ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਅਧਿਆਪਕ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ
ਬਠਿੰਡਾ, 5 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਐਸ. ਐਸ.
ਬਠਿੰਡਾ, 5 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਅੱਜ ਅਧਿਆਪਕਾਂ ਦੀ ਸਖ਼ਤ ਮਿਹਨਤ, ਤੇ ਵਡਮੁੱਲੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਅਧਿਆਪਕ ਦਿਵਸ ਬੜੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਕਾਲਜ ਦੇ ਆਡੀਟੋਰੀਅਮ ਵਿਖੇ ਸ਼ਾਨਦਾਰ ਸਮਾਗਮ ਵਿੱਚ ਵਿਦਿਆਰਥਣਾਂ, ਫੈਕਲਟੀ ਮੈਂਬਰਾਂ ਤੇ ਪ੍ਰਬੰਧਕੀ ਕਮੇਟੀ (ਮੈਨੇਜਮੈਂਟ) ਨੇ ਭਰਵੀਂ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਪ੍ਰਬੰਧਕੀ ਕਮੇਟੀ, ਕਾਲਜ ਪ੍ਰਿੰਸੀਪਲ ਅਤੇ ਸੀਨੀਅਰ ਫੈਕਲਟੀ ਮੈਂਬਰਾਂ ਵਲੋਂ ਸਾਂਝੇ ਤੌਰ ’ਤੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਸਮਾਗਮ ਦੇ ਸ਼ੁਰੂ ਵਿਚ ਕਾਲਜ ਦੇ ਪ੍ਰਿੰਸੀਪਲ ਡਾ: ਨੀਰੂ ਗਰਗ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਰਸਮੀ ਤੌਰ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਇਕ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਸੰਜੇ ਗੋਇਲ (ਪ੍ਰਧਾਨ, ਐਸ.ਐਸ.ਡੀ.ਜੀ.ਜੀ.ਸੀ.) ਨੇ ਆਧੁਨਿਕ ਯੁੱਗ ਵਿਚ ਅਧਿਆਪਕਾਂ ਦੀ ਬਦਲ ਰਹੀ ਭੂਮਿਕਾ ’ਤੇ ਚਾਨਣਾ ਪਾਇਆ। ਅਧਿਆਪਕਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੇ ਸਨਮਾਨ ਵਜੋਂ ਉਨ੍ਹਾਂ ਨੂੰ ਵਿਸ਼ੇਸ਼ ਯਾਦਗਾਰੀ ਚਿੰਨ੍ਹ (ਮੈਮੈਂਟੋ) ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੀ ਸਮਾਪਤੀ ਧੰਨਵਾਦੀ ਮਤੇ ਨਾਲ ਹੋਈ।