05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸੰਗਤ ਮੰਡੀ , 4 ਸਤੰਬਰ ( ਸੁਖਤੇਜ ਧਾਲੀਵਾਲ )- ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਲਾਕੇ ਦੇ ਪਿੰਡਾਂ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਗਸ਼ਤ ਕੀਤੀ ਜਾ ਰਹੀ ਸੀ ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸੰਗਤ ਮੰਡੀ , 4 ਸਤੰਬਰ ( ਸੁਖਤੇਜ ਧਾਲੀਵਾਲ )- ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਲਾਕੇ ਦੇ ਪਿੰਡਾਂ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਗਸ਼ਤ ਕੀਤੀ ਜਾ ਰਹੀ ਸੀ । ਦੌਰਾਨੇ ਗਸ਼ਤ ਜਦੋਂ ਉਹ ਪਿੰਡ ਘੁੱਦਾ ਵਿਖੇ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਖੜ੍ਹਾ ਦਿਖਾਈ ਦਿੱਤਾ , ਜਿਸ ਦੀ ਸ਼ੱਕ ਪੈਣ ਦੇ ਅਧਾਰ ’ ਤੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ । ਉਨ੍ਹਾਂ ਦੱਸਿਆ ਕਿ ਗੋਲੀਆਂ ਸਮੇਤ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਨਿਰਭੈ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਘੁੱਦਾ ਦੇ ਤੌਰ ’ ਤੇ ਹੋਈ ਹੈ । ਪੁਲਿਸ ਵਲੋਂ ਉਕਤ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ । 06 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ ਸੰਗਤ ਮੰਡੀ , 4 ਸਤੰਬਰ ( ਸੁਖਤੇਜ ਧਾਲੀਵਾਲ )- ਥਾਣਾ ਸੰਗਤ ਦੀ ਪੁਲਿਸ ਨੇ ਇਕ ਔਰਤ ਨੂੰ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ । ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਅੰਦਰ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਗਸ਼ਤ ਕੀਤੀ ਜਾ ਰਹੀ ਸੀ ਦੌਰਾਨੇ ਗਸ਼ਤ ਜਦੋਂ ਉਹ ਸੰਗਤ ਮੰਡੀ ਨੂੰ ਜਾ ਰਹੇ ਸਨ ਤਾਂ ਇਕ ਸ਼ੱਕੀ ਔਰਤ ਆਉਂਦੀ ਦਿਖਾਈ ਦਿੱਤੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਟਾਲਮਟੋਲ ਕਰਨ ਲੱਗੀ । ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ ਤੇ ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਕਾਬੂ ਕੀਤੀ ਗਈ ਔਰਤ ਦੀ ਪਛਾਣ ਅਮਨਦੀਪ ਕੌਰ ਪਤਨੀ ਹਸਨਦੀਪ ਸਿੰਘ ਵਾਸੀ ਪਿੰਡ ਸੰਗਤ ਕਲਾਂ ਦੇ ਤੌਰ ’ ਤੇ ਹੋਈ ਹੈ । ਪੁਲਿਸ ਨੇ ਉਕਤ ਔਰਤ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਗੰਦੇ ਨਾਲੇ ’ਚੋਂ ਮਿਲੀ ਇੱਕ ਮਹੀਨੇ ਤੋਂ ਲਾਪਤਾ ਵਿਅਕਤੀ ਦੀ ਲਾਸ਼ ਅਗਲੀ ਖ਼ਬਰ ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ
Ad Position 24