ਵਿਦਿਆਰਥਣ ਤੋਂ ਮੋਬਾਈਲ ਫ਼ੋਨ ਖੋਹ ਕੇ ਭੱਜਣ ਵਾਲੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਕਾਬੂ
ਸੰਗਤ ਮੰਡੀ, 28 ਅਗਸਤ (ਅੰਮ੍ਰਿਤ ਸ਼ਰਮਾ)- ਬਠਿੰਡਾ ਬਾਦਲ ਰੋਡ ’ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਘੁੱਦਾ ਵਿਖੇ ਕੇਂਦਰੀ ਯੂਨੀਵਰਸਿਟੀ ਦੀ ਵਿਦਿਆਰਥਣ ਤੋਂ ਫ਼ੋਨ ਖੋਹ ਕੇ ਭੱਜਣ ਵਾਲੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਕਾਬੂ ਕੀਤੇ ਹਨ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਨੇ ਦੱਸਿਆ ਕਿ ਕੇਂਦਰੀ ਯੂਨੀਵਰਸਿਟੀ ਘੁੱਦਾ ਵਿਖੇ ਐਮ.
ਸੰਗਤ ਮੰਡੀ, 28 ਅਗਸਤ (ਅੰਮ੍ਰਿਤ ਸ਼ਰਮਾ)- ਬਠਿੰਡਾ ਬਾਦਲ ਰੋਡ ’ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਘੁੱਦਾ ਵਿਖੇ ਕੇਂਦਰੀ ਯੂਨੀਵਰਸਿਟੀ ਦੀ ਵਿਦਿਆਰਥਣ ਤੋਂ ਫ਼ੋਨ ਖੋਹ ਕੇ ਭੱਜਣ ਵਾਲੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਕਾਬੂ ਕੀਤੇ ਹਨ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਨੇ ਦੱਸਿਆ ਕਿ ਕੇਂਦਰੀ ਯੂਨੀਵਰਸਿਟੀ ਘੁੱਦਾ ਵਿਖੇ ਐਮ.ਐਸ.ਸੀ. ਕਮਿਊਨਿਟੀ ਮੈਡੀਸਨ ਐਂਡ ਹੈਲਥ ਸਾਇੰਸ ਦੀ ਪੜ੍ਹਾਈ ਕਰ ਰਹੀ ਗੁਜਰਾਤ ਦੀ ਵਿਦਿਆਰਥਣ ਪਟੇਲ ਰਾਧਾ ਪੁੱਤਰੀ ਰਾਮ ਰਤਨ ਪ੍ਰਸਾਦ ਨੇ ਸ਼ਿਕਾਇਤ ਦਰਜ ਹੈ ਕਿ ਬੀਤੀ 23 ਅਗਸਤ ਨੂੰ ਜਦੋਂ ਉਹ ਯੂਨੀਵਰਸਿਟੀ ਦੇ ਬਾਹਰ ਸਮਾਨ ਖ਼ਰੀਦਣ ਗਈ ਤਾਂ ਪਿੱਛੇ ਤੋਂ ਨੰਦਗੜ੍ਹ ਵੱਲੋਂ ਤੇਜ਼ੀ ਨਾਲ ਆਏ ਮੋਟਰਸਾਈਕਲ ਸਵਾਰ ਦੋ ਮੋਨੇ ਨੌਜਵਾਨਾ ਵੱਲੋਂ ਉਸ ਦਾ ਮੋਬਾਈਲ ਫ਼ੋਨ ਖੋਹ ਲਿਆ ਅਤੇ ਬਠਿੰਡਾ ਵੱਲ ਦੌੜ ਗਏ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਅਧਾਰ ’ਤੇ ਮਾਮਲਾ ਦਰਜ ਕਰਕੇ ਕੀਤੀ ਜਾਂਚ ਪੜਤਾਲ ਦੌਰਾਨ ਅਤੇ 112 ਪੀਸੀਆਰ ਅਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਖੋਹਿਆ ਮੋਬਾਈਲ ਫ਼ੋਨ ਅਤੇ ਵਾਰਦਾਤ ਦੌਰਾਨ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੋਬਾਈਲ ਫ਼ੋਨ ਖੋਹ ਕੇ ਭੱਜਣ ਵਾਲੇ ਮੋਟਰਸਾਈਕਲ ਸਵਾਰ ਲੁਟੇਰਿਆਂ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਕਾਕਾ ਸਿੰਘ ਅਤੇ ਧਰਮਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਗੱਗੜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਥਾਣਾ ਨੰਦਗੜ੍ਹ ਦੀ ਪੁਲਿਸ ਵੱਲੋਂ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਹਵਾਲਾਤ ’ਚ ਬੰਦ ਕਰ ਦਿੱਤਾ।