03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਠਿੰਡਾ ’ਚ ਭਾਦੋਂ ਦੇ ਪਏ ਮੀਂਹ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ

ਬਠਿੰਡਾ, 3 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਵਿਚ ਭਾਦੋਂ ਮਹੀਨੇ ਦੇ ਅੱਧ ਤੋਂ ਬਾਅਦ ਪਏ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਬਠਿੰਡਾ ਸ਼ਹਿਰ ’ਚ ਲੰਘੇ ਹਫ਼ਤੇ ਤੋਂ ਪਾਰਾ 35 ਡਿਗਰੀ ਸੈਲਸੀਅਸ ਤੋਂ 37 ਡਿਗਰੀ ਤੱਕ ਚੱਲ ਰਹੀ ਹਵਾ ਵਿਚ ਵਧੇਰੀ ਨਮੀ ਕਾਰਨ ਪੈ ਰਹੀ ਹੁੰਮਸ ਭਰੀ ਗਰਮੀ ਨਾਲ ਲੋਕਾਂ ਦਾ ਜਿਊਣਾ ਬੇਹਾਲ ਹੋ ਰਿਹਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬਠਿੰਡਾ, 3 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਵਿਚ ਭਾਦੋਂ ਮਹੀਨੇ ਦੇ ਅੱਧ ਤੋਂ ਬਾਅਦ ਪਏ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਬਠਿੰਡਾ ਸ਼ਹਿਰ ’ਚ ਲੰਘੇ ਹਫ਼ਤੇ ਤੋਂ ਪਾਰਾ 35 ਡਿਗਰੀ ਸੈਲਸੀਅਸ ਤੋਂ 37 ਡਿਗਰੀ ਤੱਕ ਚੱਲ ਰਹੀ ਹਵਾ ਵਿਚ ਵਧੇਰੀ ਨਮੀ ਕਾਰਨ ਪੈ ਰਹੀ ਹੁੰਮਸ ਭਰੀ ਗਰਮੀ ਨਾਲ ਲੋਕਾਂ ਦਾ ਜਿਊਣਾ ਬੇਹਾਲ ਹੋ ਰਿਹਾ ਸੀ। ਦੁਪਹਿਰ 12 ਵਜੇ ਤੋਂ ਬਾਅਦ ਬਠਿੰਡਾ ਸ਼ਹਿਰੀ ਖੇਤਰ ’ਚ ਪਏ ਮੀਂਹ ਨਾਲ ਮੌਸਮ ਠੰਢਾ ਹੋ ਗਿਆ। ਜਿਸ ਨਾਲ ਲੋਕਾਂ ਵਲੋਂ ਗਰਮੀ ਤੋਂ ਛੁਟਕਾਰਾ ਮਹਿਸੂਸ ਕੀਤਾ ਗਿਆ, ਦਰਮਿਆਨੇ ਮੀਂਹ ਪੈਣ ਨਾਲ ਬਠਿੰਡਾ ਸ਼ਹਿਰ ਦੇ ਨੀਵੇਂ ਇਲਾਕੇ ਪਰਸਰਾਮ ਨਗਰ, ਸਿਰਕੀ ਬਾਜ਼ਾਰ, ਡਿਪਟੀ ਕਮਿਸ਼ਨ ਦਫ਼ਤਰ, ਪਾਵਰ ਹਾਊਸ ਰੋਡ ’ਤੇ ਪਾਣੀ ਭਰ ਜਾਣ ਨਾਲ ਲੋਕਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਬਠਿੰਡਾ ਵਿਚ ਸਕੂਲ ਵੈਨ ਡਰਾਈਵਰਾਂ ਦੀ ਸੂਬਾ ਪੱਧਰੀ ਹੜਤਾਲ ਹੋਣ ਕਾਰਨ ਬੱਚਿਆਂ ਦੇ ਮਾਪਿਆਂ ਵਲੋਂ ਆਪਣੇ ਬੱਚਿਆਂ ਨੂੰ ਸਕੂਲ ਤੋਂ ਨਿੱਜੀ ਵਾਹਨਾਂ ਦੀ ਵਰਤੋਂ ਕਰਦੇ ਹੋਏ ਮੀਂਹ ਦੇ ਪਾਣੀ ਵਿਚੋਂ ਦੀ ਲੰਘਾਉਣ ਲਈ ਮਜਬੂਰ ਹੋਣਾ ਪਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਆਉਣ ਵਾਲੇ 48 ਘੰਟਿਆਂ ਵਿਚ ਹਲਕੇ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੀ ਪੰਜਾਬ ਸੂਬਾ ਕਮੇਟੀ ਦਾ ਗਠਨ ਅਗਲੀ ਖ਼ਬਰ ਮੈਡੀਕਲ ਪਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਗੋਨਿਆਣਾ ਦੀ ਮਹੀਨਾਵਾਰ ਮੀਟਿੰਗ
Ad Position 24