05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਦੀ ਸੂਬਾ ਪੱਧਰੀ ਅਧਿਆਪਕ ਪੁਰਸਕਾਰ ਲਈ ਚੋਣ

ਭੁੱਚੋ ਮੰਡੀ, 4 ਸਤੰਬਰ (ਬਿੱਕਰ ਸਿੰਘ ਸਿੱਧੂ)-ਪੀ ਐਮ ਸ੍ਰੀ ਸਰਕਾਰੀ ਕੰਨਿਆ ਹਾਈ ਸਕੂਲ ਭੁੱਚੋ ਮੰਡੀ ਦੀ ਮੁੱਖ ਅਧਿਆਪਕਾ ਡਾ: ਗੁਰਪ੍ਰੀਤ ਕੌਰ ਦੀ ਸੂਬਾ ਪੱਧਰੀ ਅਧਿਆਪਕ ਪੁਰਸਕਾਰ ਲਈ ਚੋਣ ਹੋਣ ’ਤੇ ਸਕੂਲ ਸਟਾਫ਼, ਵਿਦਿਆਰਥੀਆਂ, ਮਾਪਿਆਂ ਅਤੇ ਇਲਾਕਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਉਪਲਬਧੀ ਨੂੰ ਸਕੂਲ ਅਤੇ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਟੋਪ ਰੈਂਕਰ ਇੰਟਰਨੈਸ਼ਨਲ ਸਕੂਲ ਨਥਾਣਾ ਵਿਖੇ ਕਰਵਾਏ ਗਏ ਜਨਮ ਅਸ਼ਟਮੀ ਨੂੰ ਸਮਰਪਿਤ ਸਮਾਗਮ ਵਿਚ ਪੇਸ਼ਕਾਰੀ ਕਰ ਰਿਹਾ ਨਰਸਰੀ ਕਲਾਸ ਦਾ ਬੱਚਾ । ਤਸਵੀਰ - ਗੁਰਦਰਸ਼ਨ ਲੁੱਧੜ 05-09-2026
ਭੁੱਚੋ ਮੰਡੀ, 4 ਸਤੰਬਰ (ਬਿੱਕਰ ਸਿੰਘ ਸਿੱਧੂ)-ਪੀ ਐਮ ਸ੍ਰੀ ਸਰਕਾਰੀ ਕੰਨਿਆ ਹਾਈ ਸਕੂਲ ਭੁੱਚੋ ਮੰਡੀ ਦੀ ਮੁੱਖ ਅਧਿਆਪਕਾ ਡਾ: ਗੁਰਪ੍ਰੀਤ ਕੌਰ ਦੀ ਸੂਬਾ ਪੱਧਰੀ ਅਧਿਆਪਕ ਪੁਰਸਕਾਰ ਲਈ ਚੋਣ ਹੋਣ ’ਤੇ ਸਕੂਲ ਸਟਾਫ਼, ਵਿਦਿਆਰਥੀਆਂ, ਮਾਪਿਆਂ ਅਤੇ ਇਲਾਕਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਉਪਲਬਧੀ ਨੂੰ ਸਕੂਲ ਅਤੇ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ ਹੈ। ਡਾ. ਗੁਰਪ੍ਰੀਤ ਕੌਰ ਦੇ ਪਿਤਾ ਹਰਨੇਕ ਸਿੰਘ ਵੀ ਪ੍ਰਾਇਮਰੀ ਸਕੂਲ ਵਿਚ ਅਧਿਆਪਕ ਸਨ ਅਤੇ ਉਨ੍ਹਾਂ ਦੇ ਮਾਤਾ ਬਲਵੀਰ ਕੌਰ ਵੀ ਇਕ ਚੰਗੇ ਅਧਿਆਪਕਾ ਹੋਣ ਦੀ ਬਦੌਲਤ ਗੁਰਪ੍ਰੀਤ ਨੂੰ ਅਧਿਆਪਣ ਦੇ ਖੇਤਰ ਵਿਚ ਸਥਾਪਿਤ ਹੋਣ ਵਿਚ ਕਾਫ਼ੀ ਪ੍ਰੇਰਨਾ ਮਿਲੀ। ਡਿਪਟੀ ਡੀ. ਓ. ਚਮਕੌਰ ਸਿੰਘ ਨੇ ਉਨ੍ਹਾਂ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ। ਡਾ. ਗੁਰਪ੍ਰੀਤ ਕੌਰ ਨੇ ਆਪਣੀ ਨੌਵੀਂ ਅਤੇ ਦਸਵੀਂ ਜਮਾਤ ਦੀ ਪੜ੍ਹਾਈ ਵੀ ਇਸੇ ਸਕੂਲ ਤੋਂ ਕੀਤੀ ਸੀ। ਵਿਦਿਆਰਥਣ ਵਜੋਂ ਇਸ ਸੰਸਥਾ ਤੋਂ ਸਿੱਖਿਆ ਹਾਸਲ ਕਰਨ ਉਪਰੰਤ ਉਸੇ ਸਕੂਲ ਦੀ ਮੁੱਖ ਅਧਿਆਪਕਾ ਬਣ ਕੇ ਸੇਵਾ ਨਿਭਾਉਣਾ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਵਿਲੱਖਣ ਮਿਸਾਲ ਹੈ। ਅੱਜ ਐਸ ਐਸ ਨਗਰ ਮੋਹਾਲੀ ਵਿਖੇ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੀ ਐਲ ਵੀ ਸ਼ਸ਼ੀ ਸਿੱਕਾ ਵਲੋਂ ਧੋਬੀਆਣਾ ਬਸਤੀ ਵਿਚ ਨਸ਼ਿਆਂ ਵਿਰੁੱਧ ਸੈਮੀਨਾਰ ਅਗਲੀ ਖ਼ਬਰ ਗਲੋਬਲ ਡਿਸਕਵਰੀ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾਪੂਰਵਕ ਮਨਾਈ
Ad Position 24