06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਕਿਸਾਨ ਭੜਕੇ, ਡੀ.ਸੀ. ਤੇ ਐੱਸ.ਐੱਸ.ਪੀ. ਦੀ ਕੋਠੀ ਘੇਰੀ ਐੱਸ.ਐੱਸ.ਪੀ. ਨੇ ਧਰਨੇ ’ਚ ਪੁੱਜ ਕੇ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਬਠਿੰਡਾ, 5 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਕਿਸਾਨੀ ਮਸਲਿਆਂ ਨੂੰ ਲੈ ਕੇ ਪਿਛਲੇ ਇਕ ਹਫ਼ਤੇ ਤੋਂ ਬਠਿੰਡਾ ਦੇ ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਠਿੰਡਾ, 5 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਕਿਸਾਨੀ ਮਸਲਿਆਂ ਨੂੰ ਲੈ ਕੇ ਪਿਛਲੇ ਇਕ ਹਫ਼ਤੇ ਤੋਂ ਬਠਿੰਡਾ ਦੇ ਡੀ.ਸੀ. ਦਫ਼ਤਰ ਸਾਹਮਣੇ ਪੱਕਾ ਮੋਰਚਾ ਲਗਾ ਕੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਾਰਕੁੰਨਾਂ ਦਾ ਰੋਹ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਬਠਿੰਡਾ ਆਮਦ ਤੋਂ ਪਹਿਲਾਂ ਉਸ ਸਮੇਂ ਭੜਕ ਉੱਠਿਆ ਜਦੋਂ ਕਿਸਾਨਾਂ ਵਲੋਂ ਅਚਾਨਕ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਨਵੇਂ ਆਏ ਐੱਸ.ਐੱਸ.ਪੀ. ਸੁਹੈਲ ਕਾਸਿਮ ਮੀਰ ਦੀ ਸਰਕਾਰੀ ਕੋਠੀ ਦਾ ਘਿਰਾਓ ਕਰ ਲਿਆ ਗਿਆ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਪ੍ਰਸ਼ਾਸਨ ਦੀਆਂ ਭਾਜੜਾਂ ਪੈ ਗਈਆਂ, ਜਿਸ ਨੇ ਦੋਵੇਂ ਅਧਿਕਾਰੀਆਂ ਦੀਆਂ ਕੋਠੀਆਂ ਦੀ ਸੁਰੱਖਿਆ ਵਧਾ ਦਿੱਤੀ। ਇਸ ਦੌਰਾਨ ਐਸ.ਪੀ. (ਸਿਟੀ) ਆਸ਼ਵੰਤ ਸਿੰਘ ਧਾਲੀਵਾਲ ਨੇ ਕਿਸਾਨਾਂ ਨਾਲ ਗੱਲਬਾਤ ਦਾ ਦੌਰਾ ਚਲਾ ਕੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਆਪਣੀ ਜਿੱਦ ’ਤੇ ਅੜੇ ਰਹੇ, ਜਿਸ ਬਾਅਦ ਨਵੇਂ ਆਏ ਐੱਸ.ਐੱਸ.ਪੀ. ਕਾਸਿਮ ਮੀਰ ਨੂੰ ਖ਼ੁਦ ਚੱਲ ਕੇ ਕਿਸਾਨਾਂ ਦੇ ਧਰਨੇ ਵਿਚ ਪੁੱਜਣ ਆਉਣਾ ਪਿਆ। ਐੱਸ.ਐੱਸ.ਪੀ. ਵਲੋਂ ਪੁਲਿਸ ਪ੍ਰਸ਼ਾਸਨ ਨਾਲ ਜੁੜੀਆਂ ਕਿਸਾਨ ਮੰਗਾਂ ਦਾ ਪਰਸੋਂ ਤੋਂ ਹੱਲ ਕਰਨ ਦਾ ਜਨਤਕ ਤੌਰ ’ਤੇ ਐਲਾਨ ਕੀਤਾ ਗਿਆ ਜਿਸ ਬਾਅਦ ਕਿਸਾਨਾਂ ਨੇ ਕਰੀਬ 5 ਘੰਟਿਆਂ ਦੇ ਲੰਬੇ ਸਮੇਂ ਬਾਅਦ ਡੀ.ਸੀ. ਤੇ ਐਸ.ਐਸ.ਪੀ. ਦੀ ਕੋਠੀ ਦਾ ਘਿਰਾਓ ਛੱਡਿਆ ਤੇ ਪੁਲਿਸ ਨੇ ਸੁੱਖ ਦਾ ਸਾਹ ਲਿਆ। ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਉਪ-ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਤੇ ਔਰਤ ਆਗੂ ਹਰਿੰਦਰ ਕੌਰ ਬਿੰਦੂ ਨੇ ਦੱਸਿਆ ਕਿ ਘਿਰਾਓ ਦੌਰਾਨ ਖ਼ੁਦ ਐੱਸ.ਐੱਸ.ਪੀ. ਵਲੋਂ ਧਰਨੇ ਵਿਚ ਪੁੱਜੇ ਕੇ ਜ਼ਿਲ੍ਹੇ ਅੰਦਰ ਕਿਸਾਨ ਅੰਦੋਲਨ ਦੌਰਾਨ ਅਤੇ ਪਰਾਲੀ ਸਾੜਨ ਸੰਬੰਧੀ ਕਿਸਾਨਾਂ ਵਿਰੁੱਧ ਦਰਜ ਮੁਕੱਦਮੇ ਰੱਦ ਕਰਨ ਅਤੇ ਜਿਉਂਦ ਸਮੇਤ ਸਦੀਆਂ ਤੋਂ ਜ਼ਮੀਨਾਂ ’ਤੇ ਕਾਬਜ਼ ਕਿਸਾਨਾਂ ਨੂੰ ਮਾਲਕੀ ਹੱਕ ਦੇਣ ਤੇ ਪਿੰਡ ਘੁੱਦਾ ਦੀ ਅੱਗ ਨਾਲ ਸੜੀ ਕਣਕ ਦੇ ਮੁਆਵਜ਼ਾ ਦਾ ਮਸਲਾ 7 ਸਤੰਬਰ ਤੋਂ ਹੱਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਸਟੇਜ ਤੋਂ ਵਿਸ਼ਵਾਸ ਦਿੱਤਾ ਗਿਆ ਜਿਸ ਬਾਅਦ ਉਨ੍ਹਾਂ ਨੇ ਦੋਵੇਂ ਅਧਿਕਾਰੀਆਂ ਦੇ ਘਰਾਂ ਦਾ ਘਿਰਾਓ ਖ਼ਤਮ ਕੀਤਾ। ਉਨ੍ਹਾਂ ਕਿਹਾ ਕਿ ਬਾਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਕਿਸਾਨ ਮੋਰਚਾ ਜਿਉਂ ਦੀ ਤਿਉਂ ਜਾਰੀ ਰਹੇਗਾ ਪਰ ਜੇਕਰ ਐਸ.ਐਸ.ਪੀ. ਨੇ ਭਰੋਸੇ ਅਨੁਸਾਰ ਪੁਲਿਸ ਪ੍ਰਸ਼ਾਸਨ ਨਾਲ ਜੁੜੇ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਮੁੜ ਬਦਲਵੇਂ ਰੂਪ ਵਿਚ ਸੰਘਰਸ਼ ਤੇਜ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਨਾਤਨ ਧਰਮ ਸਭਾ ਨੇ ਧੂਮਧਾਮ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ
Ad Position 24