‘ ਆਪ’ ਸਰਕਾਰ ਨੇ ਸਾਢੇ ਚਾਰ ਸਾਲਾਂ ’ਚ ਸਾਰੇ ਵਾਅਦਿਆਂ ਨੂੰ ਪੂਰਾ ਕਰ ਕੇ ਰਿਕਾਰਡ ਕਾਇਮ ਕੀਤਾ - ਕੋਟਫੱਤਾ
ਸੰਗਤ ਮੰਡੀ, 5 ਸਤੰਬਰ (ਸੁਖਤੇਜ ਧਾਲੀਵਾਲ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ। ਜਦੋਂ ਕਿ ਪਿਛਲੀਆਂ ਸਰਕਾਰਾਂ ਸਮੇਂ ਪੰਜ ਸਾਲਾਂ ਵਿਚ ਵਾਅਦੇ ਪੂਰੇ ਨਹੀਂ ਹੁੰਦੇ ਸਨ।
ਸੰਗਤ ਮੰਡੀ, 5 ਸਤੰਬਰ (ਸੁਖਤੇਜ ਧਾਲੀਵਾਲ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ। ਜਦੋਂ ਕਿ ਪਿਛਲੀਆਂ ਸਰਕਾਰਾਂ ਸਮੇਂ ਪੰਜ ਸਾਲਾਂ ਵਿਚ ਵਾਅਦੇ ਪੂਰੇ ਨਹੀਂ ਹੁੰਦੇ ਸਨ। ਇਹ ਗੱਲ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਹੋਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਐਨੇ ਪ੍ਰਭਾਵਿਤ ਹੋ ਰਹੇ ਹਨ ਕਿ 2027 ਦੀਆਂ ਚੋਣਾਂ ਵਿਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੱਖ ਵਿਚ ਭੁਗਤਕੇ ਦੂਜੀ ਵਾਰ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਕਿਸਾਨ ਵਿੰਗ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਯੂਥ ਆਗੂ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਆਪ ਆਗੂ ਬਹਾਦਰ ਸਿੰਘ ਸਿੱਧੂ, ਟਰੇਡਿੰਗ ਵਿੰਗ ਦੇ ਚੇਅਰਮੈਨ ਨ ਰੇਸ਼ ਕੁਮਾਰ ਸੰਗਤ ਮੰਡੀ, ਰਵੀ ਗੋਇਲ, ਅਗਰਵਾਲ ਸਮਾਜ ਦੇ ਚੇਅਰਮੈਨ ਸੁਰਿੰਦਰ ਕੁਮਾਰ, ਹਰਦੇਵ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।