04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਠਿੰਡਾ-ਫ਼ਰੀਦਕੋਟ ਜ਼ੋਨ ਦਾ ਯੂਥ ਫ਼ੈਸਟੀਵਲ 3 ਤੋਂ 6 ਅਕਤੂਬਰ ਤੱਕ ਫਤਿਹ ਗਰੁੱਪ ਵਿਖੇ

ਰਾਮਪੁਰਾ ਫੂਲ, 3 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਧੀਨ ਬਠਿੰਡਾ-ਫ਼ਰੀਦਕੋਟ ਜ਼ੋਨ ਦਾ ਯੂਥ ਫ਼ੈਸਟੀਵਲ 3 ਤੋਂ 6 ਅਕਤੂਬਰ ਤੱਕ ਫਤਿਹ ਗਰੁੱਪ, ਰਾਮਪੁਰਾ ਫੂਲ ਵਿਖੇ ਕਰਵਾਇਆ ਜਾਵੇਗਾ। ਇਸ ਸੰਬੰਧੀ ਫਤਿਹ ਗਰੁੱਪ ਵਿਖੇ ਵੱਖ-ਵੱਖ ਕਾਲਜਾਂ ਦੇ ਯੂਥ ਕੋਆਰਡੀਨੇਟਰਾਂ ਅਤੇ ਨੁਮਾਇੰਦਿਆਂ ਦੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਰਾਮਪੁਰਾ ਫੂਲ, 3 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਧੀਨ ਬਠਿੰਡਾ-ਫ਼ਰੀਦਕੋਟ ਜ਼ੋਨ ਦਾ ਯੂਥ ਫ਼ੈਸਟੀਵਲ 3 ਤੋਂ 6 ਅਕਤੂਬਰ ਤੱਕ ਫਤਿਹ ਗਰੁੱਪ, ਰਾਮਪੁਰਾ ਫੂਲ ਵਿਖੇ ਕਰਵਾਇਆ ਜਾਵੇਗਾ। ਇਸ ਸੰਬੰਧੀ ਫਤਿਹ ਗਰੁੱਪ ਵਿਖੇ ਵੱਖ-ਵੱਖ ਕਾਲਜਾਂ ਦੇ ਯੂਥ ਕੋਆਰਡੀਨੇਟਰਾਂ ਅਤੇ ਨੁਮਾਇੰਦਿਆਂ ਦੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਮੋਬਾਈਲ ਫੋਨਾਂ ਅਤੇ ਡਿਜੀਟਲ ਦੁਨੀਆ ਵਿਚ ਲਗਾਤਾਰ ਵੱਧ ਰੁੱਝਦੀ ਜਾ ਰਹੀ ਹੈ। ਅਜਿਹੇ ਸਮੇਂ ਵਿਚ ਨੌਜਵਾਨਾਂ ਨੂੰ ਮੋਬਾਈਲਾਂ ਦੀ ਅਤਿ ਵਰਤੋਂ ਤੋਂ ਦੂਰ ਕਰਕੇ ਕਲਾ, ਸੱਭਿਆਚਾਰ ਅਤੇ ਰਚਨਾਤਮਿਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ । ਪੰਜਾਬੀ ਯੂਨੀਵਰਸਿਟੀ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਡਾ. ਡੈਨੀ ਸ਼ਰਮਾ ਨੇ ਆਗਾਮੀ ਯੂਥ ਫ਼ੈਸਟੀਵਲ ਦੀ ਵਿਸਥਾਰਪੂਰਵਕ ਰੂਪ-ਰੇਖਾ ਅਤੇ ਵੱਖ-ਵੱਖ ਮੁਕਾਬਲਿਆਂ ਅਤੇ ਪ੍ਰਬੰਧਕੀ ਪ੍ਰਬੰਧਾਂ ਬਾਰੇ ਯੂਥ ਕੋਆਰਡੀਨੇਟਰਾਂ ਨੂੰ ਜਾਣੂ ਕਰਵਾਇਆ। ਪ੍ਰੋ. ਹਰਿੰਦਰ ਹੁੰਦਲ ਅਤੇ ਪ੍ਰੋ. ਰੂਬਲ ਚਹਿਲ ਨੇ ਵੀ ਯੂਥ ਫੈਸਟੀਵਲਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਪ੍ਰੋ. ਹਰਿੰਦਰ ਹੁੰਦਲ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਕਲਾ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ । ਫਤਿਹ ਗਰੁੱਪ ਦੇ ਚੇਅਰਮੈਨ ਐਸ. ਐਸ. ਚੱਠਾ ਨੇ ਕਿਹਾ ਕਿ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਯੂਥ ਫ਼ੈਸਟੀਵਲ ਵਰਗੇ ਮੰਚ ਬਹੁਤ ਮਹੱਤਵਪੂਰਨ ਹਨ। ਇਸ ਮੌਕੇ ਫਤਿਹ ਗਰੁੱਪ ਵਲੋਂ ਡੀਨ ਅਕਾਦਮਿਕ ਡਾ. ਜਗਵਿੰਦਰ ਸਿੰਘ, ਪ੍ਰਿੰਸੀਪਲ ਬਘੇਲ ਸਿੰਘ, ਸਹਾਇਕ ਡਾਇਰੈਕਟਰ ਪ੍ਰੋ. ਹਰਪ੍ਰੀਤ ਸ਼ਰਮਾ ਅਤੇ ਪ੍ਰੋ. ਸੋਨਵਿੰਦਰ ਸਿੰਘ ਨੇ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਵੱਖ-ਵੱਖ ਸੰਸਥਾਵਾਂ ਤੋਂ ਪੁੱਜੇ ਯੂਥ ਕੋਆਰਡੀਨੇਟਰਾਂ ਦਾ ਸਵਾਗਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਲਾਪਤਾ ਹੋਇਆ ਬਹਿਮਣ ਕੌਰ ਸਿੰਘ ਦਾ ਨੌਜਵਾਨ ਲੱਭ ਕੇ ਪਰਿਵਾਰ ਦੇ ਹਵਾਲੇ ਕੀਤਾ ਅਗਲੀ ਖ਼ਬਰ ਖੋਖਾ ਲਗਾ ਸਾਮਾਨ ਵੇਚਣ ਵਾਲੇ ਬਜ਼ੁਰਗ ਤੋਂ 10 ਹਜ਼ਾਰ ਰੁਪਏ ਲੁੱਟੇ
Ad Position 24