ਟਰੈਫ਼ਿਕ ਪੁਲਿਸ ਐਜੂਕੇਸ਼ਨ ਸੈੱਲ ਬਠਿੰਡਾ ਵਲੋਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ
ਮਹਿਰਾਜ, 4 ਸਤੰਬਰ (ਸੁਖਪਾਲ ਮਹਿਰਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਵਿਖੇ ਟਰੈਫਿਕ ਪੁਲਿਸ ਐਜੂਕੇਸ਼ਨ ਸੈੱਲ ਬਠਿੰਡਾ ਵਲੋਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ, ਸਾਈਬਰ ਅਪਰਾਧ, ਵਾਤਾਵਰਨ ਦੀ ਸੁਰੱਖਿਆ ਅਤੇ ਸਮਾਜਿਕ ਬੁਰਾਈਆਂ, ਖਾਸ ਕਰਕੇ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਏ.
ਮਹਿਰਾਜ, 4 ਸਤੰਬਰ (ਸੁਖਪਾਲ ਮਹਿਰਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਵਿਖੇ ਟਰੈਫਿਕ ਪੁਲਿਸ ਐਜੂਕੇਸ਼ਨ ਸੈੱਲ ਬਠਿੰਡਾ ਵਲੋਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ, ਸਾਈਬਰ ਅਪਰਾਧ, ਵਾਤਾਵਰਨ ਦੀ ਸੁਰੱਖਿਆ ਅਤੇ ਸਮਾਜਿਕ ਬੁਰਾਈਆਂ, ਖਾਸ ਕਰਕੇ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਏ. ਐਸ. ਆਈ. ਹਾਕਮ ਸਿੰਘ, ਟਰੈਫ਼ਿਕ ਪੁਲਿਸ ਐਜੂਕੇਸ਼ਨ ਸੈਲ ਬਠਿੰਡਾ ਅਤੇ ਕਰਮਿੰਦਰ ਸਿੰਘ ਸਿਪਾਹੀ, ਕੰਪਿਊਟਰ ਮਾਹਿਰ ਵਲੋਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਸਾਈਬਰ ਅਪਰਾਧਾਂ ਤੋਂ ਸੁਚੇਤ ਰਹਿਣ ਅਤੇ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਨਸ਼ਿਆਂ ਸਮੇਤ ਵੱਖ-ਵੱਖ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਇੰਚਾਰਜ ਪ੍ਰਿੰਸੀਪਲ ਕ੍ਰਿਸ਼ਨ ਲਾਲ ਨੇ ਸਮੂਹ ਸਟਾਫ਼ ਦੀ ਤਰਫ਼ੋਂ ਏ. ਐਸ. ਆਈ. ਹਾਕਮ ਸਿੰਘ ਅਤੇ ਕਰਮਿੰਦਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਏ. ਐਸ. ਆਈ. ਹਾਕਮ ਸਿੰਘ ਅਤੇ ਕਰਮਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ।