30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

-ਮਾਮਲਾ ਪਾਵਰਕਾਮ ’ਚ ਸਿੱਧੇ ਕੰਟਰੈਕਟ ਲੈ ਕੇ ਨਿਯੁਕਤੀ ਪੱਤਰ ਜਾਰੀ ਕਰਨ ਦਾ- ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਮੁੱਖ ਗੇਟ ਜਾਮ ਕਰਕੇ ਰੋਸ ਕੀਤਾ ਪ੍ਰਦਰਸ਼ਨ

ਲਹਿਰਾ ਮੁਹੱਬਤ, 29 ਅਗਸਤ (ਸੁਖਪਾਲ ਸਿੰਘ ਸੁੱਖੀ)- ਆਊਟ ਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਪਾਵਰਕਾਮ ਵਿਚ ਸਿੱਧੇ ਕੰਟਰੈਕਟ ‘ਤੇ ਲੈ ਕੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਕੰਮਲ ਹੜਤਾਲ ਦੇ 31ਵੇਂ ਦਿਨ ਥਰਮਲ ਪਲਾਂਟ ਲਹਿਰਾ ਮੁਹੱਬਤ ਦਾ ਮੁੱਖ ਗੇਟ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਏਟਕ ਜਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੇ ਅੜੀਅਲ ਰਵੱਈਏ ਕਾਰਨ ਸਰਕਾਰੀ ਮਸ਼ੀਨਰੀ ਦਾ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-08-2026
ਲਹਿਰਾ ਮੁਹੱਬਤ, 29 ਅਗਸਤ (ਸੁਖਪਾਲ ਸਿੰਘ ਸੁੱਖੀ)- ਆਊਟ ਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਪਾਵਰਕਾਮ ਵਿਚ ਸਿੱਧੇ ਕੰਟਰੈਕਟ ‘ਤੇ ਲੈ ਕੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਕੰਮਲ ਹੜਤਾਲ ਦੇ 31ਵੇਂ ਦਿਨ ਥਰਮਲ ਪਲਾਂਟ ਲਹਿਰਾ ਮੁਹੱਬਤ ਦਾ ਮੁੱਖ ਗੇਟ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਏਟਕ ਜਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੇ ਅੜੀਅਲ ਰਵੱਈਏ ਕਾਰਨ ਸਰਕਾਰੀ ਮਸ਼ੀਨਰੀ ਦਾ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਅਸੀਂ ਆਪਣੀ ਜਾਇਜ਼ ਮੰਗ ਨੂੰ ਲੈ ਕੇ ਬੈਠੇ ਹਾਂ ਕਿ 20-22 ਸਾਲਾਂ ਤੋਂ ਠੇਕੇਦਾਰੀ ਰਾਹੀਂ ਹੁੰਦੀ ਲੁੱਟ ਨੂੰ ਬੰਦ ਕਰਾਉਣ ਲਈ ਸੰਘਰਸ਼ ਸ਼ੁਰੂ ਕੀਤਾ ਹੈ। ਜੇ ਸਰਕਾਰ ਨੇ ਕੋਈ ਜਲਦ ਫ਼ੈਸਲਾ ਨਾ ਕੀਤਾ ਤਾਂ ਅਗਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ। ਜਿਸ ਲਈ ਪਾਵਰਕਾਮ ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਸਮੇਂ ਉਨ੍ਹਾਂ ਕਿਹਾ ਕਿ ਕੋਟਕਪੂਰਾ ਵਿਖੇ ਵਿਧਾਨ ਸਭਾ ਦੇ ਸਪੀਕਰ ਦੀ ਰਿਹਾਇਸ਼ ਅੱਗੇ ਪਿਛਲੇ ਦਿਨੀਂ ਲੱਗੇ ਧਰਨੇ ਦੇ ਸਮਝੌਤੇ ਨੂੰ ਪੂਰਾ ਕਰਨ ਦੇ ਰੋਸ ਵਜੋਂ ਮੁੜ ਸੰਘਰਸ਼ ਸ਼ੁਰੂ ਕਰਨ ਜਾ ਰਹੇ ਬੀ.ਕੇ.ਯੂ ਏਕਤਾ ਸਿੱਧੂਪੁਰ ਦੇ ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਖ਼ਿਲਾਫ਼ ਸਰਕਾਰ ਦੇ ਪੁਤਲਾ ਫੁਕ ਕੇ ਨਾਅਰੇਬਾਜ਼ੀ ਕਰਦਿਆਂ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਆਪਣੀ ਅੜੀਅਲ ਨੀਤੀ ਛੱਡ ਕੇ ਲੋਕਾਂ ਦੀ ਗੱਲ ਸੁਣੇ ਨਹੀਂ ਸੰਘਰਸ਼ ਹੋਰ ਤਿੱਖੇ ਕਰਨਗੇ। ਇਸ ਮੌਕੇ ਬਲਵਿੰਦਰ ਸਿੰਘ ਬੱਲੀ ਪ੍ਰਧਾਨ ਸੀ ਐਂਡ ਆਈ, ਗੁਰਪ੍ਰੀਤ ਸਿੰਘ ਮਿੰਟੂ, ਗੁਰਸੇਵਕ ਸਿੰਘ ਬਾਠ ਸੀਨੀਅਰ ਮੀਤ ਪ੍ਰਧਾਨ, ਪ੍ਰਗਟ ਸਿੰਘ ਸੀਨੀਅਰ ਮੀਤ ਪ੍ਰਧਾਨ ਸਮੇਤ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ ਤੇ ਹਮਾਇਤ ਵਿਚ ਅੱਜ ਬੀ.ਜੇ.ਪੀ ਦੇ ਜ਼ਿਲ੍ਹਾ ਪ੍ਰਧਾਨ ਐੱਸ.ਸੀ ਮੋਰਚਾ ਬਲਦੇਵ ਸਿੰਘ ਆਕਲੀਆ ਹਲਕਾ ਭੁੱਚੋ ਨੇ ਹਾਜ਼ਰੀ ਭਰਨ ‘ਤੇ ਜਥੇਬੰਦੀ ਨੇ ਭਰਵਾਂ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਨੀਨਾ ਬਾਂਸਲ ਦੀ ਅਗਵਾਈ ਹੇਠ ਚੱਲਿਆ ਵਿਸ਼ੇਸ਼ ਸਫ਼ਾਈ ਮੁਹਿੰਮ 10 ਦਿਨਾਂ ਤੱਕ ਮੰਡੀ ਦੇ ਕੋਨੇ-ਕੋਨੇ ਦੀ... ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਮੂਹਿਕ ਅਰਦਾਸ
Ad Position 24