ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
ਰਾਮਾਂ ਮੰਡੀ, 3 ਸਤੰਬਰ (ਤਰਸੇਮ ਸਿੰਗਲਾ)- ਬੀਤੀ ਦੇਰ ਰਾਤ ਤਲਵੰਡੀ ਸਾਬੋ ਰੋਡ ’ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਰਾਮਾਂ ਮੰਡੀ, 3 ਸਤੰਬਰ (ਤਰਸੇਮ ਸਿੰਗਲਾ)- ਬੀਤੀ ਦੇਰ ਰਾਤ ਤਲਵੰਡੀ ਸਾਬੋ ਰੋਡ ’ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ਼ ਲਈ ਮੌਕੇ ’ਤੇ ਐਂਬੂਲੈਂਸ ਲੈ ਕੇ ਪਹੁੰਚੇ ਹੈਲਪ ਲਾਈਨ ਵੈੱਲਫ਼ੇਅਰ ਸੋਸਾਇਟੀ ਦੇ ਮੈਂਬਰ ਰਿੰਕਾ ਮਿਸਤਰੀ ਵਲੋਂ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿਚ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਰਘੁਵੀਰ ਸਿੰਘ, ਵਾਸੀ ਪਿੰਡ ਜੱਜਲ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਵਿਚ ਸ਼ਾਮਿਲ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ।