ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ’ਚ ਨਵੇਂ ਬੇਅਦਬੀ ਕਾਨੂੰਨ ਤਹਿਤ ਕਾਰਵਾਈ ਦੀ ਮੰਗ-ਅਕਾਲੀ ਦਲ ਵਾਰਿਸ ਪੰਜਾਬ ਦੇ
ਸੰਗਤ ਮੰਡੀ, 5 ਸਤੰਬਰ (ਅੰਮ੍ਰਿਤ ਸ਼ਰਮਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ’ਚ ਨਵੇਂ ਬੇਅਦਬੀ ਕਾਨੂੰਨ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸੰਗਤ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਬੰਦੀ ਦੇ ਹਲਕਾ ਬਠਿੰਡਾ ਦਿਹਾਤੀ ਸੇਵਾਦਾਰ ਹਰਮੰਦਰ ਸਿੰਘ ਗੁਲਾਬਗੜ੍ਹ ਨੇ ਕਿਹਾ ਕਿ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਵਿਰੁੱਧ ਗੈਰ ਕਾਨੂੰਨੀ ਢੰਗ ਅਤੇ ਅਣਮਨੁੱਖੀ ਵਤੀਰੇ ਨਾਲ ਪੁਲਿਸ ਹਿਰਾਸਤ ਵਿਚ ਉਸਨੂੰ ਥਾਣੇ ਲਿਜਾ ਕੇ ਗ਼ੈਰ ਮਨੁਖੀ ਤਸੀਹੇ ਦੇਣੇ ਅਤੇ ਅੰਮ੍ਰਿਤਧਾਰੀ ਸਿੱਖ ਦੇ ਕਕਾਰਾਂ ਦੀ ਬੇਅਦਬੀ ਕਰਨ ਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਸੰਗਤ ਮੰਡੀ, 5 ਸਤੰਬਰ (ਅੰਮ੍ਰਿਤ ਸ਼ਰਮਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ’ਚ ਨਵੇਂ ਬੇਅਦਬੀ ਕਾਨੂੰਨ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸੰਗਤ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਬੰਦੀ ਦੇ ਹਲਕਾ ਬਠਿੰਡਾ ਦਿਹਾਤੀ ਸੇਵਾਦਾਰ ਹਰਮੰਦਰ ਸਿੰਘ ਗੁਲਾਬਗੜ੍ਹ ਨੇ ਕਿਹਾ ਕਿ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਵਿਰੁੱਧ ਗੈਰ ਕਾਨੂੰਨੀ ਢੰਗ ਅਤੇ ਅਣਮਨੁੱਖੀ ਵਤੀਰੇ ਨਾਲ ਪੁਲਿਸ ਹਿਰਾਸਤ ਵਿਚ ਉਸਨੂੰ ਥਾਣੇ ਲਿਜਾ ਕੇ ਗ਼ੈਰ ਮਨੁਖੀ ਤਸੀਹੇ ਦੇਣੇ ਅਤੇ ਅੰਮ੍ਰਿਤਧਾਰੀ ਸਿੱਖ ਦੇ ਕਕਾਰਾਂ ਦੀ ਬੇਅਦਬੀ ਕਰਨ ਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ੀ ਪੁਲਿਸ ਕਰਮਚਾਰੀਆਂ ਅਤੇ ਪੁਲਿਸ ਨੂੰ ਹਦਾਇਤ ਕਰਨ ਵਾਲੇ ਰਾਜਨੀਤਕ ਲੋਕਾਂ ਤੇ ਨਵੇਂ ਬਣੇ ਬੇਅਦਬੀ ਕਾਨੂੰਨ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਬਠਿੰਡਾ ਦਿਹਾਤੀ ਹਲਕਾ ਸੇਵਾਦਾਰ ਹਰਮੰਦਰ ਸਿੰਘ ਗੁਲਾਬਗੜ੍ਹ, ਜ਼ਿਲ੍ਹਾ ਮੀਤ ਪ੍ਰਧਾਨ ਸਤਵਿੰਦਰ ਸਿੰਘ ਸਿੱਧੂ, ਮੇਜਰ ਸਿੰਘ ਜੱਸੀ ਬਾਗਵਾਲੀ ਬਲਾਕ ਪ੍ਰਧਾਨ ਸੰਗਤ, ਰਾਜਵੰਤ ਸਿੰਘ ਬਲਾਕ ਪ੍ਰਧਾਨ ਬਠਿੰਡਾ 1, ਗੁਰਜਿੰਦਰ ਸਿੱਧੂ ਭਾਈਕਾ ਬਲਾਕ ਪ੍ਰਧਾਨ ਬਠਿੰਡਾ 2, ਅਵਤਾਰ ਸਿੰਘ ਜੈ ਸਿੰਘ ਵਾਲਾ ਕਾਰਜਕਾਰੀ ਕਮੇਟੀ ਮੈਬਰ ਬਠਿੰਡਾ, ਸੁਖਜਿੰਦਰ ਸਿੰਘ ਜੱਸੀ ਬਾਗਵਾਲੀ ਪ੍ਰਧਾਨ ਸਰਕਲ ਥਾਣਾ ਸੰਗਤ, ਰਾਜਵੰਤ ਸਿੰਘ ਟਿਵਾਣਾ, ਗੁਰਭਿੰਦਰ ਸਿੰਘ ਬਾਂਡੀ ਸਰਕਲ ਪ੍ਰਧਾਨ , ਅਵਤਾਰ ਸਿੰਘ ਗਰੇਵਾਲ, ਨਿਰਮਲ ਸਿੰਘ ਸੰਗਤ ਅਤੇ ਅਮਨਦੀਪ ਸੰਗਤ ਆਦਿ ਮੌਜੂਦ ਸਨ।