ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਮਨਾਇਆ
ਰਾਮਾਂ ਮੰਡੀ, 4 ਸਤੰਬਰ (ਤਰਸੇਮ ਸਿੰਗਲਾ)-ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ, ਪਿੰਡ ਜੱਜਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਜਿਸ ਦਾ ਸ਼ੁਭ ਆਰੰਭ ਸਕੂਲ ਦੀ ਐਮ.
ਰਾਮਾਂ ਮੰਡੀ, 4 ਸਤੰਬਰ (ਤਰਸੇਮ ਸਿੰਗਲਾ)-ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ, ਪਿੰਡ ਜੱਜਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਜਿਸ ਦਾ ਸ਼ੁਭ ਆਰੰਭ ਸਕੂਲ ਦੀ ਐਮ. ਡੀ. ਮਮਤਾ ਗਰਗ ਅਤੇ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਵਲੋਂ ਜੋਤ ਪ੍ਰਜਵਲਿਤ ਕਰਕੇ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਬਾਲ ਲੀਲਾਵਾਂ ’ਤੇ ਆਧਾਰਿਤ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਨੰਨ੍ਹੇ ਮੁੰਨੇ ਬੱਚਿਆਂ ਨੇ ਰਾਧਾ-ਕ੍ਰਿਸ਼ਨ ਅਤੇ ਗੋਪ-ਗੋਪੀਆਂ ਦੇ ਰੂਪ ਵਿਚ ਰਾਸ ਪੇਸ਼ ਕਰਕੇ ਸਮਾਗਮ ਨੂੰ ਹੋਰ ਰੰਗੀਨ ਬਣਾ ਦਿੱਤਾ। ਦਹੀਂ-ਹਾਂਡੀ ਫੋੜਨ ਦਾ ਪ੍ਰੋਗਰਾਮ ਉਤਸਵ ਦਾ ਵਿਸ਼ੇਸ਼ ਆਕਰਸ਼ਣ ਰਿਹਾ। ਵਿਦਿਆਰਥੀਆਂ ਨੇ ਟੀਮ ਭਾਵਨਾ, ਅਨੁਸ਼ਾਸਨ ਅਤੇ ਆਪਸੀ ਸਹਿਯੋਗ ਦਾ ਪ੍ਰਦਰਸ਼ਨ ਕਰਦਿਆਂ ਮਨੁੱਖੀ ਪਿਰਾਮਿਡ ਬਣਾਇਆ ਅਤੇ ਦਹੀਂ ਹਾਂਡੀ ਫੋੜੀ। ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਮਨੁੱਖਤਾ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸ੍ਰੀ ਕ੍ਰਿਸ਼ਨ ਦੀ ਆਰਤੀ ਉਤਾਰੀ ਗਈ ਅਤੇ ਸਕੂਲ ਅਤੇ ਵਿਦਿਆਰਥੀਆਂ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਗਈ।