02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਹਿੰਗਾਈ ਦੇ ਰੋਸ ਵਜੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਰਾਮਾਂ ਮੰਡੀ, 1 ਸਤੰਬਰ (ਤਰਸੇਮ ਸਿੰਗਲਾ)- ਰੋਜ਼ਾਨਾ ਵਰਤੋਂ ਦੀਆਂ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਅੱਜ ਸ਼ਾਮ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਖੂਹ ਵਾਲਾ ਚੌਂਕ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਇੰਚਾਰਜ ਸਵ.

Ad Position 21
repet_subhas-goyals [Copy P29]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਵਰਕਰ। 02-09-2026
ਰਾਮਾਂ ਮੰਡੀ, 1 ਸਤੰਬਰ (ਤਰਸੇਮ ਸਿੰਗਲਾ)- ਰੋਜ਼ਾਨਾ ਵਰਤੋਂ ਦੀਆਂ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਅੱਜ ਸ਼ਾਮ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਖੂਹ ਵਾਲਾ ਚੌਂਕ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਇੰਚਾਰਜ ਸਵ. ਖੁਸ਼ਬਾਜ਼ ਸਿੰਘ ਜਟਾਣਾ ਦੇ ਕਾਂਗਰਸੀ ਵਰਕਰਾਂ ਦੀ ਟੀਮ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ‘ਮੋਦੀ ਹੈ ਤਾਂ ਮਹਿੰਗਾਈ ਹੈ’ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਕਾਂਗਰਸੀ ਬੁਲਾਰਿਆਂ ਨੇ ਕਿਹਾ ਕਿ ਮਹਿੰਗਾਈ ਹੁਣ ਦੇਸ਼ ਦੀ ਸਭ ਤੋਂ ਵੱਡੀ ਸਮੱਸਿਆ ਬਣ ਚੁੱਕੀ ਹੈ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਏ ਉਨ੍ਹਾਂ ਨੂੰ ਧਰਮ ਅਤੇ ਹੋਰ ਮੁੱਦਿਆਂ ਦੀ ਰਾਜਨੀਤੀ ਵਿਚ ਉਲਝਾ ਰਹੀ ਹੈ।ਆਮ ਲੋਕਾਂ ਨੂੰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਸਸਤੇ ਭਾਅ ‘ਤੇ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ। ਇਸ ਮੌਕੇ ਆਮ ਵਰਕਰਾਂ ਤੋਂ ਇਲਾਵਾ ਦਰਸ਼ਨ ਸਿੰਘ ਸੰਧੂ ਮਾਨਵਾਲਾ ਬਲਾਕ ਪ੍ਰਧਾਨ ਰਾਮਾਂ, ਅਸ਼ੋਕ ਸਿੰਗਲਾ ਸ਼ਹਿਰੀ ਪ੍ਰਧਾਨ , ਕ੍ਰਿਸ਼ਨ ਕੁਮਾਰ ਕਾਲਾ ਸਾਬਕਾ ਪ੍ਰਧਾਨ , ਵਿਜੇ ਧੂੜੀਆ, ਰਿੰਕੂ ਮੱਲਵਾਲਾ ਹਲਕਾ ਇੰਚਾਰਜ ਸੋਸ਼ਲ ਮੀਡੀਆ, ਰੌਸ਼ਨੀ ਦੇਵੀ, ਅਸ਼ੋਕ ਲਹਿਰੀ , ਵਿਜੇ ਲਹਿਰੀ, ਬੰਤ ਚੱਠਾ ਸਾਬਕਾ ਐਮਸੀ, ਰਾਜ ਯਾਦਵ, ਹਰਜਿੰਦਰ ਸਿੰਘ ਸਿੱਧੂ ਸਾਬਕਾ ਸਰਪੰਚ ਫੁਲੋਖਾਰੀ, ਗੁਰਸ਼ਰਨ ਸਿੰਘ ਲੱਧਾ ਸਾਬਕਾ ਸਰਪੰਚ ਜੱਜਲ, ਗੁਰਚੇਤ ਸਿੰਘ ਸਾਬਕਾ ਸਰਪੰਚ ਸੇਖੂ, ਅੰਗਰੇਜ਼ ਸਿੰਘ ਸਾਬਕਾ ਸਰਪੰਚ ਪੱਕਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੂਨਮ ਗੋਇਲ ਬਿਨਾਂ ਮੁਕਾਬਲਾ ਜੇਤੂ ਅਗਲੀ ਖ਼ਬਰ ਗਿਆਰ੍ਹਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ-2026 ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸ਼ੁਰੂ
Ad Position 24