01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਕੂਲ ਆਫ਼ ਐਮੀਨੈਂਸ ਕੋਟਸ਼ਮੀਰ ਵਿਖੇ ਖੇਡ ਦਿਵਸ ਮਨਾਇਆ

ਕੋਟਫੱਤਾ, 30 ਅਗਸਤ (ਰਣਜੀਤ ਸਿੰਘ ਬੁੱਟਰ)- ਸਕੂਲ ਆਫ਼ ਐਮੀਨੈਂਸ ਕੋਟਸ਼ਮੀਰ ਵਿਖੇ ਪ੍ਰਿੰਸੀਪਲ ਮੈਡਮ ਲਵਲੀਨ ਕੌਰ ਦੀ ਯੋਗ ਅਗਵਾਈ ਵਿਚ ਅਤੇ ਸੀਨੀਅਰ ਲੈਕਚਰਾਰ ਵਿਸ਼ਾਲ ਬਾਂਸਲ ਦੀ ਸੁਚੱਜੀ ਦੇਖਰੇਖ ਵਿਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਦੌਰਾਨ ਸਵੇਰ ਦੀ ਸਭਾ ਮੌਕੇ ਇੱਕ ਸਧਾਰਨ ਸਮਾਗਮ ਦਾ ਆਯੋਜਨ ਕੀਤਾ ਗਿਆ ਅਤੇ 70ਵੀਆਂ ਸਕੂਲ ਖੇਡਾਂ ਦੌਰਾਨ ਜ਼ਿਲ੍ਹਾ ਪੱਧਰ ਉੱਪਰ ਮੱਲਾ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 31-08-2026
ਕੋਟਫੱਤਾ, 30 ਅਗਸਤ (ਰਣਜੀਤ ਸਿੰਘ ਬੁੱਟਰ)- ਸਕੂਲ ਆਫ਼ ਐਮੀਨੈਂਸ ਕੋਟਸ਼ਮੀਰ ਵਿਖੇ ਪ੍ਰਿੰਸੀਪਲ ਮੈਡਮ ਲਵਲੀਨ ਕੌਰ ਦੀ ਯੋਗ ਅਗਵਾਈ ਵਿਚ ਅਤੇ ਸੀਨੀਅਰ ਲੈਕਚਰਾਰ ਵਿਸ਼ਾਲ ਬਾਂਸਲ ਦੀ ਸੁਚੱਜੀ ਦੇਖਰੇਖ ਵਿਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਦੌਰਾਨ ਸਵੇਰ ਦੀ ਸਭਾ ਮੌਕੇ ਇੱਕ ਸਧਾਰਨ ਸਮਾਗਮ ਦਾ ਆਯੋਜਨ ਕੀਤਾ ਗਿਆ ਅਤੇ 70ਵੀਆਂ ਸਕੂਲ ਖੇਡਾਂ ਦੌਰਾਨ ਜ਼ਿਲ੍ਹਾ ਪੱਧਰ ਉੱਪਰ ਮੱਲਾ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਰੀਰਕ ਸਿੱਖਿਆ ਲੈਕਚਰਾਰ ਡਾਕਟਰ ਰਵਨੀਤ ਸਿੰਘ ਮਾਨ ਵੱਲੋਂ ਵਿਦਿਆਰਥੀਆਂ ਨੂੰ ਖੇਡ ਦਿਵਸ ਬਾਰੇ ਦੱਸਦਿਆਂ ਵਿਦਿਆਰਥੀ ਜੀਵਨ ਵਿਚ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਸੀਨੀਅਰ ਲੈਕਚਰਾਰ ਸ੍ਰੀ ਵਿਸ਼ਾਲ ਬਾਂਸਲ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਖੇਡ ਕੋਚ ਮਨਦੀਪ ਸਿੰਘ, ਰਣਜੀਤ ਕੌਰ, ਸੋਮਾ ਸਿੰਘ ਝੰਡੂਕੇ, ਹਰਮਨਜੋਤ ਸਿੰਘ ਰੋਮਾਣਾ ਦੇ ਖਿਡਾਰੀਆਂ ਲਈ ਸਾਂਝੇ ਉੱਦਮਾਂ ਵੀ ਤਾਰੀਫ਼ ਕੀਤੀ। ਸਕੂਲ ਦੇ ਮੀਡੀਆ ਇੰਚਾਰਜ ਸ੍ਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਬਾਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸਕੂਲ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ ਜਿਸ ਦੀ ਬਦੌਲਤ ਸਕੂਲ ਦੇ 20 ਖਿਡਾਰੀਆਂ ਦੀ ਚੋਣ ਰਾਜ ਪੱਧਰੀ ਖੇਡਾਂ ਲਈ ਹੋਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਸ਼ੂਟਿੰਗ ਦੇ ਖਿਡਾਰੀ ਤਰਨਵੀਰ ਸਿੰਘ ਵੀ ਚੋਣ ਪ੍ਰੀ ਰਾਸ਼ਟਰੀ ਟੂਰਨਾਮੈਂਟ ਲਈ ਹੋਈ ਹੈ। ਇਸ ਮੌਕੇ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ’ਚ ਕਾਂਗਰਸ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਜ਼ਰੂਰੀ- ਕ੍ਰਿਸ਼ਨ ਸਿੰਘ ਭਾਗੀਵਾਂਦਰ ਅਗਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਹਲਕੇ ਦੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਹੱਲ ਕਰਵਾਵਾਂਗੇ- ਕ੍ਰਿਸ਼ਨ ਸਿੰਘ ਭਾਗੀਵਾਂਦਰ
Ad Position 24