05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਸੰਗਤ ਮੰਡੀ, 5 ਸਤੰਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਪਥਰਾਲਾ ਨੇੜੇ ਇਕ ਵਿਅਕਤੀ ਨੂੰ 300 ਗਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬਸੰਦ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਗਸ਼ਤ ਕੀਤੀ ਜਾ ਰਹੀ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸੰਗਤ ਮੰਡੀ, 5 ਸਤੰਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਪਥਰਾਲਾ ਨੇੜੇ ਇਕ ਵਿਅਕਤੀ ਨੂੰ 300 ਗਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬਸੰਦ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਪਥਰਾਲਾ ਨੇੜੇ ਭਾਰਤ ਮਾਲਾ ਸੜਕ ’ਤੇ ਬਣੇ ਪੁਲ ਥੱਲੇ ਪੁੱਜੀ ਤਾਂ ਇਕ ਮੋਨਾ ਵਿਅਕਤੀ ਹੱਥ ’ਚ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਚੁੱਕੀ ਆ ਰਿਹਾ ਮਿਲਿਆ, ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਕੇ ਦੌੜਨ ਦੀ ਤਾਕ ’ਚ ਸੀ। ਸ਼ੱਕ ਦੇ ਅਧਾਰ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿਚੋਂ 300 ਗਰਾਮ ਅਫ਼ੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਅਫ਼ੀਮ ਸਮੇਤ ਕਾਬੂ ਕੀਤੇ ਵਿਅਕਤੀ ਦੀ ਪਛਾਣ ਭਗਵੰਤ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਪਿੰਡ ਸੁਖਲੱਧੀ ਥਾਣਾ ਰਾਮਾ (ਬਠਿੰਡਾ) ਵਜੋਂ ਹੋਈ ਹੈ। ਥਾਣਾ ਸੰਗਤ ਦੀ ਪੁਲਿਸ ਵਲੋਂ ਦੋਸ਼ੀ ਨੂੰ ਨਸ਼ਾ ਵਿਰੋਧੀ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਹਵਾਲਾਤ ’ਚ ਬੰਦ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਭੈਣੀਬਾਘਾ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਜੀ.ਆਈ.ਐਮ.ਟੀ. ਕਾਲਜ ਬੁਢਲਾਡਾ ਦਾ ਦੌਰਾ ਅਗਲੀ ਖ਼ਬਰ ਗੁਰਬਿੰਦਰ ਭਗਤਾ ਨੂੰ ਭਾਜਪਾ ਹਲਕਾ ਰਾਮਪੁਰਾ ਦੇ ਸੰਗਠਨ ਤੇ ਸਰਗਰਮੀਆਂ ਦੇ ਇੰਚਾਰਜ ਦੀ ਜ਼ਿੰਮੇਵਾਰੀ ਮਿਲੀ
Ad Position 24