ਨਰਦੇਵ ਸਿੰਘ ਪੂਹਲੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
ਨਥਾਣਾ, 31 ਅਗਸਤ (ਗੁਰਦਰਸ਼ਨ ਲੁੱਧੜ): ਸੀਨੀਅਰ ਅਕਾਲੀ ਆਗੂ ਨਰਦੇਵ ਸਿੰਘ ਪੂਹਲੀ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਪਾਰਟੀ ਦੇ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ।
ਨਥਾਣਾ, 31 ਅਗਸਤ (ਗੁਰਦਰਸ਼ਨ ਲੁੱਧੜ): ਸੀਨੀਅਰ ਅਕਾਲੀ ਆਗੂ ਨਰਦੇਵ ਸਿੰਘ ਪੂਹਲੀ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਪਾਰਟੀ ਦੇ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਬਲਾਕ ਨਥਾਣਾ ਦੇ ਅਕਾਲੀ ਆਗੂਆਂ ਨੇ ਦੱਸਿਆ ਕਿ ਨਰਦੇਵ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਵਰਨ ਸਿੰਘ, ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਕਲਿਆਣ, ਪੀ.ਏ.ਸੀ ਮੈਂਬਰ ਹਰਨੇਕ ਸਿੰਘ ਨਾਥਪੁਰਾ, ਹਲਕਾ ਇੰਚਾਰਜ ਡਾ: ਦਲਜੀਤ ਸਿੰਘ ਗੁਰੂ, ਤੇਜਾ ਸਿੰਘ ਕਲਿਆਣ, ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਕਮਲਦੀਪ ਸਿੰਘ ਸੰਗਤ, ਪੰਜਾਬ ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਮਾਲਵਾ, ਸਰਕਲ ਜਥੇਦਾਰ ਨਥਾਣਾ ਗੁਰਤੇਜ ਸਿੰਘ, ਸਰਕਲ ਜਥੇਦਾਰ ਗੁਰਲਾਭ ਸਿੰਘ ਢੇਲਵਾਂ, ਯੂਥ ਆਗੂ ਪਿਆਰਾ ਸਿੰਘ ਸਿੱਧੂ, ਸਾਬਕਾ ਚੇਅਰਮੈਨ ਹਰਮੀਤ ਸਿੰਘ ਬਾਹੀਆ, ਲਛਮਣ ਸਿੰਘ ਭਲੇਰੀਆ, ਜਸਵਿੰਦਰ ਸਿੰਘ ਢਿੱਲੋਂ, ਬਲਾਕ ਸੰਮਤੀ ਮੈਂਬਰ ਮੇਜਰ ਸਿੰਘ ਬੱਜੋਆਣਾ, ਬਲਵੰਤ ਸਿੰਘ ਬੇਗਾ ਰਵਨੀਤ ਸਿੰਘ ਰਵੀ, ਯੂਥ ਵਿੰਗ ਪ੍ਰਧਾਨ ਇਕਬਾਲਜੀਤ ਸਿੰਘ ਕਾਲੂ, ਗੁਰਟੇਕ ਸਿੰਘ ਸਿੱਧੂ, ਕੁਲਵਿੰਦਰ ਸਿੰਘ ਸੇਮਾ, ਪ੍ਰਧਾਨ ਰਮਿੰਦਰ ਸਿੰਘ ਰੰਮੀ, ਮੱਖਣ ਸਿੰਘ ਗੰਗਾ, ਸਾਬਕਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਪੂਹਲਾ ਅਤੇ ਬਲਾਕ ਨਥਾਣਾ ਦੇ ਪਾਰਟੀ ਨਾਲ ਜੁੜੇ ਪੰਚਾਂ-ਸਰਪੰਚਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ ਹੈ।