03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੀ ਪੰਜਾਬ ਸੂਬਾ ਕਮੇਟੀ ਦਾ ਗਠਨ

ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਰਾਸ਼ਟਰੀ ਪ੍ਰਧਾਨ ਅਤੇ ਸੰਸਦ ਮੈਂਬਰ ਨਗੀਨਾ (ਉੱਤਰ ਪ੍ਰਦੇਸ਼), ਐਡਵੋਕੇਟ ਚੰਦਰ ਸ਼ੇਖਰ ਆਜ਼ਾਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਪੰਜਾਬ ਕਾਰਜਕਾਰੀ ਸੂਬਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਨਵੀਂ ਕਮੇਟੀ ਵਿਚ ਅੰਮ੍ਰਿਤ ਸਿੰਘ ਭਾਰਤੀ ਨੂੰ ਪੰਜਾਬ ਪ੍ਰਧਾਨ, ਕਰਨੈਲ ਸਿੰਘ ਨੀਲੋਵਾਲ ਅਤੇ ਸਤਪਾਲ ਸਿੰਘ ਗਰਚਾ ਨੂੰ ਉਪ ਪ੍ਰਧਾਨ, ਸ਼ਮਸ਼ੇਰ ਸਿੰਘ ਨੂੰ ਜਨਰਲ ਸਕੱਤਰ, ਸੁਰਿੰਦਰ ਪਾਲ ਨੂੰ ਸੰਗਠਨ ਸਕੱਤਰ, ਜਸਵੀਰ ਸਿੰਘ ਬਠਿੰਡਾ ਅਤੇ ਕੈਪਟਨ ਹਰਭਜਨ ਸਿੰਘ ਸੰਗਰੂਰ ਨੂੰ ਸੂਬਾ ਕਮੇਟੀ ਮੈਂਬਰ, ਨਿਸ਼ਾਨ ਸਿੰਘ ਨੂੰ ਸੂਬਾ ਬੁਲਾਰਾ ਅਤੇ ਪਰਵੇਜ਼ ਆਲਮ ਤੇ ਅਜੈਬ ਸਿੰਘ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਜਸਵੀਰ ਸਿੰਘ ਬਠਿੰਡਾ ਅਤੇ ਅੰਮ੍ਰਿਤ ਸਿੰਘ ਭਾਰਤੀ। 04-09-2026
ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਰਾਸ਼ਟਰੀ ਪ੍ਰਧਾਨ ਅਤੇ ਸੰਸਦ ਮੈਂਬਰ ਨਗੀਨਾ (ਉੱਤਰ ਪ੍ਰਦੇਸ਼), ਐਡਵੋਕੇਟ ਚੰਦਰ ਸ਼ੇਖਰ ਆਜ਼ਾਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਪੰਜਾਬ ਕਾਰਜਕਾਰੀ ਸੂਬਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਨਵੀਂ ਕਮੇਟੀ ਵਿਚ ਅੰਮ੍ਰਿਤ ਸਿੰਘ ਭਾਰਤੀ ਨੂੰ ਪੰਜਾਬ ਪ੍ਰਧਾਨ, ਕਰਨੈਲ ਸਿੰਘ ਨੀਲੋਵਾਲ ਅਤੇ ਸਤਪਾਲ ਸਿੰਘ ਗਰਚਾ ਨੂੰ ਉਪ ਪ੍ਰਧਾਨ, ਸ਼ਮਸ਼ੇਰ ਸਿੰਘ ਨੂੰ ਜਨਰਲ ਸਕੱਤਰ, ਸੁਰਿੰਦਰ ਪਾਲ ਨੂੰ ਸੰਗਠਨ ਸਕੱਤਰ, ਜਸਵੀਰ ਸਿੰਘ ਬਠਿੰਡਾ ਅਤੇ ਕੈਪਟਨ ਹਰਭਜਨ ਸਿੰਘ ਸੰਗਰੂਰ ਨੂੰ ਸੂਬਾ ਕਮੇਟੀ ਮੈਂਬਰ, ਨਿਸ਼ਾਨ ਸਿੰਘ ਨੂੰ ਸੂਬਾ ਬੁਲਾਰਾ ਅਤੇ ਪਰਵੇਜ਼ ਆਲਮ ਤੇ ਅਜੈਬ ਸਿੰਘ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਵਿਚ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਸੂਬਾ ਕਮੇਟੀ ਮੈਂਬਰ ਜਸਵੀਰ ਸਿੰਘ ਬਠਿੰਡਾ ਨੇ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਵਿਚੋਂ ਯੋਗ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾਵੇਗਾ, ਜਿਨ੍ਹਾਂ ਨੂੰ ਰਵਾਇਤੀ ਪਾਰਟੀਆਂ ਵਿਚ ਬਣਦਾ ਮਾਣ-ਸਨਮਾਨ ਨਹੀਂ ਮਿਲ ਸਕਿਆ। ਇਸ ਮੌਕੇ ਜਸਵੀਰ ਸਿੰਘ ਬਠਿੰਡਾ ਨੇ ਪੰਜਾਬ ਇੰਚਾਰਜ ਹਿਤੇਸ਼ ਮਾਹੀ, ਐੱਮ.ਐੱਲ. ਤੋਮਰ ਅਤੇ ਪੰਜਾਬ ਸਹਿ-ਇੰਚਾਰਜ ਨਰੇਸ਼ ਜੱਸਲ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੌਮੀ ਪੱਧਰ ‘ਤੇ ਬੈਂਕ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੌਂਅ ’ਚ ਅਗਲੀ ਖ਼ਬਰ ਬਠਿੰਡਾ ’ਚ ਭਾਦੋਂ ਦੇ ਪਏ ਮੀਂਹ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ
Ad Position 24