30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

‘ਮਿਸ਼ਨ ਕਲੀਨ ਪੰਜਾਬ’ ਤਹਿਤ ਬਠਿੰਡਾ ਵਿਚ ਦਸ ਦਿਨ ਚੱਲੇਗੀ ‘ਵਿਸ਼ੇਸ਼ ਸਫ਼ਾਈ ਮੁਹਿੰਮ’

ਬਠਿੰਡਾ , 29 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨਗਰ ਨਿਗਮ ਵਲੋਂ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਸਥਾਨਕ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਤੋਂ ਕੀਤੀ ਗਈ। ਨਗਰ ਨਿਗਮ ਦੇ ਕਮਿਸ਼ਨਰ ਲਵਜੀਤ ਕਲਸੀ ਨੇ ਮੁਹਿੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਮੁੱਖ ਤਰਜੀਹ ਹੈ ਤੇ ਸੂਬਾ ਸਰਕਾਰ ਬਿਹਤਰ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ।

Ad Position 21
No active advertisement
ਅਜੀਤ ਡੈਸਕ 30-08-2026
ਬਠਿੰਡਾ , 29 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨਗਰ ਨਿਗਮ ਵਲੋਂ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਸਥਾਨਕ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਤੋਂ ਕੀਤੀ ਗਈ। ਨਗਰ ਨਿਗਮ ਦੇ ਕਮਿਸ਼ਨਰ ਲਵਜੀਤ ਕਲਸੀ ਨੇ ਮੁਹਿੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਮੁੱਖ ਤਰਜੀਹ ਹੈ ਤੇ ਸੂਬਾ ਸਰਕਾਰ ਬਿਹਤਰ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਸ਼ਹਿਰ ਦੇ ਹਰ ਕੋਨੇ ਵਿਚੋਂ ਠੋਸ ਅਤੇ ਗਿੱਲੇ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਚਲਾਈ ਗਈ ਹੈ, ਜਿਸ ਦਾ ਮੁੱਖ ਉਦੇਸ਼ ਸ਼ਹਿਰ ਨੂੰ ਕੂੜਾ-ਮੁਕਤ ਬਣਾਉਣਾ ਅਤੇ ਆਮ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕਤਾ ਤੇ ਜ਼ਿੰਮੇਵਾਰੀ ਪੈਦਾ ਕਰਨਾ ਹੈ। ਨਗਰ ਨਿਗਮ ਦੀਆਂ ਵਿਸ਼ੇਸ਼ ਟੀਮਾਂ ਵਲੋਂ ਹਰ ਵਾਰਡ ਦੀ ਸਫ਼ਾਈ ਕੀਤੀ ਜਾਵੇਗੀ ਅਤੇ ਕੂੜੇ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਤੇ ਇਸ ਮੁਹਿੰਮ ਨੂੰ ਸਿਰਫ਼ 10 ਦਿਨ ਹੀ ਨਹੀਂ, ਸਗੋਂ ਨਿਰੰਤਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ, ਕਿਉਂਕਿ ਕਿ ਆਮ ਜਨਤਾ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਮੁਹਿੰਮ ਮੁਕੰਮਲ ਨਹੀਂ ਹੋ ਸਕਦੀ। ਇਸ ਮੌਕੇ ਵੱਖ-ਵੱਖ ਕੌਂਸਲਰ ਤੇ ਨਿਗਮ ਦੇ ਅਧਿਕਾਰੀ/ਕਰਮਚਾਰੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਗਤਾ ਭਾਈਕਾ ਵਿਖੇ ਰੌਂਤਾ ਰਜਵਾਹਾ ’ਚੋਂ ਗਲੀ-ਸੜੀ ਲਾਸ਼ ਮਿਲੀ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਨੀਨਾ ਬਾਂਸਲ ਦੀ ਅਗਵਾਈ ਹੇਠ ਚੱਲਿਆ ਵਿਸ਼ੇਸ਼ ਸਫ਼ਾਈ ਮੁਹਿੰਮ 10 ਦਿਨਾਂ ਤੱਕ ਮੰਡੀ ਦੇ ਕੋਨੇ-ਕੋਨੇ ਦੀ...
Ad Position 24