04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅੱਜ ਮੁੱਖ ਮੰਤਰੀ ਦੀ ਬਠਿੰਡਾ ਆਮਦ ਦੌਰਾਨ ਕਿਸਾਨ ਮੋਰਚੇ ਵਲੋਂ ਕੀਤਾ ਜਾ ਸਕਦਾ ‘ਗੁਪਤ ਪੈਂਤੜਾ’

ਬਠਿੰਡਾ , 4 ਸਤੰਬਰ ( ਸਿਵੀਆਂ)-ਕਿਸਾਨਾਂ-ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਡੀ. ਸੀ.

Ad Position 21
repet_subhas-goyals [Copy P29]
ਬਠਿੰਡਾ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ-ਮਜ਼ਦੂਰ ਤੇ ਮੁਲਾਜ਼ਮ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ : ਲਵਲੀ 05-09-2026
ਬਠਿੰਡਾ , 4 ਸਤੰਬਰ ( ਸਿਵੀਆਂ)-ਕਿਸਾਨਾਂ-ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਡੀ.ਸੀ. ਦਫ਼ਤਰ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਝੰਡੇ ਹੇਠਾਂ ਪੱਕਾ ਮੋਰਚਾ ਲਗਾ ਕੇ ਬੈਠੇ ਕਿਸਾਨਾਂ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਬਠਿੰਡਾ ਆਮਦ ਦੌਰਾਨ ਕੋਈ ਗੁਪਤ ਅਤੇ ਵੱਡਾ ਪੈਂਤੜਾ ਕੀਤਾ ਜਾ ਸਕਦਾ ਹੈ, ਜਿਸ ਦਾ ਐਲਾਨ ਮੋਰਚੇ ਨੇ ਅੱਜ ਮੁੜ ਦੁਹਰਾਇਆ ਹੈ। ਅੱਜ ਦੇ ਮੋਰਚੇ ਨੂੰ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਨੂੰ ਸਮਰਪਿਤ ਕੀਤਾ ਗਿਆ, ਜਿਸ ਤਹਿਤ ਕਿਸਾਨ ਮੋਰਚੇ ‘ਚ ਅੱਜ ਛੇਵੇਂ ਦਿਨ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਮੁਲਾਜ਼ਮਾਂ, ਵਿਦਿਆਰਥੀਆਂ, ਨੌਜਵਾਨਾਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ।ਇਸ ਮੌਕੇ ਭਾਕਿਯੂ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਮੁਲਾਜ਼ਮ ਆਗੂ ਗਗਨਦੀਪ ਸਿੰਘ, ਜਸਬੀਰ ਸਿੰਘ, ਰਣਜੀਤ ਰਾਣਾ, ਅੰਗਰੇਜ਼ ਸਿੰਘ, ਸੰਦੀਪ ਖਾਨ, ਗੁਰਵਿੰਦਰ ਪੰਨੂ, ਜਸਵਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਸਰਕਾਰਾਂ ਵਲੋਂ ਕਿਸਾਨ-ਮਜ਼ਦੂਰ ਤੇ ਕਿਸਾਨੀ ਨੂੰ ਰੋਲਿਆ ਜਾ ਰਿਹਾ ਹੈ, ਉੱਥੇ ਮੁਲਾਜ਼ਮ ਮਾਰੂ ਫ਼ੈਸਲੇ ਲਏ ਜਾ ਰਹੇ ਹਨ, ਜਿਸ ਦੇ ਖ਼ਿਲਾਫ਼ ਸਾਂਝੀ ਲੜਾਈ ਵਿੱਢਣ ਦੀ ਲੋੜ ਹੈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਇਸੇ ਤਰ੍ਹਾਂ ਚੁੱਪ ਵੱਟੀ ਰੱਖੀ ਤਾਂ ਅੱਜ 5 ਸਤੰਬਰ ਨੂੰ ਸਰਕਾਰ ’ਤੇ ਦਾਬ ਵਧਾਉਣ ਵਾਲਾ ਵੱਡਾ ਐਕਸ਼ਨ ਕੀਤਾ ਜਾਵੇਗਾ, ਇਸ ਲਈ ਉਨ੍ਹਾਂ ਨੇ ਸਮੂਹ ਲੋਕਾਂ ਨੂੰ ਮੋਰਚੇ ’ਚ ਵੱਧ ਤੋਂ ਵੱਧ ਗਿਣਤੀ ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਹਲਕਾ ਵਿਧਾਇਕ ਗੋਲਡੀ ਕੰਬੋਜ ਨੇ ਸਫ਼ਾਈ ਮੁਹਿੰਮ ਦੀ ਕਰਵਾਈ ਸ਼ੁਰੂਆਤ
Ad Position 24