30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਚਮੁਖੀ ਸ਼੍ਰੀ ਬਾਲਾਜੀ ਮੰਦਰ ਵਿਚ ਸ਼ਰਧਾ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਭੁੱਚੋ ਮੰਡੀ, 29 ਅਗਸਤ (ਬਿੱਕਰ ਸਿੰਘ ਸਿੱਧੂ)-ਰੱਖੜੀ ਦੇ ਤਿਉਹਾਰ ਮੌਕੇ ਭੁੱਚੋ ਮੰਡੀ ਸਥਿਤ ਪੰਚਮੁਖੀ ਸ਼੍ਰੀ ਬਾਲਾਜੀ ਮੰਦਰ ਵਿਖੇ ਬਾਬਾ ਸੰਜੇ ਗਾਂਧੀ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੰਦਰ ਪਹੁੰਚ ਕੇ ਪੂਜਾ-ਅਰਚਨਾ ਕੀਤੀ ਅਤੇ ਧਾਰਮਿਕ ਪ੍ਰੋਗਰਾਮ ਵਿਚ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 30-08-2026
ਭੁੱਚੋ ਮੰਡੀ, 29 ਅਗਸਤ (ਬਿੱਕਰ ਸਿੰਘ ਸਿੱਧੂ)-ਰੱਖੜੀ ਦੇ ਤਿਉਹਾਰ ਮੌਕੇ ਭੁੱਚੋ ਮੰਡੀ ਸਥਿਤ ਪੰਚਮੁਖੀ ਸ਼੍ਰੀ ਬਾਲਾਜੀ ਮੰਦਰ ਵਿਖੇ ਬਾਬਾ ਸੰਜੇ ਗਾਂਧੀ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੰਦਰ ਪਹੁੰਚ ਕੇ ਪੂਜਾ-ਅਰਚਨਾ ਕੀਤੀ ਅਤੇ ਧਾਰਮਿਕ ਪ੍ਰੋਗਰਾਮ ਵਿਚ ਹਿੱਸਾ ਲਿਆ। ਸਮਾਗਮ ਦੌਰਾਨ ਬਾਬਾ ਗਾਂਧੀ ਨੇ ਸ਼ਰਧਾਲੂਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਿਰਫ਼ ਭੈਣ-ਭਰਾ ਦੇ ਪਿਆਰ ਅਤੇ ਰੱਖਿਆ ਦੇ ਸੰਕਲਪ ਦਾ ਪ੍ਰਤੀਕ ਹੀ ਨਹੀਂ, ਸਗੋਂ ਹਰ ਰਿਸ਼ਤੇ ਨੂੰ ਪਿਆਰ, ਵਿਸ਼ਵਾਸ ਅਤੇ ਸਤਿਕਾਰ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਰਿਸ਼ਤਿਆਂ ਦੀ ਅਹਿਮੀਅਤ ਸਮਝਦਿਆਂ ਉਨ੍ਹਾਂ ਨੂੰ ਪੂਰੇ ਦਿਲ ਨਾਲ ਨਿਭਾਉਣ ਅਤੇ ਆਪਸੀ ਭਾਈਚਾਰਾ ਤੇ ਪਿਆਰ ਬਣਾਈ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਮੰਦਰ ਵਿਚ ਖੀਰ, ਪੂੜਿਆਂ ਅਤੇ ਫਲਾਂ ਦਾ ਲੰਗਰ ਵੀ ਲਗਾਇਆ ਗਿਆ। ਬਾਬਾ ਗਾਂਧੀ ਨੇ ਸੇਵਾਦਾਰਾਂ ਨਾਲ ਖ਼ੁਦ ਬਜ਼ਾਰਾਂ ਵਿਚ ਜਾ ਕੇ ਮੰਡੀ ਵਾਸੀਆਂ ਦੇ ਘਰ-ਘਰ ਅਤੇ ਦੁਕਾਨਾਂ ’ਤੇ ਪਹੁੰਚ ਕੇ ਪ੍ਰਸ਼ਾਦ ਵੰਡਿਆ। ਉਨ੍ਹਾਂ ਦੀ ਇਸ ਸੇਵਾ ਭਾਵਨਾ ਦੀ ਲੋਕਾਂ ਨੇ ਭਰਪੂਰ ਸ਼ਲਾਘਾ ਕੀਤੀ। ਧਾਰਮਿਕ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਦਰਸ਼ਨ ਪਾਲ, ਸੁਖਦੇਵ ਸਿੰਘ ਮਿਸਤਰੀ, ਸੁਰੇਸ਼, ਬੌਬੀ ਸਮੇਤ ਹੋਰ ਸੇਵਾਦਾਰਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਚੋਰੀ ਕਰਨ ਦੇ ਆਦੀ ਦੋ ਕਾਬੂ, 1 ਮੋਬਾਈਲ ’ਤੇ ਮੋਟਰ ਸਾਈਕਲ ਬਰਾਮਦ ਅਗਲੀ ਖ਼ਬਰ ਮੁਲਾਜ਼ਮਾਂ ਦੇ ਬਣਦੇ ਹੱਕ ਤੁਰੰਤ ਦਿੱਤੇ ਜਾਣ-ਦੀਵਾਨ ਸਿੰਘ ਡਿੱਖ
Ad Position 24