ਸਵਰਾਜ ਪਾਰਟੀ ਦੇ ਬੁਲਾਰੇ ਗਿਆਨ ਚੰਦ ਬਾਂਸਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ
ਬਠਿੰਡਾ, 26 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸਵਰਾਜ ਪਾਰਟੀ ਦੇ ਬੁਲਾਰੇ ਤੇ ਸਮਾਜਸੇਵੀ ਗਿਆਨ ਚੰਦ ਬਾਂਸਲ ਨੇ ਬੰਦੀ ਸਿੰਘਾਂ ਦੇ ਹੱਕ ਵਿਚ ਹਾਅ ਦਾ ਨਾਅਰੇ ਮਾਰਦੇ ਹੋਏ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ‘ਅਜੀਤ’ ਉੱਪ-ਦਫਤਰ ਬਠਿੰਡਾ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਗਿਆਨ ਚੰਦ ਬਾਂਸਲ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਬੰਦੀ ਸਿੰਘ ਸਾਲਾਂ ਤੋਂ ਆਪਣੀ ਬਣਦੀ ਸਜਾ ਕਾਨੂੰਨ ਅਨੁਸਾਰ ਪੂਰੀ ਚੁੱਕੇ ਹਨ ਪਰ ਫੇਰ ਵੀ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਭਾਰਤੀ ਕਾਨੂੰਨ ਦੀ ਹੀ ਉਲੰਘਣਾ ਨਹੀਂ ਹੈ ਸਗੋਂ ਮਨੁੱਖੀ ਅਧਿਕਾਰਾਂ ਦਾ ਵੀ ਘਾਣ ਹੈ।
ਬਠਿੰਡਾ, 26 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸਵਰਾਜ ਪਾਰਟੀ ਦੇ ਬੁਲਾਰੇ ਤੇ ਸਮਾਜਸੇਵੀ ਗਿਆਨ ਚੰਦ ਬਾਂਸਲ ਨੇ ਬੰਦੀ ਸਿੰਘਾਂ ਦੇ ਹੱਕ ਵਿਚ ਹਾਅ ਦਾ ਨਾਅਰੇ ਮਾਰਦੇ ਹੋਏ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ‘ਅਜੀਤ’ ਉੱਪ-ਦਫਤਰ ਬਠਿੰਡਾ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਗਿਆਨ ਚੰਦ ਬਾਂਸਲ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਬੰਦੀ ਸਿੰਘ ਸਾਲਾਂ ਤੋਂ ਆਪਣੀ ਬਣਦੀ ਸਜਾ ਕਾਨੂੰਨ ਅਨੁਸਾਰ ਪੂਰੀ ਚੁੱਕੇ ਹਨ ਪਰ ਫੇਰ ਵੀ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਭਾਰਤੀ ਕਾਨੂੰਨ ਦੀ ਹੀ ਉਲੰਘਣਾ ਨਹੀਂ ਹੈ ਸਗੋਂ ਮਨੁੱਖੀ ਅਧਿਕਾਰਾਂ ਦਾ ਵੀ ਘਾਣ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸੰਗੀਨ ਅਪਰਾਧਿਕ ਮਾਮਲਿਆਂ ਦਾ ਸਾਹਮਣੇ ਕਰ ਰਹੇ ਡੇਰਾ ਸਿਰਸਾ ਮੁੱਖੀ ਨੂੰ ਵਾਰ-ਵਾਰ ਪੈਰੋਲ ਦੇ ਕੇ ਜੇਲ੍ਹ ਤੋਂ ਰਿਹਾਈ ਕੀਤੀ ਜਾ ਰਹੀ ਹੈ ਪਰ ਦੂਜੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਆਖ਼ਰੀ ਸਾਹ ਗਿਣ ਰਹੇ ਹਨ ਤੇ ਭਾਈ ਹਵਾਰਾ ਨੂੰ ਉਨ੍ਹਾਂ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ ਹੈ। ਗਿਆਨ ਚੰਦ ਬਾਂਸਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਕੋਈ ਡਰ ਹੈ ਕਿ ਬਾਹਰ ਆਉਣ ਬਾਅਦ ਭਾਈ ਹਵਾਰਾ ਮੁੜ ਕਿਸੇ ਸਮਾਜ ਵਿਰੋਧੀ ਗਤੀਵਿਧੀ ਦਾ ਹਿੱਸਾ ਬਣ ਸਕਦੇ ਹਨ ਤਾਂ ਸਰਕਾਰਾਂ ਕੋਲ ਤਾਂ ਬਹੁਤ ਦਾਰਮਦਾਰ ਤੇ ਅਜਿਹੀਆਂ ਏਜੰਸੀਆਂ ਹਨ ਕਿ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾ ਸਕਦਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਕੌਮ, ਲੋਕ ਭਾਵਨਾਵਾਂ ਅਤੇ ਮਨੁੱਖੀ ਅਧਿਕਾਰਾਂ ਦੀ ਕਦਰ ਕਰਦਿਆਂ ਤੁਰੰਤ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾਵੇ।