ਕੀਨੀਆ ਅੰਤਰਰਾਸ਼ਟਰੀ ਰਿਟਰੀਟ ’ਚ ਭਾਗ ਲੈਣ ਵਾਲੀਆਂ ਬੱਚੀਆਂ ਨੂੰ ਜਥੇਦਾਰ ਬਾਬਾ ਟੇਕ ਸਿੰਘ ਨੇ ਕੀਤਾ ਸਨਮਾਨਿਤ
ਤਲਵੰਡੀ ਸਾਬੋ, 1 ਸਤੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਦੀਆਂ ਹੋਣਹਾਰ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ‘ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ’ ਦੇ ਸਹਿਯੋਗ ਨਾਲ ਕੇਰਿਚੋ (ਕੀਨੀਆ) ਵਿਖੇ 17 ਤੋਂ 26 ਅਗਸਤ ਤੱਕ ਕਰਵਾਈ ‘ਨਿਸ਼ਕਾਮ ਇੰਟਰਨੈਸ਼ਨਲ ਸਪਿਰਿਚੁਅਲ ਐਂਡ ਸੇਵਾ ਗਰਲਜ਼ ਰਿਟਰੀਟ 2026’ ਵਿਚ ਸਫਲਤਾਪੂਰਵਕ ਸ਼ਮੂਲੀਅਤ ਕਰਨ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ‘ਤੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ਗੁਰਬਾਣੀ ਦੀਆਂ ਰੂਹਾਨੀ ਸਿੱਖਿਆਵਾਂ,ਨਿਸ਼ਕਾਮ ਸੇਵਾ ਅਤੇ ਸਿਮਰਨ ਦੀ ਲਹਿਰ ਨੂੰ ਕੌਮਾਂਤਰੀ ਪੱਧਰ ‘ਤੇ ਲਿਜਾਣਾ ਸਾਡੀਆਂ ਧੀਆਂ ਲਈ ਇਕ ਸੁਨਹਿਰੀ ਤੇ ਅਭੁੱਲ ਅਨੁਭਵ ਹੈ।
ਕ
ਕੀਨੀਆ ਰਿਟਰੀਟ ‘ਚ ਭਾਗ ਲੈਣੀਆਂ ਵਾਲੀਆਂ ਬੱਚੀਆਂ ਦਾ ਸਨਮਾਨ ਕਰਦੇ ਜਥੇ:ਬਾਬਾ ਟੇਕ ਸਿੰਘ।
02-09-2026
ਤਲਵੰਡੀ ਸਾਬੋ, 1 ਸਤੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਦੀਆਂ ਹੋਣਹਾਰ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ‘ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ’ ਦੇ ਸਹਿਯੋਗ ਨਾਲ ਕੇਰਿਚੋ (ਕੀਨੀਆ) ਵਿਖੇ 17 ਤੋਂ 26 ਅਗਸਤ ਤੱਕ ਕਰਵਾਈ ‘ਨਿਸ਼ਕਾਮ ਇੰਟਰਨੈਸ਼ਨਲ ਸਪਿਰਿਚੁਅਲ ਐਂਡ ਸੇਵਾ ਗਰਲਜ਼ ਰਿਟਰੀਟ 2026’ ਵਿਚ ਸਫਲਤਾਪੂਰਵਕ ਸ਼ਮੂਲੀਅਤ ਕਰਨ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ‘ਤੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ਗੁਰਬਾਣੀ ਦੀਆਂ ਰੂਹਾਨੀ ਸਿੱਖਿਆਵਾਂ,ਨਿਸ਼ਕਾਮ ਸੇਵਾ ਅਤੇ ਸਿਮਰਨ ਦੀ ਲਹਿਰ ਨੂੰ ਕੌਮਾਂਤਰੀ ਪੱਧਰ ‘ਤੇ ਲਿਜਾਣਾ ਸਾਡੀਆਂ ਧੀਆਂ ਲਈ ਇਕ ਸੁਨਹਿਰੀ ਤੇ ਅਭੁੱਲ ਅਨੁਭਵ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁ. ਪ੍ਰ. ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਗੁਰਮਤਿ ਸੰਸਕਾਰਾਂ ਦੇ ਨਾਲ-ਨਾਲ ਆਧੁਨਿਕ ਅਤੇ ਮਿਆਰੀ ਸਿੱਖਿਆ ਦੇਣ ਲਈ ਬਿਹਤਰੀਨ ਪ੍ਰਬੰਧ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਸੰਸਥਾਵਾਂ ਤੋਂ 10 ਹੋਣਹਾਰ ਵਿਦਿਆਰਥਣਾਂ ਅਤੇ 2 ਅਧਿਆਪਕਾਵਾਂ ਨੇ ਕੇਰਿਚੋ (ਕੀਨੀਆ) ਵਿਖੇ ਧਾਰਮਿਕ ਤੇ ਸਮਾਜਿਕ ਸੇਵਾ ਦੇ ਕੌਮਾਂਤਰੀ ਕੈਂਪ ‘ਚ ਭਾਗ ਲਿਆ। ਜਿਨ੍ਹਾਂ ਵਿਚੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ‘ਮਾਤਾ ਨਾਨਕੀ ਜੀ ਅਕਾਦਮਿਕ ਅਤੇ ਧਾਰਮਿਕ ਮੁਫ਼ਤ ਵਿੱਦਿਆ ਯੋਜਨਾ’ ਅਧੀਨ ਸਿੱਖਿਆ ਪ੍ਰਾਪਤ ਕਰ ਰਹੀਆਂ 4 ਵਿਦਿਆਰਥਣਾਂ ਵੀ ਸ਼ਾਮਿਲ ਸਨ। ਕਾਲਜ ਦੀ ਨੁਮਾਇੰਦਗੀ ਡਾ. ਇੰਦਰਪ੍ਰੀਤ ਕੌਰ ਨੇ ਕੀਤੀ। ਇਸ ਤੋਂ ਇਲਾਵਾ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਆਨੰਦਪੁਰ ਸਾਹਿਬ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਲੱਧੇਵਾਲ ਤੋਂ 2-2 ਵਿਦਿਆਰਥਣਾਂ ਜਦੋਂਕਿ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਅਤੇ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵਾੜੀ ਤੋਂ 1-1 ਵਿਦਿਆਰਥਣ ਨੇ ਕੈਂਪ ‘ਚ ਸ਼ਮੂਲੀਅਤ ਕੀਤੀ। ਸਿੰਘ ਸਾਹਿਬ ਵਲੋਂ ਕੇਰਿਚੋ ਰਿਟਰੀਟ ਵਿਚ ਸ਼ਮੂਲੀਅਤ ਕਰਨ ਵਾਲੀਆਂ ਬੱਚੀਆਂ ਅਤੇ ਅਧਿਆਪਕਾਵਾਂ ਨੂੰ ਸਿਰੋਪਾਉ ਅਤੇ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਮੌਕੇ ਗੁਰਪ੍ਰੀਤ ਸਿੰਘ ਝੱਬਰ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਨਰਿੰਦਰਜੀਤ ਸਿੰਘ ਮੈਨੇਜਰ ਤਖਤ ਸਾਹਿਬ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ, ਡਾ. ਨਰਿੰਦਰ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਬੁਢਲਾਡਾ ਮੌਜੂਦ ਸਨ।