26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪ੍ਰਧਾਨ ਮੰਤਰੀ ਦੇ ਨਾਂਅ ’ਤੇ ਫ਼ਰਜ਼ੀ ਇਨਾਮੀ ਪੋਸਟਾਂ ਰਾਹੀਂ ਲੋਕਾਂ ਨੂੰ ਠੱਗਣ ਦੀ ਕੋਸ਼ਿਸ਼ ਚਿੰਤਾਜਨਕ- ਸਰੂਪ ਸਿੰਘ ਸਿੱਧੂ

ਰਾਮਾਂ ਮੰਡੀ, 26 ਅਗਸਤ (ਤਰਸੇਮ ਸਿੰਗਲਾ)- ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਅਤੇ ਭਾਜਪਾ ਦੇ ਚੋਣ ਨਿਸ਼ਾਨ ਦੀ ਵਰਤੋਂ ਕਰਕੇ ਲੋਕਾਂ ਨੂੰ ਹਜ਼ਾਰਾਂ ਰੁਪਏ ਦੇ ਇਨਾਮ ਦੇਣ ਦਾ ਲਾਲਚ ਦੇਣ ਵਾਲੀਆਂ ਕਥਿਤ ਫ਼ਰਜ਼ੀ ਪੋਸਟਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਸ੍ਰ.

Ad Position 21
No active advertisement
ਅਜੀਤ ਡੈਸਕ 27-08-2026
ਰਾਮਾਂ ਮੰਡੀ, 26 ਅਗਸਤ (ਤਰਸੇਮ ਸਿੰਗਲਾ)- ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਅਤੇ ਭਾਜਪਾ ਦੇ ਚੋਣ ਨਿਸ਼ਾਨ ਦੀ ਵਰਤੋਂ ਕਰਕੇ ਲੋਕਾਂ ਨੂੰ ਹਜ਼ਾਰਾਂ ਰੁਪਏ ਦੇ ਇਨਾਮ ਦੇਣ ਦਾ ਲਾਲਚ ਦੇਣ ਵਾਲੀਆਂ ਕਥਿਤ ਫ਼ਰਜ਼ੀ ਪੋਸਟਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਸ੍ਰ. ਸਿੱਧੂ ਨੇ ਕਿਹਾ ਕਿ ਜੇਕਰ ਸ਼ਰੇਆਮ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਦੀ ਤਸਵੀਰ ਅਤੇ ਸਰਕਾਰੀ ਨਿਸ਼ਾਨਾਂ ਦੀ ਵਰਤੋਂ ਕਰਕੇ ਆਮ ਲੋਕਾਂ ਨੂੰ ਇਨਾਮ ਅਤੇ ਪੈਸੇ ਦੇਣ ਦਾ ਲਾਲਚ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸ਼ੱਕੀ ਲਿੰਕਾਂ ‘ਤੇ ਕਲਿੱਕ ਕਰਨ ਲਈ ਉਕਸਾਇਆ ਜਾ ਰਿਹਾ ਹੈ ਤਾਂ ਇਹ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੋਸਟਾਂ ਆਮ ਲੋਕਾਂ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਸਰਕਾਰੀ ਪ੍ਰਤੀਕਾਂ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੁਰਵਰਤੋਂ ਦਾ ਕਾਰਨ ਵੀ ਬਣ ਸਕਦੀਆਂ ਹਨ। ਉਨ੍ਹਾਂ ਕਿਹਾ, ਜਦੋਂ ਸ਼ਰੇਆਮ ਫ਼ਰਜ਼ੀ ਪੋਸਟਾਂ ਰਾਹੀਂ ਲੋਕਾਂ ਨੂੰ ਠੱਗਣ ਲਈ ਪ੍ਰਧਾਨ ਮੰਤਰੀ ਦੀ ਤਸਵੀਰ ਤੱਕ ਵਰਤਣ ਤੋਂ ਠੱਗ ਨਹੀਂ ਡਰਦੇ ਤਾਂ ਫਿਰ ਭਾਰਤ ਵਿਚ ਸਰਕਾਰਾਂ ਦਾ ਮਤਲਬ ਹੀ ਕੀ ਰਹਿ ਗਿਆ ਹੈ। ਸਿੱਧੂ ਨੇ ਸਰਕਾਰ ਅਤੇ ਸਬੰਧਿਤ ਸਾਈਬਰ ਸੁਰੱਖਿਆ ਏਜੰਸੀਆਂ ਤੋਂ ਮੰਗ ਕੀਤੀ ਕਿ ਅਜਿਹੀਆਂ ਪੋਸਟਾਂ ਦੀ ਤੁਰੰਤ ਜਾਂਚ ਕਰਕੇ ਇਨ੍ਹਾਂ ਦੇ ਪਿੱਛੇ ਮੌਜੂਦ ਠੱਗਾਂ ਦਾ ਪਤਾ ਲਗਾਇਆ ਜਾਵੇ ਅਤੇ ਜੇਕਰ ਇਹ ਪੋਸਟਾਂ ਫ਼ਰਜ਼ੀ ਸਾਬਤ ਹੁੰਦੀਆਂ ਹਨ ਤਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਸਰਕਾਰ, ਪ੍ਰਧਾਨ ਮੰਤਰੀ ਜਾਂ ਕਿਸੇ ਵੱਡੀ ਕੰਪਨੀ ਦੇ ਨਾਂ ‘ਤੇ ਮਿਲਣ ਵਾਲੇ ਇਨਾਮੀ ਲਿੰਕਾਂ ‘ਤੇ ਬਿਨ੍ਹਾਂ ਜਾਂਚ ਕੀਤੇ ਕਲਿੱਕ ਨਾ ਕਰਨ ਅਤੇ ਆਪਣੇ ਬੈਂਕ ਖਾਤੇ, ਯੂਪੀਆਈ, ਓਟੀਪੀ ਜਾਂ ਹੋਰ ਨਿੱਜੀ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਪਿੰਡ ਰਾਇਆ ’ਚ 28 ਲੱਖ ਦੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਉਦਘਾਟਨ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਵੱਖ-ਵੱਖ ਉਮਰ ਵਰਗਾਂ ’ਚ 15 ਕਬੱਡੀ ਖਿਡਾਰੀਆਂ ਦੀ ਸੂਬਾ ਪੱਧ...
Ad Position 24