05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗਲੋਬਲ ਡਿਸਕਵਰੀ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾਪੂਰਵਕ ਮਨਾਈ

ਲਹਿਰਾ ਮੁਹੱਬਤ, 4 ਸਤੰਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ’ਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਬਾਲ ਲੀਲਾਵਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਨਾਚ, ਸੰਗੀਤ, ਪ੍ਰਭਾਵਸ਼ਾਲੀ ਭਾਸ਼ਣਾਂ ਅਤੇ ਭਾਵਪੂਰਤ ਨਾਟਕੀ ਪ੍ਰਸਤੁਤੀਆਂ ਰਾਹੀਂ ਮੰਚ ’ਤੇ ਪੇਸ਼ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਲਹਿਰਾ ਮੁਹੱਬਤ, 4 ਸਤੰਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ’ਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਬਾਲ ਲੀਲਾਵਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਨਾਚ, ਸੰਗੀਤ, ਪ੍ਰਭਾਵਸ਼ਾਲੀ ਭਾਸ਼ਣਾਂ ਅਤੇ ਭਾਵਪੂਰਤ ਨਾਟਕੀ ਪ੍ਰਸਤੁਤੀਆਂ ਰਾਹੀਂ ਮੰਚ ’ਤੇ ਪੇਸ਼ ਕੀਤਾ। ਮਨਮੋਹਕ ਕ੍ਰਿਸ਼ਨ-ਰਾਧਾ ਨਾਚ ਅਤੇ ਛੋਟੇ ਬੱਚਿਆਂ ਦੀਆਂ ਬਾਲਲੀਲਾਵਾਂ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ, ਜਦੋਂ ਕਿ ਜਨਮ ਅਸ਼ਟਮੀ ’ਤੇ ਅਧਾਰਿਤ ਵਿਸ਼ੇਸ਼ ਕ੍ਰਿਸ਼ਨ ਰਾਸਲੀਲਾ ਪ੍ਰੋਗਰਾਮ ਦਾ ਮੁੱਖ ਆਕਰਸ਼ਣ ਰਹੀ। ਇਸ ਪਵਿੱਤਰ ਮੌਕੇ ਸਕੂਲ ਦੇ ਚੇਅਰਮੈਨ ਇੰਜ: ਕਮਲੇਸ਼ ਸਰਾਫ਼ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ ਅਤੇ ਹੌਂਸਲਾ ਵਧਾਇਆ। ਉਨ੍ਹਾਂ ਨੇ ਆਪਣੇ ਸੰਦੇਸ਼ ਵਿਚ ਵਿਦਿਆਰਥੀਆਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਸੱਚ, ਪਿਆਰ, ਕਰਮ ਅਤੇ ਧਰਮ ਦੇ ਰਾਹ ’ਤੇ ਅੱਗੇ ਵਧਣ ਦਾ ਸੱਦਾ ਦਿੱਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਕਰਵਾਈ ਗਈ ਇੰਟਰ-ਹਾਊਸ ਦਹੀ ਹਾਂਡੀ ਪ੍ਰਤੀਯੋਗਤਾ ਨੇ ਪ੍ਰੋਗਰਾਮ ਵਿਚ ਰੋਮਾਂਚ ਅਤੇ ਊਰਜਾ ਦਾ ਸੰਚਾਰ ਕੀਤਾ। ਇਸ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਂਟੌਰਸ ਹਾਊਸ ਨੇ ਜੇਤੂ ਦਾ ਖਿਤਾਬ ਆਪਣੇ ਨਾਮ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਦੀ ਸੂਬਾ ਪੱਧਰੀ ਅਧਿਆਪਕ ਪੁਰਸਕਾਰ ਲਈ ਚੋਣ ਅਗਲੀ ਖ਼ਬਰ ਬ੍ਰਹਮਕੁਮਾਰੀ ਆਸ਼ਰਮ ਵਿਚ ਮਨਾਈ ਗਈ ਸ੍ਰੀ ਕ੍ਰਿਸ਼ਨਾ ਜਨਮ ਅਸ਼ਟਮੀ
Ad Position 24