ਪਿੰਡ ਘੁੱਦਾ ਵਿਖੇ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮ ਦੇ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਪੱਬਾਂ ਭਾਰ
ਸੰਗਤ ਮੰਡੀ, 1 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਦੇ ਪਿੰਡ ਘੁੱਦਾ ਵਿਖੇ 6 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਅੱਜ ਪਿੰਡ ਘੁੱਦਾ ਵਿਖੇ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ ਜਯੋਤੀ ਯਾਦਵ, ਦਿਹਾਤੀ ਦੇ ਡੀ.
ਸੰਗਤ ਮੰਡੀ, 1 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਦੇ ਪਿੰਡ ਘੁੱਦਾ ਵਿਖੇ 6 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਅੱਜ ਪਿੰਡ ਘੁੱਦਾ ਵਿਖੇ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ ਜਯੋਤੀ ਯਾਦਵ, ਦਿਹਾਤੀ ਦੇ ਡੀ.ਐਸ.ਪੀ. ਹਰਵਿੰਦਰ ਸਿੰਘ ਸਰਾਂ ਵਲੋਂ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨਾਲ ਮਿਲ ਕੇ ਸਮਾਰੋਹ ਵਾਲੀ ਜਗ੍ਹਾ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਰੱਖੇ ਗਏ ਲੋਕ ਮਿਲਣੀ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿਚ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।