05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਨੇ ਸਿਹਤ ਅਧਿਕਾਰੀਆਂ ਨੂੰ ਸੌਂਪਿਆ ਚਿਤਾਵਨੀ ਪੱਤਰ

ਤਲਵੰਡੀ ਸਾਬੋ, 5 ਸਤੰਬਰ (ਰਵਜੋਤ ਸਿੰਘ ਰਾਹੀ): ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਨਿਪਟਾਰੇ ਲਈ ਸਿਹਤ ਵਿਭਾਗ ਅਤੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਇਸ ਸੰਬੰਧੀ ਯੂਨੀਅਨ ਦੇ ਆਗੂਆਂ ਵਲੋਂ ਸਿਵਲ ਸਰਜਨ ਅਤੇ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਤਲਵੰਡੀ ਸਾਬੋ, 5 ਸਤੰਬਰ (ਰਵਜੋਤ ਸਿੰਘ ਰਾਹੀ): ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਨਿਪਟਾਰੇ ਲਈ ਸਿਹਤ ਵਿਭਾਗ ਅਤੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਇਸ ਸੰਬੰਧੀ ਯੂਨੀਅਨ ਦੇ ਆਗੂਆਂ ਵਲੋਂ ਸਿਵਲ ਸਰਜਨ ਅਤੇ ਐਸ.ਐਮ.ਓ. ਦੇ ਨਾਮ ਅਲਟੀਮੇਟਮ ਪੱਤਰ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੀਆਂ ਜਾਂਦੀਆਂ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨੂੰ ਹਰ ਗਰੀਬ ਅਤੇ ਲੋੜਵੰਦ ਤੱਕ ਪਹੁੰਚਾਉਣ ਵਿਚ ਦਿਨ-ਰਾਤ ਮਿਹਨਤ ਕਰ ਰਹੀਆਂ ਹਨ। ਯੂਨੀਅਨ ਦੇ ਨੁਮਾਇੰਦਿਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਬਲਾਕ ਪ੍ਰਧਾਨ ਸੁਖਦੇਵ ਕੌਰ, ਉਪ ਪ੍ਰਧਾਨ ਅਮਰਜੀਤ ਕੌਰ, ਆਸ਼ਾ ਵਰਕਰ ਕਿਰਨਾ ਰਾਣੀ, ਕਰਮਜੀਤ ਕੌਰ, ਰਾਜਵੀਰ ਕੌਰ, ਕੁਲਵੰਤ ਕੌਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਆਉਣ ਵਾਲੇ ਸਮੇਂ ’ਚ ਸਬਸਿਡੀ ’ਤੇ ਸਰਕਾਰੀ ਸਹੂਲਤਾਂ ਲਈ ਫਾਰਮਰ ਰਜਿਸਟਰੀ... ਅਗਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ’ਚ ਨਵੇਂ ਬੇਅਦਬੀ ਕਾਨੂੰਨ ਤਹਿਤ ਕਾਰਵਾਈ ਦੀ ਮੰਗ-ਅਕਾਲੀ ਦਲ ਵਾਰਿਸ ਪੰਜਾਬ ਦੇ
Ad Position 24