03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਭਾਕਿਯੂ ਕ੍ਰਾਂਤੀਕਾਰੀ ਤੇ ਭਾਕਿਯੂ ਸਿੱਧੂਪੁਰ ਵਲੋਂ ਪਿੰਡ ਢੱਡੇ ਤੇ ਮੰਡੀ ਕਲਾਂ ਵਿਖੇ ਰਾਮਪੁਰਾ-ਦਮਦਮਾ ਸਾਹਿਬ ਹਾਈਵੇ ਰੋਡ ਜਾਮ

ਬਾਲਿਆਂਵਾਲੀ , 3 ਸਤੰਬਰ ( ਕੁਲਦੀਪ ਮਤਵਾਲਾ )- ਖੇਤੀ ਸੈਕਟਰ ਦੀ ਬਿਜਲੀ ਸਪਲਾਈ ( ਮੋਟਰਾਂ ਵਾਲੀ ਬਿਜਲੀ ) ਸਹੀ ਨਾ ਮਿਲਣ ਦੇ ਰੋਸ ਵਜੋਂ ਅੱਜ ਭਾਕਿਯੂ ਕ੍ਰਾਂਤੀਕਾਰੀ ਵਲੋਂ ਪਿੰਡ ਢੱਡੇ ਵਿਖੇ ਅਤੇ ਭਾਕਿਯੂ ਸਿੱਧੂਪੁਰ ਵਲੋਂ ਪਿੰਡ ਮੰਡੀ ਕਲਾਂ ਵਿਖੇ ਰਾਮਪੁਰਾ - ਦਮਦਮਾ ਸਾਹਿਬ ਹਾਈਵੇ ਰੋਡ ਜਾਮ ਕਰਕੇ ਧਰਨਾ ਲਗਾਕੇ ਸਰਕਾਰ ਵਿਰੁੱਧ ਰੋਸ ਭਰਪੂਰ ਨਾਅਰੇਬਾਜ਼ੀ ਕੀਤੀ । ਇਸ ਭਾਕਿਯੂ ਕ੍ਰਾਂਤੀਕਾਰੀ ਅਤੇ ਭਾਕਿਯੂ ਸਿੱਧੂਪੁਰ ਦੇ ਕਿਸਾਨਾਂ ਨੇ ਸੂਬਾ ਸਰਕਾਰ ਤੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਖੇਤੀ ਸੈਕਟਰ ਵਾਲੀ ਬਿਜਲੀ ਨਿਰਵਿਘਨ 8 ਘੰਟੇ ਕਿਸਾਨਾਂ ਨੂੰ ਦਿਨ ਦੇ ਸਮੇਂ ਦਿੱਤੀ ਜਾ ਰਹੀ ਹੈ ਜਦੋਂ ਕਿ ਹਕੀਕਤ ਇਹ ਹੈ ਕਿ ਬਿਜਲੀ ਨਾ ਦਿਨੇ ਤੇ ਨਾ ਰਾਤ ਨੂੰ ਸਹੀ ਮਿਲ ਰਹੀ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬਾਲਿਆਂਵਾਲੀ , 3 ਸਤੰਬਰ ( ਕੁਲਦੀਪ ਮਤਵਾਲਾ )- ਖੇਤੀ ਸੈਕਟਰ ਦੀ ਬਿਜਲੀ ਸਪਲਾਈ ( ਮੋਟਰਾਂ ਵਾਲੀ ਬਿਜਲੀ ) ਸਹੀ ਨਾ ਮਿਲਣ ਦੇ ਰੋਸ ਵਜੋਂ ਅੱਜ ਭਾਕਿਯੂ ਕ੍ਰਾਂਤੀਕਾਰੀ ਵਲੋਂ ਪਿੰਡ ਢੱਡੇ ਵਿਖੇ ਅਤੇ ਭਾਕਿਯੂ ਸਿੱਧੂਪੁਰ ਵਲੋਂ ਪਿੰਡ ਮੰਡੀ ਕਲਾਂ ਵਿਖੇ ਰਾਮਪੁਰਾ - ਦਮਦਮਾ ਸਾਹਿਬ ਹਾਈਵੇ ਰੋਡ ਜਾਮ ਕਰਕੇ ਧਰਨਾ ਲਗਾਕੇ ਸਰਕਾਰ ਵਿਰੁੱਧ ਰੋਸ ਭਰਪੂਰ ਨਾਅਰੇਬਾਜ਼ੀ ਕੀਤੀ । ਇਸ ਭਾਕਿਯੂ ਕ੍ਰਾਂਤੀਕਾਰੀ ਅਤੇ ਭਾਕਿਯੂ ਸਿੱਧੂਪੁਰ ਦੇ ਕਿਸਾਨਾਂ ਨੇ ਸੂਬਾ ਸਰਕਾਰ ਤੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਖੇਤੀ ਸੈਕਟਰ ਵਾਲੀ ਬਿਜਲੀ ਨਿਰਵਿਘਨ 8 ਘੰਟੇ ਕਿਸਾਨਾਂ ਨੂੰ ਦਿਨ ਦੇ ਸਮੇਂ ਦਿੱਤੀ ਜਾ ਰਹੀ ਹੈ ਜਦੋਂ ਕਿ ਹਕੀਕਤ ਇਹ ਹੈ ਕਿ ਬਿਜਲੀ ਨਾ ਦਿਨੇ ਤੇ ਨਾ ਰਾਤ ਨੂੰ ਸਹੀ ਮਿਲ ਰਹੀ ਹੈ । ਜਿਸ ਕਰਕੇ ਕਿਸਾਨਾਂ ਦੇ ਝੋਨੇ ਪਾਣੀ ਲਈ ਤਿਹਾਏ ਹੋਣ ਕਾਰਨ ਝੋਨੇ ਸੁੱਕ ਰਹੇ ਹਨ ਪ੍ਰੰਤੂ ਸੂਬਾ ਸਰਕਾਰ ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ । ਜਿਸ ਕਰਕੇ ਅੱਕੇ ਹੋਏ ਕਿਸਾਨਾਂ ਨੇ ਰੋਡ ਜਾਮ ਕਰਕੇ ਸਰਕਾਰ ਤੇ ਪਾਵਰਕਾਮ ਦੇ ਖ਼ਿਲਾਫ਼ ਧਰਨਾ ਰੋਡ ਜਾਮ ਕਰਕੇ ਧਰਨਾ ਲਗਾਇਆ ਹੈ । ਕਿਸਾਨਾਂ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ’ ਚ ਪੰਜਾਬ ਦੀ ਉਪਜਾਊ ਜ਼ਮੀਨ ਅਤੇ ਹੱਸਦੇ - ਵੱਸਦੇ ਲਗਭਗ 61 ਪਿੰਡਾਂ ਦਾ ਡਰੋਨ ਕੈਮਰਿਆਂ ਰਾਹੀਂ ਮੈਪਿੰਗ ਕੀਤੀ ਜਾ ਰਹੀ ਹੈ । ਜਿਸ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਤਾਂ ਹੁਣ ਰਾਤ ਨੂੰ ਚੋਰੀਓ ਡਰੋਨ ਕੈਮਰਿਆਂ ਰਾਹੀਂ ਉਕਤ ਮੈਪਿੰਗ ਦਾ ਕੰਮ ਨਿਪਟਾਇਆ ਜਾ ਰਿਹਾ ਹੈ । ਕਿਸਾਨ ਆਗੂਆਂ ਸਖ਼ਤ ਸ਼ਬਦਾਂ ਚ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੀ ਤਾੜਨਾ ਕਰਦਿਆਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਕੀਮਤ ਤੇ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਦੀ ਜ਼ਮੀਨ ਐਕਵਾਇਰ ਨਹੀਂ ਕਰਨ ਦਿੱਤਾ ਜਾਵੇਗਾ । ਇਸ ਮੌਕੇ ਕਿਸਾਨਾਂ ਨੇ ਸੂਬਾ ਸਰਕਾਰ ਤੇ ਸਬੰਧਿਤ ਪ੍ਰਸ਼ਾਸਨ ਵਿਰੁੱਧ ਤਿੱਖੀਆਂ ਟਿੱਪਣੀਆਂ ਕਰਦਿਆਂ ਸਰਕਾਰਾਂ ਦੇ ਧੱਕੇਸ਼ਾਹੀ ਦੀ ਨਿਖੇਧੀ ਕੀਤੀ । ਦੇਰ ਸ਼ਾਮ ਪਾਵਰਕਾਮ ਸਬ ਡਵੀ ਜ਼ਨ ( ਦਿਹਾਤੀ ) ਰਾਮਪੁਰਾ ਫੂਲ ਦੇ ਐਸ . ਡੀ . ਓ ਨੇ ਪਿੰਡ ਮੰਡੀ ਕਲਾਂ ਅਤੇ ਸਬ ਡਵੀਜ਼ਨ ( ਦਿਹਾਤੀ ) ਮੌੜ ਮੰਡੀ ਦੇ ਐਸ . ਡੀ . ਓ ਨੇ ਪਿੰਡ ਢੱਡੇ ਦੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ 8 ਘੰਟੇ ਖੇਤੀ ਸੈਕਟਰ ਦੀ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇਗੀ । ਇਸ ਭਰੋਸੇ ਤੋਂ ਬਾਅਦ ਦੋਵਾਂ ਪਿੰਡਾਂ ’ ਚ ਲੱਗੇ ਰੋਸ ਧਰਨਿਆਂ ਨੂੰ ਇੱਕ ਵਾਰ ਸਮਾਪਤ ਕਰ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਸੇਵਾਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਾਜਵੰਤੀ ਨਥੇਹਾ ਦਾ ਕੀਤਾ ਸਨਮਾਨ ਅਗਲੀ ਖ਼ਬਰ ਲਾਪਤਾ ਹੋਇਆ ਬਹਿਮਣ ਕੌਰ ਸਿੰਘ ਦਾ ਨੌਜਵਾਨ ਲੱਭ ਕੇ ਪਰਿਵਾਰ ਦੇ ਹਵਾਲੇ ਕੀਤਾ
Ad Position 24