26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਵੱਖ-ਵੱਖ ਉਮਰ ਵਰਗਾਂ ’ਚ 15 ਕਬੱਡੀ ਖਿਡਾਰੀਆਂ ਦੀ ਸੂਬਾ ਪੱਧਰੀ ਟੀਮ ਲਈ ਚੋਣ

ਸੀਂਗੋ ਮੰਡੀ, 26 ਅਗਸਤ (ਲਕਵਿਦਰ ਸ਼ਰਮਾ)- ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਕਬੱਡੀ ਖਿਡਾਰੀਆਂ ਨੇ ਨੈਸ਼ਨਲ ਸਟਾਈਲ ਕਬੱਡੀ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਅੰਡਰ-14 ਅਤੇ ਅੰਡਰ-17 ਵਰਗ ਦੇ ਖਿਡਾਰੀਆਂ ਵਲੋਂ ਜ਼ਿਲ੍ਹਾ ਪੱਧਰ ‘ਤੇ ਵੱਡੀਆਂ ਮੱਲਾਂ ਮਾਰਨ ਤੋਂ ਬਾਅਦ ਇਨ੍ਹਾਂ ਵਰਗਾਂ ਵਿਚੋਂ 15 ਲੜਕੇ-ਲੜਕੀਆਂ ਦੀ ਚੋਣ ਸੂਬਾ ਪੱਧਰੀ ਟੂਰਨਾਮੈਂਟ ਦੀ ਟੀਮ ਲਈ ਹੋਈ ਹੈ।

Ad Position 21
No active advertisement
ਅਜੀਤ ਡੈਸਕ 27-08-2026
ਸੀਂਗੋ ਮੰਡੀ, 26 ਅਗਸਤ (ਲਕਵਿਦਰ ਸ਼ਰਮਾ)- ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਕਬੱਡੀ ਖਿਡਾਰੀਆਂ ਨੇ ਨੈਸ਼ਨਲ ਸਟਾਈਲ ਕਬੱਡੀ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਅੰਡਰ-14 ਅਤੇ ਅੰਡਰ-17 ਵਰਗ ਦੇ ਖਿਡਾਰੀਆਂ ਵਲੋਂ ਜ਼ਿਲ੍ਹਾ ਪੱਧਰ ‘ਤੇ ਵੱਡੀਆਂ ਮੱਲਾਂ ਮਾਰਨ ਤੋਂ ਬਾਅਦ ਇਨ੍ਹਾਂ ਵਰਗਾਂ ਵਿਚੋਂ 15 ਲੜਕੇ-ਲੜਕੀਆਂ ਦੀ ਚੋਣ ਸੂਬਾ ਪੱਧਰੀ ਟੂਰਨਾਮੈਂਟ ਦੀ ਟੀਮ ਲਈ ਹੋਈ ਹੈ। ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਦੌਰਾਨ ਆਪਣੀ ਖੇਡ ਕਲਾ, ਫੁਰਤੀ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀ: ਲਖਵਿੰਦਰ ਸਿੰਘ ਸਿੱਧੂ ਨੇ ਚੁਣੇ ਗਏ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਕੂਲ ਲਈ ਮਾਣ ਵਾਲੀ ਗੱਲ ਹੈ ਕਿ ਇੱਥੋਂ ਦੇ ਖਿਡਾਰੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਲਗਾਤਾਰ ਨਾਮਣਾ ਖੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਦਾ ਵੱਡਾ ਸਿਹਰਾ ਸਕੂਲ ਦੇ ਕਬੱਡੀ ਕੋਚ ਹਰਵਿੰਦਰ ਸਿੰਘ ਸਿੱਧੂ ਦੇ ਸਿਰ ਜਾਂਦਾ ਹੈ, ਜਿਨ੍ਹਾਂ ਨੇ ਖਿਡਾਰੀਆਂ ਨੂੰ ਕਬੱਡੀ ਖੇਡ ਦੀਆਂ ਬਾਰੀਕੀਆਂ ਅਤੇ ਤਕਨੀਕਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਦਿਨ-ਰਾਤ ਅਣਥੱਕ ਮਿਹਨਤ ਕਰਵਾਈ ਅਤੇ ਉਨ੍ਹਾਂ ਨੂੰ ਮੁਕਾਬਲਿਆਂ ਲਈ ਤਿਆਰ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਸ੍ਰੀਮਤੀ ਪਰਮਜੀਤ ਕੌਰ ਸੇਖੋਂ ਨੇ ਵੀ ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਲਈ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਦਿੱਤਾ ਜਾ ਰਿਹਾ ਹੈ।ਸਕੂਲ ਪ੍ਰਬੰਧਕਾਂ ਨੇ ਕਬੱਡੀ ਕੋਚ ਹਰਵਿੰਦਰ ਸਿੰਘ ਸਿੱਧੂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਚੁਣੇ ਗਏ ਸਾਰੇ 15 ਖਿਡਾਰੀਆਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਚੰਗੇ ਪ੍ਰਦਰਸ਼ਨ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ਨਾਂਅ ’ਤੇ ਫ਼ਰਜ਼ੀ ਇਨਾਮੀ ਪੋਸਟਾਂ ਰਾਹੀਂ ਲੋਕਾਂ ਨੂੰ ਠੱਗਣ ਦੀ ਕੋਸ਼ਿਸ਼ ਚਿੰਤਾਜਨਕ- ਸਰੂਪ ਸਿੰਘ ਸਿੱਧੂ ਅਗਲੀ ਖ਼ਬਰ ਫਾਊਂਡੇਸ਼ਨ ਵਲੋਂ ਲਗਾਏ ਗਏ ਤੀਸਰੇ ਖ਼ੂਨਦਾਨ ਕੈਂਪ ’ਚ 26 ਯੂਨਿਟ ਖ਼ੂਨਦਾਨ
Ad Position 24