04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕਿਰਦਾਰਕੁਸ਼ੀ ਕਰਨ ਲਈ ਮੁੱਖ ਮੰਤਰੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ- ਬਲਤੇਜ ਪੰਨੂ

ਬਠਿੰਡਾ, 4 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ (ਬ) ਦਾ ਇਤਿਹਾਸ ਵਿਰੋਧੀ ਆਗੂਆਂ ਦੀ ਕਿਰਦਾਰਸ਼ਕੁਸ਼ੀ ਕਰਨਾ ਰਿਹਾ ਹੈ, ਜਿਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਉਹ ਇਹ ਨਹੀਂ ਜਾਣਦੇ ਕਿ ਸਮੁੱਚੇ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਪਿਆਰ ਕਰਦੇ ਹਨ ਤੇ ਇਨ੍ਹਾਂ ਚਾਲਾਂ ਤੋਂ ਭਲੀ-ਭਾਂਤ ਜਾਣੂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬਠਿੰਡਾ ’ਚ ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ ਕਥਿਤ ਵਿਵਾਦ ਦੇ ਸਵਾਲਾਂ ਦੇ ਜਵਾਬ ਦੌਰਾਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬਠਿੰਡਾ, 4 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ (ਬ) ਦਾ ਇਤਿਹਾਸ ਵਿਰੋਧੀ ਆਗੂਆਂ ਦੀ ਕਿਰਦਾਰਸ਼ਕੁਸ਼ੀ ਕਰਨਾ ਰਿਹਾ ਹੈ, ਜਿਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਉਹ ਇਹ ਨਹੀਂ ਜਾਣਦੇ ਕਿ ਸਮੁੱਚੇ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਪਿਆਰ ਕਰਦੇ ਹਨ ਤੇ ਇਨ੍ਹਾਂ ਚਾਲਾਂ ਤੋਂ ਭਲੀ-ਭਾਂਤ ਜਾਣੂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬਠਿੰਡਾ ’ਚ ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ ਕਥਿਤ ਵਿਵਾਦ ਦੇ ਸਵਾਲਾਂ ਦੇ ਜਵਾਬ ਦੌਰਾਨ ਕੀਤਾ। ਬਲਤੇਜ ਪੰਨੂ ਨੇ ਉਕਤ ਮਾਮਲੇ ਨੂੰ ਅਕਾਲੀ ਦਲ ਦਾ ਤਾਣਾ-ਬਾਣਾ ਦੱਸਦਿਆਂ ਕਿਹਾ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਵਿਵਾਦਿਤ ਲੋਕਾਂ ਨਾਲ ਤਸਵੀਰਾਂ ਤੇ ਵੀਡੀਓਜ਼ ਸਾਡੇ ਕੋਲ ਵੀ ਬਹੁਤ ਹਨ। ਨਾਲੇ ਪਹਿਲਾਂ ਮਜੀਠੀਆ ਦੱਸਣ ਕਿ ਸੱਤਾ ਤੇ ਪਿੰਡੀ ਕੌਣ ਹਨ ਤੇ ਉਨ੍ਹਾਂ ਨਾਲ ਮਜੀਠੀਆ ਦੇ ਕੀ ਸਬੰਧ ਹਨ। ਪੰਨੂ ਨੇ ਕਿਹਾ ਕਿ ਉਕਤ ਮਾਮਲੇ ਵਿਚ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਪਿੰਡ ਲਹਿਰੀ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ
Ad Position 24