸਵੀਰ: ਸੁਖਤੇਜ ਧਾਲੀਵਾਲ 26-08-2026
ਸੰਗਤ ਮੰਡੀ, 25 ਅਗਸਤ (ਸੁਖਤੇਜ ਧਾਲੀਵਾਲ)-ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਸਾਬਕਾ ਐਸ ਡੀ ਐਮ ਗੋਪਾਲ ਸਿੰਘ ਕੋਟਫੱਤਾ ਨੇ ਦਿਹਾਤੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ ਰਾਜਵੀਰ ਸਿੰਘ ਘੁੰਮਣ ਨਾਲ ਮੁਲਾਕਾਤ ਕੀਤੀ। ਬੈਠਕ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿਚੋਂ ਪ੍ਰਾਪਤ ਹੋਏ ਮੰਗ ਪੱਤਰ, ਦਰਖਾਸਤਾਂ ਦੇ ਨਿਪਟਾਰੇ ਅਤੇ ਹਲਕਾ ਦਿਹਾਤੀ ਦੇ ਨਾਲ ਜੁੜੇ ਕਈ ਹੋਰ ਅਹਿਮ ਮਸਲਿਆਂ ਬਾਰੇ ਵੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਓ.ਐਸ ਡੀ. ਘੁੰਮਣ ਵਲੋਂ ਲੋਕਾਂ ਦੇ ਮੰਗ ਪੱਤਰ ਅਤੇ ਦਰਖਾਸਤਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਰੇ ਲਈ ਚੰਡੀਗੜ੍ਹ ਸਕੱਤਰੇਤ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਨੂੰ ਭੇਜ ਕੇ ਜਲਦੀ ਹੱਲ ਕਰਨ ਲਈ ਵਿਸ਼ਵਾਸ ਦਿਵਾਇਆ। ਇਸ ਮੌਕੇ ਹਲਕਾ ਇੰਚਾਰਜ ਕੋਟਫੱਤਾ ਵੱਲੋਂ ਬਠਿੰਡਾ ਦਿਹਾਤੀ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਵਾਸਤੇ ਪਿਛਲੇ ਲੰਮੇ ਸਮੇਂ ਖ਼ਸਤਾ ਹਾਲ ਹੋ ਚੁੱਕੇ ਪੱਕੇ ਖਾਲ ਬਣਾਉਣ ਦੀ ਮੰਗ ਨੂੰ ਪ੍ਰਮੁੱਖਤਾ ਨਾਲ ਚੁੱਕਦਿਆਂ ਪਹਿਲ ਦੇ ਆਧਾਰ ਤੇ ਬਣਾਉਣ ਲਈ ਜ਼ੋਰ ਦਿੱਤਾ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਆਉਂਦੇ ਦਿਨਾਂ ਵਿਚ ਇਹ ਮੁੱਦੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਪੋਰਟਸ ਸਕੂਲ ਘੁੱਦਾ ਨੂੰ ‘ਸੈਂਟਰ ਆਫ਼ ਐਕਸੀਲੈਂਸ ਫ਼ਾਰ ਸਪੋਰਟਸ’ ਡਿਕਲੇਅਰ ਕੀਤਾ ਜਾ ਚੁੱਕਾ ਹੈ ਜਿੱਥੇ ਆਉਣ ਵਾਲੇ ਦਿਨਾਂ ਵਿਚ ਟਰਾਇਲ ਸ਼ੁਰੂ ਹੋ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਪੰਜਾਬੀ ਨਾਟਕ ‘ਬਾਬਾ ਘਸੀਟੇ ਦੀ ਨਾਟਕ ਮੰਡਲੀ’ ਦਾ ਮੰਚਨ ਅਗਲੀ ਖ਼ਬਰ ਮਲੂਕਾ ਦੀ ਅਗਵਾਈ ਹੇਠ ਭਾਜਪਾ ਯੂਥ ਵਿੰਗ ਦਾ ਵਿਸਥਾਰ ਜ਼ਿਲ੍ਹਾ ਪ੍ਰਧਾਨ ਮਲੂਕਾ ਤੇ ਜਸਪ੍ਰੀਤ ਜੱਸਾ ਨੇ ਨਵ - ਨਿਯੁਕਤ ਅਹੁਦੇ...
Ad Position 24