06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਡਾ. ਗੁਰਪ੍ਰੀਤ ਕੌਰ ਸਟੇਟ ਐਵਾਰਡ ਨਾਲ ਸਨਮਾਨਿਤ

ਭੁੱਚ ਮੰਡੀ, 5 ਸਤੰਬਰ (ਬਿੱਕਰ ਸਿੰਘ ਸਿੱਧੂ)-ਪੀ. ਐਮ.

Ad Position 21
repet_subhas-goyals [Copy P29]
ਡਾ. ਗੁਰਪ੍ਰੀਤ ਕੌਰ ਮੁੱਖ ਅਧਿਆਪਕਾ ਪੀ. ਐਮ. ਸ਼੍ਰੀ ਸਰਕਾਰੀ ਕੰਨਿਆ ਹਾਈ ਸਕੂਲ ਭੁੱਚੋ ਮੰਡੀ ਆਪਣੇ ਸਨਮਾਨ ਪੱਤਰ ਨਾਲ। ਤਸਵੀਰ: ਬਿੱਕਰ ਸਿੰਘ ਸਿੱਧੂ 06-09-2026
ਭੁੱਚ ਮੰਡੀ, 5 ਸਤੰਬਰ (ਬਿੱਕਰ ਸਿੰਘ ਸਿੱਧੂ)-ਪੀ. ਐਮ. ਸ਼੍ਰੀ ਸਰਕਾਰੀ ਕੰਨਿਆ ਹਾਈ ਸਕੂਲ ਭੁੱਚੋ ਮੰਡੀ ਦੀ ਮੁੱਖ ਅਧਿਆਪਕਾ ਡਾ: ਗੁਰਪ੍ਰੀਤ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ, ਸਮਰਪਿਤ ਅਤੇ ਮਿਸਾਲੀ ਸੇਵਾਵਾਂ ਨਿਭਾਉਣ ਲਈ ਅੱਜ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ। ਇਹ ਮਾਣਮੱਤਾ ਸਨਮਾਨ ਉਨ੍ਹਾਂ ਦੀ ਸਾਲਾਂ ਦੀ ਮਿਹਨਤ, ਸਮਰਪਣ, ਦੂਰਦਰਸ਼ੀ ਸੋਚ ਅਤੇ ਸਕੂਲ ਦੀ ਤਰੱਕੀ ਲਈ ਕੀਤੇ ਅਣਥੱਕ ਯਤਨਾਂ ਦਾ ਨਤੀਜਾ ਹੈ। ਡਾ. ਗੁਰਪ੍ਰੀਤ ਕੌਰ ਨੇ ਮੁੱਖ ਅਧਿਆਪਕਾ ਵਜੋਂ ਸਕੂਲ ਦੀ ਤਰੱਕੀ ਲਈ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਦੀ ਮਿਹਨਤ ਨੂੰ ਉਸ ਸਮੇਂ ਸਨਮਾਨ ਮਿਲਿਆ ਜਦੋਂ ਸਾਲ 2023 ਵਿਚ ਸਕੂਲ ਨੂੰ ‘ਉੱਤਮ ਸਕੂਲ ਪੁਰਸਕਾਰ’ ਨਾਲ ਨਿਵਾਜਿਆ ਗਿਆ। ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਦੇ ਵਿੱਦਿਅਕ ਨਤੀਜੇ ਵੀ ਲਗਾਤਾਰ ਸ਼ਾਨਦਾਰ ਰਹੇ ਹਨ। ਡਾ. ਗੁਰਪ੍ਰੀਤ ਨੇ ਸਕੂਲ ਦੀ ਦਿੱਖ ਅਤੇ ਬੁਨਿਆਦੀ ਢਾਂਚੇ ਨੂੰ ਵੀ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਸਟੇਟ ਐਵਾਰਡ ਲਈ ਹੋਏ ਸਖ਼ਤ ਮੁਕਾਬਲੇ ਤੋਂ ਬਾਅਦ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਦੀ ਚੋਣ ਰਾਜ ਪੁਰਸਕਾਰ ਲਈ ਕੀਤੀ ਗਈ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰਡਰੀ ਬਠਿੰਡਾ ਚਮਕੌਰ ਸਿੰਘ ਸਿੱਧੂ ਨੇ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਡਾ: ਗੁਰਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਹਾਰਦਿਕ ਵਧਾਈ ਅਤੇ ਸ਼ਾਬਾਸ਼ ਦਿੱਤੀ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਰਾਜ ਪੁਰਸਕਾਰ ਮਿਲਣ ਦਾ ਸਿਹਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸਮੁੱਚੀ ਟੀਮ, ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਮੰਡੀ ਵਾਸੀਆਂ ਨੂੰ ਦਿੰਦਿਆਂ ਕਿਹਾ ਕਿ ਇਹ ਸਨਮਾਨ ਇਕੱਲੇ ਉਨ੍ਹਾਂ ਦੀ ਨਹੀਂ, ਸਗੋਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਵਾਲੀ ਸਮੁੱਚੀ ਟੀਮ ਦੀ ਸਾਂਝੀ ਪ੍ਰਾਪਤੀ ਹੈ। ਉਨ੍ਹਾਂ ਨੇ ਆਪਣੇ ਇਸ ਸਨਮਾਨ ’ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਜਣ ਵਾਲੇ ਸਮੂਹ ਅਧਿਕਾਰੀਆਂ, ਸਹਿਕਰਮੀਆਂ, ਵਿਦਿਆਰਥੀਆਂ, ਮਾਪਿਆਂ ਅਤੇ ਮੰਡੀ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਪਾਰ ਮੰਡਲ, ਆੜ੍ਹਤੀਆ ਐਸੋਸੀਏਸ਼ਨ ਤੇ ਭਾਜਪਾ ਵਲੋਂ ਮਾਨਸਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਇਕੱਠ ਅਗਲੀ ਖ਼ਬਰ ਗੋਨਿਆਣਾ ’ਚ ਧੂਮਧਾਮ ਨਾਲ ਮਨਾਈ ਗਈ ਜਨਮ ਅਸ਼ਟਮੀ
Ad Position 24