04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਭਾਜਪਾ ਨੇ ਉਲੀਕੀ ਸੂਬਾ ਪੱਧਰੀ ਨਸ਼ਾ ਵਿਰੋਧੀ ਯਾਤਰਾ ਅਨਿਲ ਸਰੀਨ ਦੀ ਅਗਵਾਈ ਹੇਠ ਬਠਿੰਡਾ ’ ਚ ਜ਼ਿਲ੍ਹਾ ਜਥੇਬੰਦੀ ਨਾਲ ਬੈਠਕ

ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਖ਼ਿਲਾਫ਼ ਭਾਜਪਾ ਵਲੋਂ ਸੂਬਾ ਪੱਧਰੀ ਨਸ਼ਾ ਵਿਰੋਧੀ ਯਾਤਰਾ ਕੱਢਣ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਬਠਿੰਡਾ ਪਹੁੰਚੇ, ਜਿਨ੍ਹਾਂ ਨੇ ਸਥਾਨਕ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਅਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸਰੂਪ ਚੰਦ ਸਿੰਗਲਾ ਅਤੇ ਸੀਨੀਅਰ ਆਗੂ ਦਿਆਲ ਸੋਢੀ ਸਮੇਤ ਸਮੁੱਚੀ ਜ਼ਿਲ੍ਹਾ ਜਥੇਬੰਦੀ ਨਾਲ ਬੈਠਕ ਕੀਤੀ।

Ad Position 21
repet_subhas-goyals [Copy P29]
ਬਠਿੰਡਾ ਵਿਖੇ ਅਨਿਲ ਸਰੀਨ ਦਾ ਸਵਾਗਤ ਕਰਦੇ ਹੋਏ ਗੁਰਪ੍ਰੀਤ ਮਲੂਕਾ, ਸਰੂਪ ਚੰਦ ਸਿੰਗਲਾ, ਦਿਆਲ ਸੋਢੀ ਅਤੇ ਹੋਰ। ਅਜੀਤ ਤਸਵੀਰ 04-09-2026
ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਖ਼ਿਲਾਫ਼ ਭਾਜਪਾ ਵਲੋਂ ਸੂਬਾ ਪੱਧਰੀ ਨਸ਼ਾ ਵਿਰੋਧੀ ਯਾਤਰਾ ਕੱਢਣ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਬਠਿੰਡਾ ਪਹੁੰਚੇ, ਜਿਨ੍ਹਾਂ ਨੇ ਸਥਾਨਕ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਅਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸਰੂਪ ਚੰਦ ਸਿੰਗਲਾ ਅਤੇ ਸੀਨੀਅਰ ਆਗੂ ਦਿਆਲ ਸੋਢੀ ਸਮੇਤ ਸਮੁੱਚੀ ਜ਼ਿਲ੍ਹਾ ਜਥੇਬੰਦੀ ਨਾਲ ਬੈਠਕ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇੱਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਲਈ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਨਸ਼ਾ ਵਿਰੋਧੀ ਯਾਤਰਾ ਕੱਢੀ ਜਾਵੇਗੀ। ਗੁਰਪ੍ਰੀਤ ਮਲੂਕਾ ਅਤੇ ਸਰੂਪ ਸਿੰਗਲਾ ਨੇ ਦੱਸਿਆ ਕਿ 20 ਸਤੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਨਸ਼ਾ ਵਿਰੋਧੀ ਯਾਤਰਾ ਕੱਢੀ ਜਾਵੇਗੀ। ਯਾਤਰਾ ਵਿਚ ਭਾਜਪਾ ਦੇ ਸੂਬਾ ਅਤੇ ਕੌਮੀ ਪੱਧਰ ਦੇ ਅਹੁਦੇਦਾਰ ਵੀ ਸ਼ਾਮਲ ਹੋਣਗੇ। ਯਾਤਰਾ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਜਨਰਲ ਸਕੱਤਰਾਂ, ਮੰਡਲ ਪ੍ਰਧਾਨਾਂ ਅਤੇ ਵੱਖ-ਵੱਖ ਮੋਰਚਿਆਂ ਦੇ ਪ੍ਰਧਾਨਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਬਠਿੰਡਾ ਦੀ ਸਹਾਇਕ-ਇੰਚਾਰਜ ਵੰਦਨਾ ਸਾਂਗਵਾਲ ਨੇ ਯਾਤਰਾ ਦੌਰਾਨ ਕਰਵਾਏ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਜਥੇਬੰਦੀ ਵੱਲੋਂ ਅਨਿਲ ਸਰੀਨ, ਚਰਨਜੀਤ ਸਿੰਘ ਬਰਾੜ ਅਤੇ ਵੰਦਨਾ ਸਾਂਗਵਾਲ ਦਾ ਸਵਾਗਤ ਕਰਦਿਆਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਤਲਵੰਡੀ ਸਾਬੋ ਨਵਜੋਤ ਗੁਣੀ, ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਜ਼ਿਲ੍ਹਾ ਜਨਰਲ ਸਕੱਤਰ ਉਮੇਸ਼ ਸ਼ਰਮਾ, ਗੁਰਜੀਤ ਸਿੰਘ ਰਾਣਾ, ਫੂਲ ਜਨਰਲ ਸਕੱਤਰ ਮੇਜਰ ਸਿੰਘ ਬਰਾੜ, ਐੱਸ.ਸੀ. ਮੋਰਚਾ ਪ੍ਰਧਾਨ ਸਵਰਨ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ, ਸੁਖਵਿੰਦਰ ਕੌਰ ਸ਼ੇਰਗੜ੍ਹ, ਗੌਰਵ ਨਿਧਾਨੀਆ, ਕਾਕਾ ਢਪਾਲੀ, ਕਾਰਜਕਾਰਨੀ ਮੈਂਬਰ ਸ਼ਾਮ ਲਾਲ, ਨਰਿੰਦਰ ਮਿੱਤਲ, ਰਾਜੇਸ਼ ਨੋਨੀ, ਗੁਰਜੀਤ ਸਿੰਘ ਗੋਰਾ ਦਿਉਣ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਅਤੇ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਰੇਲਵੇ ਸਟੇਸ਼ਨ ਦੇ ਉਡੀਕ ਹਾਲ ’ਚ ਵਿਅਕਤੀ ਦੀ ਲਾਸ਼ ਮਿਲੀ
Ad Position 24