91.92 ਗ੍ਰਾਮ ਹੈਰੋਇਨ ਸਣੇ 6 ਕਾਬੂ
ਬਠਿੰਡਾ, 1 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਨ੍ਹਾਂ ਤੋਂ 91.
ਬਠਿੰਡਾ, 1 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਨ੍ਹਾਂ ਤੋਂ 91.92 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਰਹੇ ਪੁਲਿਸ ਅਧਿਕਾਰੀ ਸੁਖਬੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਜਲੇਬੀ ਚੌਕ ਬਠਿੰਡਾ ਪਾਸੋਂ 5 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 51.92 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਖੁਸ਼ਦੀਪ ਸਿੰਘ, ਸੂਰਜ, ਹਰਦੀਪ ਸਿੰਘ, ਸਾਹਿਲ ਕੁਮਾਰ, ਅਨਿਲ ਕੁਮਾਰ ਸਾਰੇ ਵਾਸੀ ਬਠਿੰਡਾ ਵਜੋਂ ਹੋਈ ਹੈ। ਜਿਨ੍ਹਾਂ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਫ਼ਸਰ ਜਸਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਨੇ ਬਾਦਲ ਰੋਡ ਨੇੜੇ ਲਾਅ ਕਾਲਜ ਪਾਸੋਂ ਗਗਨਦੀਪ ਸਿੰਘ ਵਾਸੀ ਰਾਮਾਂ ਮੰਡੀ ਜ਼ਿਲ੍ਹਾ ਬਠਿੰਡਾ ਨੂੰ 40 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ । ਜਿਸ ’ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।