ਨਰਦੇਵ ਸਿੰਘ ਨੂੰ ਜਨਰਲ ਕੌਂਸਲ ਮੈਂਬਰ ਬਣਨ ਉਪਰੰਤ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ
ਨਥਾਣਾ, 3 ਸਤੰਬਰ (ਗੁਰਦਰਸ਼ਨ ਲੁੱਧੜ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਿਯੁਕਤ ਕੀਤੇ ਗਏ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਨਰਦੇਵ ਸਿੰਘ ਸਿੱਧੂ ਨੂੰ ਉਸ ਦੇ ਜੱਦੀ ਪਿੰਡ ਪੂਹਲੀ ਵਿਖੇ ਪਿੰਡ ਵਾਸੀਆਂ ਦੁਆਰਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਜ਼ਿਲ੍ਹਾ ਪਰੀਸ਼ਦ ਚੇਅਰਮੈਨ ਸਵਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰਦੇਵ ਸਿੰਘ ਸਿੱਧੂ ਨੇ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਮਿਹਨਤ ਕੀਤੀ ਹੈ ਅਤੇ ਅਜਿਹੇ ਮਿਹਨਤੀ ਵਰਕਰਾਂ ਦੀ ਬਦੌਲਤ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਸਰਕਾਰ ਬਣਨ ਦੇ ਪੂਰੇ ਆਸਾਰ ਬਣ ਰਹੇ ਹਨ ।
ਨਥਾਣਾ, 3 ਸਤੰਬਰ (ਗੁਰਦਰਸ਼ਨ ਲੁੱਧੜ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਿਯੁਕਤ ਕੀਤੇ ਗਏ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਨਰਦੇਵ ਸਿੰਘ ਸਿੱਧੂ ਨੂੰ ਉਸ ਦੇ ਜੱਦੀ ਪਿੰਡ ਪੂਹਲੀ ਵਿਖੇ ਪਿੰਡ ਵਾਸੀਆਂ ਦੁਆਰਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਜ਼ਿਲ੍ਹਾ ਪਰੀਸ਼ਦ ਚੇਅਰਮੈਨ ਸਵਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰਦੇਵ ਸਿੰਘ ਸਿੱਧੂ ਨੇ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਮਿਹਨਤ ਕੀਤੀ ਹੈ ਅਤੇ ਅਜਿਹੇ ਮਿਹਨਤੀ ਵਰਕਰਾਂ ਦੀ ਬਦੌਲਤ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਸਰਕਾਰ ਬਣਨ ਦੇ ਪੂਰੇ ਆਸਾਰ ਬਣ ਰਹੇ ਹਨ । ਇਸ ਮੌਕੇ ਫ਼ਿਲਮ ਨਿਰਦੇਸ਼ਕ ਗੁਰਿੰਦਰ ਸਿੰਘ ਸਿੱਧੂ, ਅਵਤਾਰ ਸਿੰਘ ਤਾਰ, ਵੀਰ ਸਿੰਘ ਅਕਾਲੀ, ਸਾਬਕਾ ਪੰਚ ਸੁਖਦੇਵ ਸਿੰਘ ਗੰਢੂ, ਕੇਵਲ ਸਿੰਘ, ਸ਼ਿੰਗਾਰਾ ਰਾਮ, ਜਸਵੰਤ ਸਿੰਘ ਜ਼ੈਲਦਾਰ, ਬਲਾਕ ਸੰਮਤੀ ਮੈਂਬਰ ਗੁਰਮੁਖ ਸਿੰਘ ਸਾਧ, ਬਲਕਾਰਾ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ ਪੀਤਾ, ਧਰਮਪ੍ਰੀਤ ਸਿੰਘ ਧਰਮੂ, ਨਿਰਮਲ ਸਿੰਘ ਨਿੰਮਾ, ਰਣਧੀਰ ਸਿੰਘ ਧੀਰਾ ਅਤੇ ਅਮਨਦੀਪ ਸਿੰਘ ਸਾਬਕਾ ਸਰਪੰਚ ਵੀ ਹਾਜ਼ਰ ਸਨ। ਉਕਤ ਆਗੂਆਂ ਨੇ ਕਿਹਾ ਕਿ ਨਰਦੇਵ ਸਿੰਘ ਦੀ ਨਿਯੁਕਤੀ ਉਪਰੰਤ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ।