05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕਾਲੀਆਂ ਝੰਡੀਆਂ ਲੈ ਕੇ ਮੁੱਖ ਮੰਤਰੀ ਦਾ ਘਿਰਾਓ ਕਰਨ ਜਾ ਰਹੀਆਂ ਮੁਲਾਜ਼ਮ ਜਥੇਬੰਦੀਆਂ ’ਤੇ ਲਾਠੀਚਾਰਜ ਦੋ ਦਰਜਨ ਤੋਂ ਵੱਧ 1158 ਸਹਾਇਕ ਪ੍ਰੋਫੈਸਰ ਹਿਰਾਸਤ ’ਚ ਲਏ

ਬਠਿੰਡਾ, 5 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਆਗਾਜ਼ ਮੌਕੇ ਪਹੁੰਚਣ ਦੌਰਾਨ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਕਾਲੀਆਂ ਝੰਡੀਆਂ ਲੈ ਕੇ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕੀਤਾ ਗਿਆ ਅਤੇ ਦੋ ਦਰਜਨ ਤੋਂ ਵੱਧ 1158 ਸਹਾਇਕ ਪ੍ਰੋਫੈਸਰਾਂ ਨੂੰ ਹਿਰਾਸਤ ਵਿਚ ਲੈ ਕੇ ਥਾਣੇ ਵਿਚ ਬੰਦ ਕਰ ਦਿੱਤਾ ਗਿਆ।

Ad Position 21
repet_subhas-goyals [Copy P29]
ਬਠਿੰਡਾ ਵਿਖੇ ਸੜਕ ’ਤੇ ਧਰਨਾ ਲਗਾ ਕੇ ਬੈਠੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਤੇ ਵਰਕਰ। ਤਸਵੀਰ : ਲਵਲੀ 06-09-2026
ਬਠਿੰਡਾ, 5 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਆਗਾਜ਼ ਮੌਕੇ ਪਹੁੰਚਣ ਦੌਰਾਨ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਕਾਲੀਆਂ ਝੰਡੀਆਂ ਲੈ ਕੇ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕੀਤਾ ਗਿਆ ਅਤੇ ਦੋ ਦਰਜਨ ਤੋਂ ਵੱਧ 1158 ਸਹਾਇਕ ਪ੍ਰੋਫੈਸਰਾਂ ਨੂੰ ਹਿਰਾਸਤ ਵਿਚ ਲੈ ਕੇ ਥਾਣੇ ਵਿਚ ਬੰਦ ਕਰ ਦਿੱਤਾ ਗਿਆ। ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਦੀ ਬਠਿੰਡਾ ਆਮਦ ਦੇ ਮੱਦੇਨਜ਼ਰ ਪੰਜਾਬ ਭਰ ਦੀਆਂ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਸ਼ਹਿਰ ਵਿਚ ਇਕੱਠੀਆਂ ਹੋਈਆਂ ਸਨ। ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਸਮਾਂ ਮੰਗਿਆ ਗਿਆ ਸੀ ਪਰ ਸਮਾਂ ਨਾ ਮਿਲਣ ਦੇ ਰੋਸ ਵਜੋਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵਲੋਂ ਲਗਾਈਆਂ ਬੈਰੀਕੇਡਿੰਗਾਂ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ। ਬਾਅਦ ਵਿਚ ਪ੍ਰਦਰਸ਼ਨਕਾਰੀਆਂ ਨੇ ਮੁੱਖ ਸੜਕ ’ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਵਿਚ 1158 ਸਹਾਇਕ ਪ੍ਰੋਫੈਸਰ ਫ਼ਰੰਟ, ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ, ਪੈਨਸ਼ਨਰ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਆਗੂਆਂ ਨੇ ਦੋਸ਼ ਲਾਇਆ ਕਿ ਉਹ ਆਪਣੀਆਂ ਜਾਇਜ਼ ਮੰਗਾਂ ਸੰਬੰਧੀ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਰੋਕਣ ਲਈ ਪੁਲਿਸ ਵਲੋਂ ਧੱਕਾ-ਮੁੱਕੀ ਅਤੇ ਲਾਠੀਚਾਰਜ ਕੀਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਦਾ ਇਕ ਸਾਥੀ ਅਧਿਆਪਕ ਵੀ ਜ਼ਖ਼ਮੀ ਹੋ ਗਿਆ ਹੈ। 1158 ਸਹਾਇਕ ਪ੍ਰੋਫੈਸਰ ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਅਧਿਆਪਕ ਦਿਵਸ ਮੌਕੇ ਉਹ ਮੁੱਖ ਮੰਤਰੀ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣਾ ਚਾਹੁੰਦੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਕਰੀਬ ਪੰਜ ਸਾਲਾਂ ਤੋਂ ਕਾਨੂੰਨੀ ਵਿਵਾਦ ਕਾਰਨ 1158 ਸਹਾਇਕ ਪ੍ਰੋਫੈਸਰਾਂ ਦੇ ਰੁਜ਼ਗਾਰ ’ਤੇ ਸੰਕਟ ਬਣਿਆ ਹੋਇਆ ਹੈ, ਜਿਸ ਕਾਰਨ ਹਜ਼ਾਰਾਂ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰਕੇ 1158 ਸਹਾਇਕ ਪ੍ਰੋਫੈਸਰਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਭਰੋਸੇ ਦੇਣ ਦੀ ਬਜਾਏ ਸਰਕਾਰ ਵਲੋਂ ਇਸ ਮਾਮਲੇ ਦਾ ਠੋਸ ਅਤੇ ਕਾਨੂੰਨੀ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਅਤੇ ਹੋਰ ਸਟਾਫ਼ ਦੀ ਘਾਟ, ਬੁਨਿਆਦੀ ਸਹੂਲਤਾਂ ਦੀ ਕਮੀ ਤੇ ਉਚੇਰੀ ਸਿੱਖਿਆ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ। ਫ਼ਰੰਟ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਰੁਜ਼ਗਾਰ ਦੀ ਸੁਰੱਖਿਆ ਸਮੇਤ ਹੋਰ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਆਉਣ ਵਾਲੇ ਸਮੇਂ ’ਚ ਸਬਸਿਡੀ ’ਤੇ ਸਰਕਾਰੀ ਸਹੂਲਤਾਂ ਲਈ ਫਾਰਮਰ ਰਜਿਸਟਰੀ... ਅਗਲੀ ਖ਼ਬਰ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ
Ad Position 24