ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਦੇ ਵਿਰੋਧ ’ਚ ਸੂਬਾ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ
ਬਠਿੰਡਾ, 1 ਸਤੰਬਰ (ਵੀਰਪਾਲ ਸਿੰਘ)- ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਨਜ਼ਰ-ਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦੀ ਵਿਉਂਤਬੰਦੀ ਉਲੀਕੀ ਗਈ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸੰਯੁਕਤ ਸਕੱਤਰ ਨਾਲ ਮੀਟਿੰਗ ਕਰਵਾਈ ਗਈ।
ਸ
ਸੂਬਾ ਪ੍ਰਧਾਨ ਹਰਗੋਬਿੰਦ ਕੌਰ।
02-09-2026
ਬਠਿੰਡਾ, 1 ਸਤੰਬਰ (ਵੀਰਪਾਲ ਸਿੰਘ)- ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਨਜ਼ਰ-ਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦੀ ਵਿਉਂਤਬੰਦੀ ਉਲੀਕੀ ਗਈ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸੰਯੁਕਤ ਸਕੱਤਰ ਨਾਲ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਆਂਗਣਵਾੜੀ ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਇਕ ਮਹੀਨਾ ਤੋਂ ਵੱਧ ਸਮਾਂ ਬੀਤ ਜਾਣ ‘ਤੇ ਪੰਜਾਬ ਸਰਕਾਰ ਆਂਗਣਵਾੜੀ ਮੁਲਾਜ਼ਮਾਂ ਦੇ ਮਸਲੇ ਨੂੰ ਰੱਦੀ ਵਿਚ ਪਾ ਦਿੱਤਾ ਗਿਆ ਹੈ, ਜਿਸ ਨੂੰ ਯੂਨੀਅਨ ਵਲੋਂ ਸੂਬਾ ਸਰਕਾਰ ਵਿਰੁੱਧ ਦੁਬਾਰਾ ਸੰਘਰਸ਼ ਵਿੱਢਣ ਦਾ ਫ਼ੈਸਲਾ ਲਿਆ ਗਿਆ ਹੈ। ਸੰਘਰਸ਼ ਦੀ ਲੜੀ ਵਿਚ 7 ਸਤੰਬਰ ਨੂੰ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 8 ਸਤੰਬਰ ਨੂੰ ਹਰਭਜਨ ਸਿੰਘ ਈ.ਟੀ.ਓ. ਦੇ ਘਰ ਅੱਗੇ ਅਤੇ 11 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ 12 ਸਤੰਬਰ ਨੂੰ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ।