01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੁਰਚਰਨ ਸਿੰਘ ਦੇ ਬਲਾਕ ਪ੍ਰਧਾਨ ਬਣਨ ’ਤੇ ਮਹਿਰਾਜ ’ਚ ਖੁਸ਼ੀ ਦੀ ਲਹਿਰ

ਮਹਿਰਾਜ, 31 ਅਗਸਤ (ਸੁਖਪਾਲ ਮਹਿਰਾਜ)-ਆਮ ਆਦਮੀ ਪਾਰਟੀ ਵਲੋਂ ਗੁਰਚਰਨ ਸਿੰਘ ਨੂੰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਮਹਿਰਾਜ ਇਲਾਕੇ ਦੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Ad Position 21
No active advertisement
7 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਨੂੰ ਲੈ ਕੇ ਲੋਕਾਂ ’ਚ ਭਾਰੀ ਉਤਸ਼ਾਹ 01-09-2026
ਮਹਿਰਾਜ, 31 ਅਗਸਤ (ਸੁਖਪਾਲ ਮਹਿਰਾਜ)-ਆਮ ਆਦਮੀ ਪਾਰਟੀ ਵਲੋਂ ਗੁਰਚਰਨ ਸਿੰਘ ਨੂੰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਮਹਿਰਾਜ ਇਲਾਕੇ ਦੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਨਵ-ਨਿਯੁੱਕਤ ਬਲਾਕ ਪ੍ਰਧਾਨ ਗੁਰਚਰਨ ਸਿੰਘ ਨੇ ਪਾਰ ਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਮਾਨ ਦੇ ਵਿਸ਼ੇਸ਼ ਤੌਰ ’ਤੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਇਹ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਲੋਕ-ਭਲਾਈ ਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਦੇ ਨਾਲ ਹੀ ਪਾਰਟੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਨੂੰ ਪਹਿਲ ਦਿੱਤੀ ਜਾਵੇਗੀ। ਗੁਰਚਰਨ ਸਿੰਘ ਨੇ ਕਿਹਾ ਕਿ 7 ਸਤੰਬਰ ਨੂੰ ਮਹਿਰਾਜ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਣ ਵਾਲੀ ਲੋਕ ਮਿਲਣੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਰਕਰਾਂ ਵਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਐੱਮ.ਸ੍ਰੀ ਸਰਕਾਰੀ ਹਾਈ ਸਕੂਲ ਭੁੱਚੋ ਮੰਡੀ (ਲੜਕੀਆਂ) ਨੇ ਜ਼ਿਲ੍ਹਾ ਪੱਧਰੀ ਲੋਕ ਨਾਚ ਮੁਕਾਬਲੇ ਵਿਚ ਹਾਸਿਲ ਕੀਤਾ ਪਹਿਲਾ... ਅਗਲੀ ਖ਼ਬਰ ਸੀ.ਐੱਚ.ਸੀ. ਬਾਲਿਆਂਵਾਲੀ ’ਚ ਟੈਲੀ ਮਾਨਸ ਜਾਗਰੂਕਤਾ ਕੈਂਪ ਲਗਾਇਆ
Ad Position 24