ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਜਗਾ ਰਾਮ ਤੀਰਥ ਸਕੂਲ ਦੇ ਵਿਦਿਆਰਥੀਆਂ ਨੇ ਕੱਢਿਆ ਜਾਗਰੂਕਤਾ ਮਾਰਚ
ਤਲਵੰਡੀ ਸਾਬੋ, 4 ਸਤੰਬਰ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਅਤੇ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਸਾਵਧਾਨ ਕਰਨ ਸਬੰਧੀ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਗ੍ਹਾ ਰਾਮ ਤੀਰਥ ਦੇ ਬੱਚਿਆਂ ਨੇ ਪਿੰਡ ’ਚ ਇਕ ਜਾਗਰੂਕਤਾ ਮਾਰਚ ਕੱਢਿਆ। ਸਕੂਲ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਵਿਦਿਆਰਥੀ ਮਾਰਚ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਜਸਬੀਰ ਸਿੰਘ ਭਾਗੀਵਾਂਦਰ ਨੇ ਹਰੀ ਝੰਡੀ ਦਿਖਾ ਕੇ ਕੀਤੀ।
ਤਲਵੰਡੀ ਸਾਬੋ, 4 ਸਤੰਬਰ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਅਤੇ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਸਾਵਧਾਨ ਕਰਨ ਸਬੰਧੀ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਗ੍ਹਾ ਰਾਮ ਤੀਰਥ ਦੇ ਬੱਚਿਆਂ ਨੇ ਪਿੰਡ ’ਚ ਇਕ ਜਾਗਰੂਕਤਾ ਮਾਰਚ ਕੱਢਿਆ। ਸਕੂਲ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਵਿਦਿਆਰਥੀ ਮਾਰਚ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਜਸਬੀਰ ਸਿੰਘ ਭਾਗੀਵਾਂਦਰ ਨੇ ਹਰੀ ਝੰਡੀ ਦਿਖਾ ਕੇ ਕੀਤੀ। ਉਨ੍ਹਾਂ ਆਪਣੇ ਪ੍ਰੇਰਨਾਦਾਇਕ ਸ਼ਬਦਾਂ ਵਿਚ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਅੰਦਰੋਂ - ਅੰਦਰੀ ਖੋਖਲਾ ਕਰ ਰਿਹਾ ਹੈ ਅਤੇ ਸਾਡੀ ਨਵੀਂ ਪੀੜ੍ਹੀ ਨੂੰ ਇਸ ਦੀ ਗ੍ਰਿਫ਼ਤ ’ਚੋਂ ਬਚਾਉਣਾ ਸਾਡਾ ਸਭ ਦਾ ਨੈਤਿਕ ਫ਼ਰਜ਼ ਹੈ। ਜਾਗਰੂਕਤਾ ਮਾਰਚ ਕਿਸ਼ੋਰ ਸਿੱਖਿਆ ਦੇ ਨੋਡਲ ਅਫ਼ਸਰ ਅਮਨਦੀਪ ਕੌਰ ਅਤੇ ਯੁੱਧ ਨਸ਼ਿਆਂ ਵਿਰੁੱਧ ਦੇ ਨੋਡਲ ਅਫ਼ਸਰ ਕਮਲਜੀਤ ਕੌਰ ਦੀ ਦੇਖ-ਰੇਖ ਹੇਠ ਉਲੀਕਿਆ ਗਿਆ। ਇਸ ਮੌਕੇ ਲੀਗਲ ਸੈਲ ਇੰਚਾਰਜ ਪ੍ਰਭਜੋਤ ਕੌਰ ਨੇ ਵੀ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਹੋਣ ਦਾ ਸੁਨੇਹਾ ਦਿੱਤਾ। ਬੱਚਿਆਂ ਦੇ ਹੱਥਾਂ ’ਚ ਫੜੇ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਏਡਜ਼ ਜਾਗਰੂਕਤਾ ਦੇ ਬੈਨਰ ਪਿੰਡ ਵਾਸੀਆਂ ਨੂੰ ਇਕ ਨਵੀਂ ਸੋਚ ਅਪਣਾਉਣ ਦਾ ਹੋਕਾ ਦੇ ਰਹੇ ਸਨ ਤੇ ਉਹ ਬੱਚਿਆਂ ਅਤੇ ਸਕੂਲ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕਰ ਰਹੇ ਸਨ। ਮਾਰਚ ਦੌਰਾਨ ਸੁਖਪਾਲ ਕੌਰ ਕੰਪਿਊਟਰ ਵਿਭਾਗ, ਰੁਪਿੰਦਰ ਕੌਰ ਕੰਪਿਊਟਰ ਅਤੇ ਸਕੂਲ ਮੈਨੇਜਰ ਸੇਵਾਮੁਕਤ ਸੂਬੇਦਾਰ ਹਰਭਜਨ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਬੱਚਿਆਂ ਦੇ ਨਾਲ-ਨਾਲ ਚੱਲ ਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ।