26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਮੁਕਾਬਲਾ ਕਰਵਾਇਆ

ਤਲਵੰਡੀ ਸਾਬੋ, 26 ਅਗਸਤ (ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਕੰਪਿਊਟਰ ਸਾਇੰਸ ਵਿਭਾਗ ਅਤੇ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਵੱਲੋਂ ਟੈਕ-ਵਿਜ਼ਨ ਐਸੋਸੀਏਸ਼ਨ ਦੇ ਸਹਿਯੋਗ ਨਾਲ ‘ਟੈੱਕ ਸੇਵੀ ਯੂਥ: ਸ਼ੇਪਿੰਗ ਦਾ ਫਿਊਚਰ’ ਵਿਸ਼ੇ ‘ਤੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਮੁਕਾਬਲਾ ਕਰਵਾਇਆ ਗਿਆ । ਪ੍ਰਬੰਧਕਾਂ ਦੱਸਿਆ ਕਿ ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਤਕਨੀਕੀ ਜਾਗਰੂਕਤਾ, ਰਚਨਾਤਮਿਕਤਾ, ਸੰਚਾਰ ਹੁਨਰ ਅਤੇ ਨਵੀਨਤਮ ਸੋਚ ਨੂੰ ਉਤਸ਼ਾਹਿਤ ਕਰਨਾ ਸੀ।

Ad Position 21
No active advertisement
ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਅਧਿਕਾਰੀ। 27-08-2026
ਤਲਵੰਡੀ ਸਾਬੋ, 26 ਅਗਸਤ (ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਕੰਪਿਊਟਰ ਸਾਇੰਸ ਵਿਭਾਗ ਅਤੇ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਵੱਲੋਂ ਟੈਕ-ਵਿਜ਼ਨ ਐਸੋਸੀਏਸ਼ਨ ਦੇ ਸਹਿਯੋਗ ਨਾਲ ‘ਟੈੱਕ ਸੇਵੀ ਯੂਥ: ਸ਼ੇਪਿੰਗ ਦਾ ਫਿਊਚਰ’ ਵਿਸ਼ੇ ‘ਤੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਮੁਕਾਬਲਾ ਕਰਵਾਇਆ ਗਿਆ । ਪ੍ਰਬੰਧਕਾਂ ਦੱਸਿਆ ਕਿ ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਤਕਨੀਕੀ ਜਾਗਰੂਕਤਾ, ਰਚਨਾਤਮਿਕਤਾ, ਸੰਚਾਰ ਹੁਨਰ ਅਤੇ ਨਵੀਨਤਮ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਮੁਕਾਬਲੇ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 18 ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਤਕਨਾਲੋਜੀ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਸਬੰਧਿਤ ਆਪਣੇ ਵਿਚਾਰਾਂ ਅਤੇ ਨਵੀਨਤਮ ਸੋਚ ਨੂੰ ਪ੍ਰਭਾਵਸ਼ਾਲੀ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨਾਂ ਰਾਹੀਂ ਪੇਸ਼ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਭਵਿੱਖ ਨੂੰ ਬਿਹਤਰ ਬਣਾਉਣ ਵਿਚ ਤਕਨਾਲੋਜੀ ਦੀ ਮਹੱਤਵਪੂਰਨ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਸ਼ਗੁਨ ਸਿੰਘ (ਬੀ.ਸੀ.ਏ.-2) ਨੇ ਪਹਿਲਾ ਸਥਾਨ, ਤਾਸ਼ੂ (ਬੀ.ਸੀ.ਏ.-3), ਜਸ਼ਨਪ੍ਰੀਤ ਕੌਰ ਤੇ ਸ਼ਗੁਨਪ੍ਰੀਤ ਕੌਰ (ਬੀ.ਏ.-2) ਨੇ ਸਾਂਝੇ ਤੌਰ ‘ਤੇ ਦੂਜਾ ਸਥਾਨ ਜਦਕਿ ਨੀਤੂ ਕੌਰ ਤੇ ਹਰਮਨ ਕੌਰ (ਬੀ.ਸੀ.ਏ.-3) ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਸੀਨੀਅਰ ਪ੍ਰੋਫੈਸਰ ਪ੍ਰੋ. ਸ਼ਾਲਿਨੀ ਸਹਿਗਲ ਅਤੇ ਪ੍ਰੋ. ਰਾਜਨਦੀਪ ਕੌਰ ਵੱਲੋਂ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਸਪਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਤਕਨਾਲੋਜੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਟੂਲਜ਼ ਦਾ ਸਹੀ ਅਤੇ ਰਚਨਾਤਮਿਕ ਢੰਗ ਨਾਲ ਇਸਤੇਮਾਲ ਕਰਕੇ ਆਪਣੇ ਗਿਆਨ ਅਤੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਪ੍ਰੋ. ਸ਼ਾਲਿਨੀ ਸਹਿਗਲ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਤਕਨਾਲੋਜੀ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਨਵੇਂ ਹੁਨਰ ਸਿੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੰਪਿਊਟਰ ਵਿਭਾਗ ਤੋਂ ਪ੍ਰੋ. ਮੋਨਿਕਾ ਬਾਂਸਲ, ਪ੍ਰੋ. ਕਿਰਨ ਬਾਲਾ ਅਤੇ ਪ੍ਰੋ. ਨਵਜੋਤ ਕੌਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਬਾਕਸਿੰਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਨੌਜਵਾਨਾਂ ਨਾਲ ਮੀਟਿੰਗਾਂ ਦਾ ਆਰੰਭਿਆ ਦੌਰ
Ad Position 24