ਪਿੰਡ ਲਹਿਰੀ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ
ਸੀਂਗੋ ਮੰਡੀ, 4 ਸਤੰਬਰ (ਪ੍ਰਿੰਸ ਗਰਗ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਨਵੀਂ ਸੋਚ ਤੋਂ ਪ੍ਰਭਾਵਿਤ ਹੋ ਕੇ ਪਿੰਡ ਲਹਿਰੀ ਦੇ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ। ਨਵਜੋਤ ਗੁਣੀ ਵਲੋਂ ਸਾਰਿਆਂ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਜੀ ਆਇਆਂ ਕਿਹਾ ਗਿਆ।
ਸੀਂਗੋ ਮੰਡੀ, 4 ਸਤੰਬਰ (ਪ੍ਰਿੰਸ ਗਰਗ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਨਵੀਂ ਸੋਚ ਤੋਂ ਪ੍ਰਭਾਵਿਤ ਹੋ ਕੇ ਪਿੰਡ ਲਹਿਰੀ ਦੇ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ। ਨਵਜੋਤ ਗੁਣੀ ਵਲੋਂ ਸਾਰਿਆਂ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਜੀ ਆਇਆਂ ਕਿਹਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਇਕਬਾਲ ਸਿੰਘ, ਜ਼ਿਲ੍ਹਾ ਯੂਥ ਵਾਇਸ ਪ੍ਰਧਾਨ ਮਨਦੀਪ ਸਿੰਘ ਅਤੇ ਭਾਜਪਾ ਦੀ ਸਮੁੱਚੀ ਟੀਮ ਹਾਜ਼ਰ ਸੀ। ਸ਼ਾਮਲ ਹੋਣ ਵਾਲਿਆਂ ’ਚ ਜਸਵੀਰ ਸਿੰਘ, ਗ਼ਮਦੂਰ ਸਿੰਘ, ਮੇਜਰ ਸਿੰਘ, ਸਤਪਾਲ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ, ਕਰਨੈਲ ਸਿੰਘ, ਬਿੰਦਰ ਸਿੰਘ, ਬਿੱਕਰ ਸਿੰਘ, ਬੀਰਬਲ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ ਆਦਿ ਸਮੇਤ ਹੋਰ ਸਨ। ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਨਵਜੋਤ ਗੁਣੀ ਗਾਟਵਾਲੀ ਵਰਗਾ ਨੌਜਵਾਨ ਲੀਡਰ ਹੀ ਹਲਕੇ ਦਾ ਭਵਿੱਖ ਹੈ।