29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁਲਾਜ਼ਮਾਂ ਦੇ ਬਣਦੇ ਹੱਕ ਤੁਰੰਤ ਦਿੱਤੇ ਜਾਣ-ਦੀਵਾਨ ਸਿੰਘ ਡਿੱਖ

ਬਠਿੰਡਾ, 29 ਅਗਸਤ (ਸੱਤਪਾਲ ਸਿੰਘ ਸਿਵੀਆਂ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਉਪ ਪ੍ਰਧਾਨ ਦੀਵਾਨ ਸਿੰਘ ਡਿੱਖ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਦੇ ਲੰਬੇ ਸਮੇਂ ਤੋਂ ਲਟਕਦੇ ਬਣਦੇ ਹੱਕ ਤੁਰੰਤ ਦਿੱਤੇ ਜਾਣ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸਰਕਾਰ ਤੋਂ ਖ਼ਫ਼ਾ ਹਨ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲਗਭਗ ਸਾਢੇ ਤਿੰਨ ਤੋਂ ਚਾਰ ਲੱਖ ਮੁਲਾਜ਼ਮ ਮਹਾਂ ਹੜਤਾਲ ’ਤੇ ਹਨ।

Ad Position 21
No active advertisement
ਅਜੀਤ ਡੈਸਕ 30-08-2026
ਬਠਿੰਡਾ, 29 ਅਗਸਤ (ਸੱਤਪਾਲ ਸਿੰਘ ਸਿਵੀਆਂ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਉਪ ਪ੍ਰਧਾਨ ਦੀਵਾਨ ਸਿੰਘ ਡਿੱਖ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਦੇ ਲੰਬੇ ਸਮੇਂ ਤੋਂ ਲਟਕਦੇ ਬਣਦੇ ਹੱਕ ਤੁਰੰਤ ਦਿੱਤੇ ਜਾਣ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸਰਕਾਰ ਤੋਂ ਖ਼ਫ਼ਾ ਹਨ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲਗਭਗ ਸਾਢੇ ਤਿੰਨ ਤੋਂ ਚਾਰ ਲੱਖ ਮੁਲਾਜ਼ਮ ਮਹਾਂ ਹੜਤਾਲ ’ਤੇ ਹਨ। ਦੀਵਾਨ ਸਿੰਘ ਡਿੱਖ ਨੇ ਕਿਹਾ ਕਿ ਮੁਲਾਜ਼ਮਾਂ ਦਾ 18 ਫ਼ੀਸਦੀ ਡੀ.ਏ. ਬਕਾਇਆ ਹੈ, ਜਿਸ ਨੂੰ ਸਰਕਾਰ ਨੂੰ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲ ਰਹੇ ਡੀ.ਏ. ਵਿਚ ਵੀ ਵੱਡਾ ਅੰਤਰ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਚੋਣ ਵਾਅਦੇ ਤੋਂ ਪਿੱਛੇ ਹਟਣ ਦਾ ਦੋਸ਼ ਲਾਉਂਦੇ ਕਿਹਾ ਕਿ ਸਰਕਾਰੀ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਤੋਂ ਬਿਨਾਂ ਪ੍ਰਸ਼ਾਸਨ ਚਲਾਉਣਾ ਸੰਭਵ ਨਹੀਂ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਮੁਲਾਜ਼ਮ ਜਥੇਬੰਦੀਆਂ ਨਾਲ ਤੁਰੰਤ ਬੈਠ ਕੇ ਮਸਲੇ ਹੱਲ ਕੀਤੇ ਜਾਣ, ਪਰ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਚਮੁਖੀ ਸ਼੍ਰੀ ਬਾਲਾਜੀ ਮੰਦਰ ਵਿਚ ਸ਼ਰਧਾ ਨਾਲ ਮਨਾਇਆ ਰੱਖੜੀ ਦਾ ਤਿਉਹਾਰ ਅਗਲੀ ਖ਼ਬਰ ਮਹਿਲਾ ਸਸ਼ਕਤੀਕਰਨ ਲਈ ਸੱਤ ਸੰਕਲਪਾਂ ’ ਤੇ ਮੁਹਿੰਮ ਅੱਗੇ ਵਧੇਗੀ : ਨਵੀਨ ਜਿੰਦਲ ਔਰਤਾਂ ਨੂੰ ਸਵੈ-ਨਿਰਭਰ ਬਣਾਉਣ ਲਈ ‘ਨਵੀ...
Ad Position 24