ਨਗਰ ਕੌਂਸਲ ਪ੍ਰਧਾਨ ਨੀਨਾ ਬਾਂਸਲ ਦੀ ਅਗਵਾਈ ਹੇਠ ਚੱਲਿਆ ਵਿਸ਼ੇਸ਼ ਸਫ਼ਾਈ ਮੁਹਿੰਮ
10 ਦਿਨਾਂ ਤੱਕ ਮੰਡੀ ਦੇ ਕੋਨੇ-ਕੋਨੇ ਦੀ ਹੋਵੇਗੀ ਸਫ਼ਾਈ
ਭੁੱਚੋ ਮੰਡੀ, 29 ਅਗਸਤ (ਬਿੱਕਰ ਸਿੰਘ ਸਿੱਧੂ, ਪਰਵਿੰਦਰ ਸਿੰਘ ਜੌੜਾ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਚਲਾਏ ਜਾ ਰਹੇ ‘ਕਲੀਨ ਪੰਜਾਬ, ਮੁਹਿੰਮ ਤਹਿਤ ਨਗਰ ਕੌਂਸਲ ਭੁੱਚੋ ਮੰਡੀ ਵਲੋਂ ਪ੍ਰਧਾਨ ਨੀਨਾ ਬਾਂਸਲ ਦੀ ਅਗਵਾਈ ਵਿਚ 10 ਦਿਨਾਂ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਫ਼ਾਈ ਮੁਹਿੰਮ ਦੇ ਆਰੰਭ ਮੌਕੇ ਹਲਕਾ ਵਿਧਾਇਕ ਮਾ: ਜਗਸੀਰ ਸਿੰਘ ਦੇ ਸਪੁੱਤਰ ਅਤੇ ਨੌਜਵਾਨ ਆਪ ਆਗੂ ਹਰਸਿਮਰਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਮੁਹਿੰਮ ਦੀ ਸ਼ੁਰੂਆਤ ਕਰਵਾਈ।
ਭੁੱਚੋ ਮੰਡੀ, 29 ਅਗਸਤ (ਬਿੱਕਰ ਸਿੰਘ ਸਿੱਧੂ, ਪਰਵਿੰਦਰ ਸਿੰਘ ਜੌੜਾ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਚਲਾਏ ਜਾ ਰਹੇ ‘ਕਲੀਨ ਪੰਜਾਬ, ਮੁਹਿੰਮ ਤਹਿਤ ਨਗਰ ਕੌਂਸਲ ਭੁੱਚੋ ਮੰਡੀ ਵਲੋਂ ਪ੍ਰਧਾਨ ਨੀਨਾ ਬਾਂਸਲ ਦੀ ਅਗਵਾਈ ਵਿਚ 10 ਦਿਨਾਂ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਫ਼ਾਈ ਮੁਹਿੰਮ ਦੇ ਆਰੰਭ ਮੌਕੇ ਹਲਕਾ ਵਿਧਾਇਕ ਮਾ: ਜਗਸੀਰ ਸਿੰਘ ਦੇ ਸਪੁੱਤਰ ਅਤੇ ਨੌਜਵਾਨ ਆਪ ਆਗੂ ਹਰਸਿਮਰਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਭਾਜਪਾ ਆਗੂ ਵਿਨੋਦ ਬਿੰਟਾ, ਕੌਂਸਲਰ ਪ੍ਰਿੰਸ ਗੋਲਨ ਅਤੇ ਸਫ਼ਾਈ ਇੰਚਾਰਜ ਸਤੀਸ਼ ਚੰਦਰ ਨੇ ਵੀ ਮੁਹਿੰਮ ਵਿਚ ਵਿਸ਼ੇਸ਼ ਸਹਿਯੋਗ ਦਿੱਤਾ। ਨਗਰ ਕੌਂਸਲ ਪ੍ਰਧਾਨ ਨੀਨਾ ਬਾਂਸਲ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਭੁੱਚੋ ਮੰਡੀ ਦੇ ਹਰੇਕ ਵਾਰਡ ਅਤੇ ਗਲੀ-ਮਹੱਲੇ ਦੇ ਕੋਨੇ-ਕੋਨੇ ਦੀ ਸਫ਼ਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਈ ਰੱਖਣਾ ਸਿਰਫ਼ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਡੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦਾ ਸਾਥ ਦੇਣ ਅਤੇ ਸੜਕਾਂ, ਗਲੀਆਂ ਤੇ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ। ਘਰਾਂ ਅਤੇ ਦੁਕਾਨਾਂ ਤੋਂ ਨਿਕਲਣ ਵਾਲਾ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਗਰ ਕੌਂਸਲ ਦੀ ਕੂੜਾ ਚੁੱਕਣ ਵਾਲੀਆਂ ਟਰਾਲੀਆਂ ਵਿਚ ਹੀ ਪਾਓ, ਤਾਂ ਜੋ ਮੰਡੀ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਇਆ ਜਾ ਸਕੇ। ਪ੍ਰਧਾਨ ਨੇ ਕਿਹਾ ਕਿ ਨਗਰ ਕੌਂਸਲ ਵਲੋਂ ਸਫ਼ਾਈ ਵਿਵਸਥਾ ਨੂੰ ਨਿਰੰਤਰ ਬਣਾਈ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਭੁੱਚੋ ਮੰਡੀ ਨੂੰ ਸਵੱਛ, ਸੁੰਦਰ ਅਤੇ ਸਾਫ਼ ਮੰਡੀ ਬਣਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ।