ਚੈੱਕ ਬਾਊਂਸ ਮਾਮਲੇ ’ਚ ਮੁਲਜ਼ਮ ਅਦਾਲਤ ਵਲੋਂ ਭਗੌੜਾ ਐਲਾਨਿਆ
ਬਠਿੰਡਾ, 1 ਸਤੰਬਰ (ਪੱਤਰ ਪ੍ਰੇਰਕ)- ਥਾਣਾ ਸਿਵਲ ਲਾਈਨ ਪੁਲਿਸ ਨੇ ਚੈੱਕ ਬਾਊਂਸ ਮਾਮਲੇ ਵਿਚ ਅਦਾਲਤ ਵਿਚ ਪੇਸ਼ ਨਾ ਹੋਣ ਵਾਲੇ ਮੁਲਜ਼ਮ ਨੂੰ ਭਗੌੜਾ (ਪੀ. ਓ.)
ਬਠਿੰਡਾ, 1 ਸਤੰਬਰ (ਪੱਤਰ ਪ੍ਰੇਰਕ)- ਥਾਣਾ ਸਿਵਲ ਲਾਈਨ ਪੁਲਿਸ ਨੇ ਚੈੱਕ ਬਾਊਂਸ ਮਾਮਲੇ ਵਿਚ ਅਦਾਲਤ ਵਿਚ ਪੇਸ਼ ਨਾ ਹੋਣ ਵਾਲੇ ਮੁਲਜ਼ਮ ਨੂੰ ਭਗੌੜਾ (ਪੀ.ਓ.) ਘੋਸ਼ਿਤ ਕੀਤੇ ਜਾਣ ਤੋਂ ਬਾਅਦ ਮਾਮਲਾ ਦਰਜ ਕੀਤਾ ਹੈ । ਪੁਲਿਸ ਅਨੁਸਾਰ ਅਦਾਲਤ ਰਾਜਬੀਰ ਕੌਰ, ਜੇ.ਐੱਮ.ਆਈ.ਸੀ. ਬਠਿੰਡਾ ਦੇ ਹੁਕਮਾਂ ‘ਤੇ ਇਹ ਕਾਰਵਾਈ ਕੀਤੀ ਗਈ । ਮੁਲਜ਼ਮ ਸ਼ੈਲੀ ਸ਼ਰਮਾ ਵਾਸੀ ਪਿੰਡ ਬ੍ਰਾਹਮਣ ਮਾਜਰਾ, ਜ਼ਿਲ੍ਹਾ ਪਟਿਆਲਾ ਖ਼ਿਲਾਫ਼ ਕੇਸ ਨੰਬਰ ਐਨਏਸੀਟੀ-6303-2023 ਵਿਚ ਧਾਰਾ 138 ਐੱਨ.ਆਈ. ਐਕਟ ਤਹਿਤ ਪੀਓ ਬਣਾਇਆ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਨਿਰਧਾਰਿਤ ਪ੍ਰਕਿਰਿਆ ਦੇ ਬਾਵਜੂਦ ਅਦਾਲਤ ਵਿਚ ਹਾਜ਼ਰ ਨਹੀਂ ਹੋਇਆ । ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਪੀ.ਓ. (ਭਗੌੜਾ) ਘੋਸ਼ਿਤ ਕਰ ਦਿੱਤਾ । ਅਦਾਲਤੀ ਹੁਕਮਾਂ ਤੋਂ ਬਾਅਦ ਥਾਣਾ ਸਿਵਲ ਲਾਈਨ ਪੁਲਿਸ ਨੇ ਮੁਲਜ਼ਮ ਦੀ ਭਾਲ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।