04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ

ਰਾਮਾਂ ਮੰਡੀ, 4 ਸਤੰਬਰ (ਤਰਸੇਮ ਸਿੰਗਲਾ)-ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਅੱਜ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਬਾਲ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰਨ ਕਰਕੇ ਮਨਮੋਹਕ ਝਾਕੀਆਂ ਪੇਸ਼ ਕੀਤੀਆਂ, ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਰਾਮਾਂ ਮੰਡੀ, 4 ਸਤੰਬਰ (ਤਰਸੇਮ ਸਿੰਗਲਾ)-ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਅੱਜ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਬਾਲ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰਨ ਕਰਕੇ ਮਨਮੋਹਕ ਝਾਕੀਆਂ ਪੇਸ਼ ਕੀਤੀਆਂ, ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਵਿਦਿਆਰਥੀਆਂ ਨੇ ਕਵਿਤਾ, ਡਰਾਇੰਗ ਅਤੇ ਲਿਖਣ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਹਾਂਡੀ ਤੋੜਨ ਦੀ ਪ੍ਰਤੀਯੋਗਤਾ ਦੌਰਾਨ ਬੱਚਿਆਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਸਮਾਗਮ ਨੂੰ ਹੋਰ ਵੀ ਰੌਚਕ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਲਹਿਰੀ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚਾਈ, ਪਿਆਰ, ਨੇਕੀ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਪ੍ਰਧਾਨ ਤੇਲੂ ਰਾਮ ਲਹਿਰੀ, ਭੂਸ਼ਣ ਕੁਮਾਰ ਲਹਿਰੀ, ਰਜਤ ਗਰਗ, ਰਘੂ ਨੰਦਨ ਗਰਗ, ਸ਼ੁਭਮ ਗਰਗ, ਕਰਿਤਿਕਾ ਗਰਗ, ਰੁਚਿਕਾ ਗਰਗ, ਪ੍ਰਿੰਸੀਪਲ ਕੋਮਲ ਅਗਰਵਾਲ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਅੰਤ ਵਿਚ ਸਕੂਲ ਮੈਨੇਜਮੈਂਟ ਵਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੌਰਵਦੀਪ ਸਿੱਧੂ ਯੂਥ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਕਿਰਦਾਰਕੁਸ਼ੀ ਕਰਨ ਲਈ ਮੁੱਖ ਮੰਤਰੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ- ਬਲਤੇਜ ਪੰਨੂ
Ad Position 24