ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਨੌਜਵਾਨਾਂ ਨਾਲ ਮੀਟਿੰਗਾਂ ਦਾ ਆਰੰਭਿਆ ਦੌਰ
ਤਲਵੰਡੀ ਸਾਬੋ, 26 ਅਗਸਤ (ਰਣਜੀਤ ਸਿੰਘ ਰਾਜੂ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ‘ਚ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਵਲੋਂ ਸਰਗਰਮ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ ਹੁਣ ਪਿੰਡਾਂ ਦੇ ਨੌਜਵਾਨਾਂ ਨਾਲ ਮੀਟਿੰਗਾਂ ਦਾ ਦੌਰ ਅਰੰਭਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਪਾਰਟੀ ਦੇ ਹੱਕ ‘ਚ ਜ਼ੋਰਦਾਰ ਲਾਮਬੰਦੀ ਕਰਨ ਲਈ ਪ੍ਰੇਰਿਆ ਜਾ ਰਿਹੈ। ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਟੀਮ ਵਲੋਂ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਿਕ ਅੱਜ ਉਨ੍ਹਾਂ ਵੱਲੋਂ ਹਰਿਆਣਾ ਦੀ ਹੱਦ ਨਾਲ ਲੱਗਦੇ ਹਲਕੇ ਦੇ ਪਿੰਡਾਂ ਦੇ ਨੌਜਵਾਨਾਂ ਨਾਲ ਤਲਵੰਡੀ ਸਾਬੋ ਵਿਖੇ ਮੀਟਿੰਗ ਕੀਤੀ ਗਈ।
ਮ
ਮੀਟਿੰਗ ਉਪਰੰਤ ਨੌਜਵਾਨਾਂ ਨਾਲ ਸਮੂਹਿਕ ਤਸਵੀਰ ਦੌਰਾਨ ਕ੍ਰਿਸ਼ਨ ਭਾਗੀਵਾਂਦਰ।
27-08-2026
ਤਲਵੰਡੀ ਸਾਬੋ, 26 ਅਗਸਤ (ਰਣਜੀਤ ਸਿੰਘ ਰਾਜੂ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ‘ਚ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਵਲੋਂ ਸਰਗਰਮ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ ਹੁਣ ਪਿੰਡਾਂ ਦੇ ਨੌਜਵਾਨਾਂ ਨਾਲ ਮੀਟਿੰਗਾਂ ਦਾ ਦੌਰ ਅਰੰਭਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਪਾਰਟੀ ਦੇ ਹੱਕ ‘ਚ ਜ਼ੋਰਦਾਰ ਲਾਮਬੰਦੀ ਕਰਨ ਲਈ ਪ੍ਰੇਰਿਆ ਜਾ ਰਿਹੈ। ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਟੀਮ ਵਲੋਂ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਿਕ ਅੱਜ ਉਨ੍ਹਾਂ ਵੱਲੋਂ ਹਰਿਆਣਾ ਦੀ ਹੱਦ ਨਾਲ ਲੱਗਦੇ ਹਲਕੇ ਦੇ ਪਿੰਡਾਂ ਦੇ ਨੌਜਵਾਨਾਂ ਨਾਲ ਤਲਵੰਡੀ ਸਾਬੋ ਵਿਖੇ ਮੀਟਿੰਗ ਕੀਤੀ ਗਈ।ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਨੌਜਵਾਨਾਂ ਨੂੰ ਦੱਸਿਆ ਕਿ ਨੌਜਵਾਨਾਂ ਦੇ ਵਿਕਾਸ ਲਈ ਜਦੋਂ ਵੀ ਯੋਜਨਾਵਾਂ ਤੇ ਅਮਲ ਹੋਇਆ ਉਹ ਕਾਂਗਰਸ ਦੀਆਂ ਸਰਕਾਰਾਂ ਸਮੇਂ ਹੀ ਹੋਇਆ ਜਦੋਂਕਿ ਮੌਜੂਦਾ ‘ਆਪ’ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਦੌਰਾਨ ਨੌਜਵਾਨ ਭਲਾਈ ਲਈ ਕੋਈ ਕੰਮ ਨਹੀ ਕੀਤਾ ਜਿਸ ਕਾਰਣ ਜਿੱਥੇ ਬੇਰੁਜ਼ਗਾਰ ਨੌਜਵਾਨ ਰੋਜ਼ਗਾਰ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਸੂਬੇ ਚ ਨਸ਼ਿਆਂ ਦੀ ਘਰ ਘਰ ਸਪਲਾਈ ਨੇ ਹਾਲਾਤ ਇਹ ਬਣਾ ਦਿੱਤੇ ਨੇ ਕਿ ਮਾਪੇ ਆਪਣੇ ਬੱਚਿਆਂ ਲਈ ਫ਼ਿਕਰਮੰਦ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਨੌਜਵਾਨਾਂ ਤੱਕ ਕਾਂਗਰਸ ਪਾਰਟੀ ਦੀਆਂ ਭਵਿੱਖੀ ਨੀਤੀਆਂ ਨੂੰ ਲੈ ਕੇ ਜਾਣ ਤੇ ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਤਾਂਕਿ 2027 ਚ ਕਾਂਗਰਸ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਸਕੇ ਤੇ ਨੌਜਵਾਨਾਂ ਦੇ ਹਿਤਾਂ ਦੇ ਕਾਰਜ ਹੋ ਸਕਣ। ਕ੍ਰਿਸ਼ਨ ਸਿੰਘ ਨੇ ਇਸ ਮੌਕੇ ਕਿਹਾ ਕਿ ਆਉਣ ਵਾਲੇ ਦਿਨਾਂ ਚ ਹੋਰ ਮੀਟਿੰਗਾਂ ਕਰ ਨੌਜਵਾਨਾਂ ਨੂੰ ਨਾਲ ਜੋੜਾਂਗੇ ਤਾਂਕਿ 2027 ‘ ਚ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਈ ਜਾ ਸਕੇ। ਮੀਟਿੰਗ ’ਚ ਖੇਤੀਬਾੜੀ ਵਿਕਾਸ ਬੈਂਕ ਚੇਅਰਮੈਨ ਜਗਤਾਰ ਸਿੰਘ ਮੈਨੂੰਆਣਾ ਤੋਂ ਇਲਾਵਾ ਨੌਜਵਾਨ ਆਗੂ ਗੁਰਪ੍ਰੀਤ ਲਹਿਰੀ, ਇਕਬਾਲ ਸਿੰਘ ਤਲਵੰਡੀ ਸਾਬੋ, ਮਨਵੀਰ ਸਿੰਘ ਜੋਗੇਵਾਲਾ, ਲਵਪ੍ਰੀਤ ਜੋਗੇਵਾਲਾ, ਮਨਿੰਦਰ ਫੱਤਾਬਾਲੂ, ਜਸ਼ਨ ਜੋਗੇਵਾਲਾ, ਪਰਮਿੰਦਰ ਜੋਗੇਵਾਲਾ, ਖ਼ੁਸ਼ਦੀਪ ਫੱਤਾਬਾਲੂ, ਸੰਦੀਪ ਫੱਤਾਬਾਲੂ, ਮਨਜੋਤ ਸੀਂਗੋ ਆਦਿ ਸ਼ਾਮਿਲ ਸਨ।