ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਮਲੂਕਾ ਵਲੋਂ ਮੋਹਨਜੀਤ ਸਿੰਘ ਸ਼ੇਰੋਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ
ਬਠਿੰਡਾ, 5 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋ ’ਚ ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ’ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦੇ ਕਿਹਾ ਕਿ ਇਸ ਘਟਨਾ ਨੇ ਹਿਟਲਰ ਰਾਜ ਨੂੰ ਮੁੜ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਸਰਕਾਰ ਅਤੇ ਮੁੱਖ ਮੰਤਰੀ ਵਿਰੁੱਧ ਉੱਠਣ ਵਾਲੀ ਹਰ ਆਵਾਜ਼ ਨੂੰ ਪੁਲਿਸ ਬਲ ਤੇ ਪਰਚਿਆ ਨਾਲ ਦਬਾਇਆ ਜਾ ਰਿਹਾ ਹੈ।
ਗ
ਗੁਰਪ੍ਰੀਤ ਸਿੰਘ ਮਲੂਕਾ
06-09-2026
ਬਠਿੰਡਾ, 5 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋ ’ਚ ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ’ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦੇ ਕਿਹਾ ਕਿ ਇਸ ਘਟਨਾ ਨੇ ਹਿਟਲਰ ਰਾਜ ਨੂੰ ਮੁੜ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਸਰਕਾਰ ਅਤੇ ਮੁੱਖ ਮੰਤਰੀ ਵਿਰੁੱਧ ਉੱਠਣ ਵਾਲੀ ਹਰ ਆਵਾਜ਼ ਨੂੰ ਪੁਲਿਸ ਬਲ ਤੇ ਪਰਚਿਆ ਨਾਲ ਦਬਾਇਆ ਜਾ ਰਿਹਾ ਹੈ। ਸਰਕਾਰ ਦੀ ਸ਼ਹਿ ’ਤੇ ਪੁਲਿਸ ਲੋਕਤੰਤਰ ਦਾ ਘਾਣ ਕਰ ਰਹੀ ਹੈ। ਭਗਵੰਤ ਮਾਨ ਸੱਤਾ ’ਚ ਆਉਣ ਤੋਂ ਪਹਿਲਾਂ ਖ਼ੁਦ ਲੋਕਾਂ ਨੂੰ ਰਾਜਨੀਤਕ ਆਗੂਆਂ ਤੋਂ ਸਵਾਲ ਪੁੱਛਣ ਲਈ ਪ੍ਰੇਰਿਤ ਕਰਦੇ ਸਨ ਪਰ ਹੁਣ ਜਦੋਂ ਲੋਕ ਭਗਵੰਤ ਮਾਨ ਨੂੰ ਉਹੀ ਸਵਾਲ ਕਰਦੇ ਹਨ ਤਾਂ ਉਨ੍ਹਾਂ ਦੀ ਪੁਲਿਸ ਦੇ ਡੰਡੇ ਨਾਲ ਆਵਾਜ਼ ਬੰਦ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਪੁਲਿਸ ਰਾਜ ਬਣਾ ਦਿੱਤਾ ਹੈ, ਪਰ ਲੋਕ ਸਮਾਂ ਆਉਣ ’ਤੇ ਸਬਕ ਜ਼ਰੂਰ ਸਿਖਾਉਣਗੇ। ਇਹ ਜਾਣਕਾਰੀ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਸਾਂਝੀ ਕੀਤੀ।