01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਿਊਂਸੀਪਲ ਮੁਲਾਜ਼ਮਾਂ ਦੀ ਰੀਜਨ ਪੱਧਰੀ ਮੀਟਿੰਗ, ਸਰਕਾਰ ਤੇ ਅਧਿਕਾਰੀਆਂ ਦੇ ਰਵੱਈਏ ਦੀ ਨਿੰਦਾ

ਬਠਿੰਡਾ, 1 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰੀਜ਼ਨ ਬਠਿੰਡਾ ਦੇ ਮਿਉਂਸਪਲ ਮੁਲਾਜ਼ਮਾਂ ਦੀ ਮੀਟਿੰਗ ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅੰਗਰੇਜ਼ ਸਿੰਘ ਕੋਟਫੱਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰੀਜ਼ਨ ਬਠਿੰਡਾ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਬੋਹੜ ਸਿੰਘ ਸਰਦੂਲਗੜ੍ਹ ਨੇ ਮੁਲਾਜ਼ਮਾਂ ਦੀਆਂ ਸਥਾਨਕ ਪੱਧਰ ਦੀਆਂ ਮੰਗਾਂ ਬਾਰੇ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ ਜੋ ਅਧਿਕਾਰੀ ਸਥਾਨਕ ਮੰਗਾਂ ਪ੍ਰਤੀ ਗੱਲ ਕਰਨ ਨੂੰ ਤਿਆਰ ਨਹੀਂ ਹਨ, ਉਨ੍ਹਾਂ ਦੇ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਠਿੰਡਾ, 1 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰੀਜ਼ਨ ਬਠਿੰਡਾ ਦੇ ਮਿਉਂਸਪਲ ਮੁਲਾਜ਼ਮਾਂ ਦੀ ਮੀਟਿੰਗ ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅੰਗਰੇਜ਼ ਸਿੰਘ ਕੋਟਫੱਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰੀਜ਼ਨ ਬਠਿੰਡਾ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਆਗੂਆਂ ਨੇ ਹਿੱਸਾ ਲਿਆ।ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਬੋਹੜ ਸਿੰਘ ਸਰਦੂਲਗੜ੍ਹ ਨੇ ਮੁਲਾਜ਼ਮਾਂ ਦੀਆਂ ਸਥਾਨਕ ਪੱਧਰ ਦੀਆਂ ਮੰਗਾਂ ਬਾਰੇ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ ਜੋ ਅਧਿਕਾਰੀ ਸਥਾਨਕ ਮੰਗਾਂ ਪ੍ਰਤੀ ਗੱਲ ਕਰਨ ਨੂੰ ਤਿਆਰ ਨਹੀਂ ਹਨ, ਉਨ੍ਹਾਂ ਦੇ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇ। ਇਸ ਮਸਲੇ ’ਤੇ ਛੇਤੀ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ। ਪੰਜਾਬ ਰਿਟਾਇਰਡ ਮਿਉਂਸਪਲ ਵਰਕਰਜ਼ ਯੂਨੀਅਨ ਦੇ ਸਾਬਕਾ ਸੂਬਾ ਪ੍ਰਧਾਨ ਨੇ ਭਰਾਤਰੀ ਸਹਿਯੋਗ ਦੇਣ ਅਤੇ ਇਕ ਮੰਚ ਤੋਂ ਲੜਾਈ ਲੜਨ ਦਾ ਵਾਅਦਾ ਕੀਤਾ। ਯੂਨੀਅਨ ਦੇ ਸੂਬਾ ਪ੍ਰਧਾਨ ਟੇਕ ਚੰਦ ਮਲੋਟ ਅਤੇ ਸਰਪ੍ਰਸਤ ਜਨਕ ਰਾਜ ਮਾਨਸਾ ਨੇ ਕਿਹਾ ਕਿ ਨਗਰ ਪੰਚਾਇਤ ਭੀਖੀ ਦੇ ਮੁਲਾਜ਼ਮਾਂ ਨੂੰ ਪਿਛਲੇ 6-7 ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀਆਂ ਗਈਆਂ ਅ ਤੇ ਨਗਰ ਕੌਂਸਲ ਮਾਨਸਾ ਤੇ ਮੌੜ ਦੇ ਮੁਲਾਜ਼ਮਾਂ ਦਾ ਕਈ ਮਹੀਨਿਆਂ ਤੋਂ ਪੀ.ਐਫ. ਜਮ੍ਹਾ ਨਹੀਂ ਕਰਵਾਇਆ ਜਾ ਰਿਹਾ ਹੈ, ਜਿਸ ਲਈ ਉਨ੍ਹਾਂ ਅਧਿਕਾਰੀਆਂ ਖ਼ਾਸ ਕਰਕੇ ਨਗਰ ਕੌਂਸਲ ਮਾਨਸਾ ਦੇ ਕਾਰਜ ਸਾਧਕ ਅਫ਼ਸਰ ਦੇ ਰਵਈਏ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਉਕਤ ਮਸਲਿਆਂ ’ਤੇ ਸਥਾਨ ਅਧਿਕਾਰੀ ਗੱਲ ਨਾ ਕਰਕੇ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੇ ਹਨ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਨੂੰ ਲੈ ਕੇ ਛੇਤੀ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਨੂੰ ਮਿਲਿਆ ਜਾਵੇਗਾ ਤੇ ਮੁਲਾਜ਼ਮ ਵਿਰੋਧੀ ਸਥਾਨਕ ਅਧਿਕਾਰੀਆਂ ਦੇ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਸਵੀਰ ਸਿੰਘ ਭਗਤਾ ਭਾਈਕਾ ਸਮੇਤ ਹੋਰ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਬਰਾਬਰ ਕੰਮ ਬਰਾਬਰ ਤਨਖ਼ਾਹ ਸਾਡਾ ਬੁਨਿਆਦੀ ਹੱਕ-ਐੱਨ.ਐੱਚ.ਐੱਮ. ਕਾਮੇ ਅਗਲੀ ਖ਼ਬਰ ਆਕਾਸ਼ ਨੇ ਐਂਥੇ-2026 ਕੀਤਾ ਲਾਂਚ, ਵਿਦਿਆਰਥੀਆਂ ਨੂੰ ਮਿਲੇਗਾ ਆਪਣੀ ਪ੍ਰਤਿਭਾ ਪਰਖਣ ਦਾ ਮੌਕਾ
Ad Position 24