01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੀ. ਐਮ. ਸ਼੍ਰੀ ਸਰਕਾਰੀ ਕੰਨਿਆ ਹਾਈ ਸਕੂਲ ’ਚ ਖੇਡ ਦਿਵਸ ਮਨਾਇਆ

ਭੁੱਚੋ ਮੰਡੀ, 1 ਸਤੰਬਰ (ਬਿੱਕਰ ਸਿੰਘ ਸਿੱਧੂ)-ਪੀ ਐਮ ਸ਼੍ਰੀ ਸਰਕਾਰੀ ਕੰਨਿਆ ਹਾਈ ਸਕੂਲ ਭੁੱਚੋ ਮੰਡੀ ਵਿਚ ਖੇਡ ਦਿਵਸ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਮੁਖੀ ਡਾ: ਗੁਰਪ੍ਰੀਤ ਕੌਰ ਨੇ ਕੀਤੀ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਭੁੱਚੋ ਮੰਡੀ, 1 ਸਤੰਬਰ (ਬਿੱਕਰ ਸਿੰਘ ਸਿੱਧੂ)-ਪੀ ਐਮ ਸ਼੍ਰੀ ਸਰਕਾਰੀ ਕੰਨਿਆ ਹਾਈ ਸਕੂਲ ਭੁੱਚੋ ਮੰਡੀ ਵਿਚ ਖੇਡ ਦਿਵਸ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਮੁਖੀ ਡਾ: ਗੁਰਪ੍ਰੀਤ ਕੌਰ ਨੇ ਕੀਤੀ । ਖੇਡ ਦਿਵਸ ਦੌਰਾਨ ਵਿਦਿਆਰਥਣਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮੌਕੇ ਵਿਦਿਆਰਥਣਾਂ ਲਈ ਬੋਰੀ ਦੌੜ, ਲੈਮਨ ਰੇਸ, ਸਲੋ ਸਾਈਕਲ ਰੇਸ, ਥ੍ਰੀ ਲੈੱਗ ਰੇਸ, ਸਿੰਗਲ ਲੈਗ ਰੇਸ ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਮੁਕਾਬਲਿਆਂ ਵਿਚ ਹਿੱਸਾ ਲਿਆ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਖੇਡ ਦਿਵਸ ਨੂੰ ਹੋਰ ਰੌਚਕ ਬਣਾਉਣ ਲਈ ਅਧਿਆਪਕਾਂ ਲਈ ਵੀ ਲੈਮਨ ਰੇਸ ਅਤੇ ਸਿੰਗਲ ਲੈਗ ਰੇਸ ਕਰਵਾਈ ਗਈ । ਸਮਾਗਮ ਦੇ ਅੰਤ ਵਿਚ ਸਕੂਲ ਮੁਖੀ ਨੇ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ । ਉਨ੍ਹਾਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ - ਨਾਲ ਖੇਡ ਗਤੀਵਿਧੀਆਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰਕ ਸਿਹਤ ਬਿਹਤਰ ਹੁੰਦੀ ਹੈ, ਉੱਥੇ ਹੀ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਟੀਮ ਭਾਵਨਾ ਦਾ ਵੀ ਵਿਕਾਸ ਹੁੰਦਾ ਹੈ । ਖੇਡ ਦਿਵਸ ਦਾ ਸਫ਼ਲ ਆਯੋਜਨ ਸਰੀਰਕ ਸਿੱਖਿਆ ਅਧਿਆਪਕ ਰੇਸ਼ਮ ਸਿੰਘ ਡੀ ਪੀ ਈ ਅਤੇ ਸਤਵੀਰ ਸਿੰਘ ਪੀਟੀਆਈ ਦੇ ਸਹਿਯੋਗ ਨਾਲ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਚੈੱਕ ਬਾਊਂਸ ਮਾਮਲੇ ’ਚ ਮੁਲਜ਼ਮ ਅਦਾਲਤ ਵਲੋਂ ਭਗੌੜਾ ਐਲਾਨਿਆ ਅਗਲੀ ਖ਼ਬਰ ਹਰਿੰਦਰ ਮਹਿਰਾਜ ਦੀ ਨਿਯੁਕਤੀ ਦਾ ਪਾਰਟੀ ਵਰਕਰਾਂ ਵਲੋਂ ਸਵਾਗਤ
Ad Position 24