ਨਾਰੀ ਸ਼ਕਤੀ, ਸਿਹਤ ਅਤੇ ਸਮਾਨਤਾ ਦਾ ਸੁਨੇਹਾ ਦੇਵੇਗੀ ‘ਸ਼ੀ ਰਨਜ਼, ਪੰਜਾਬ ਮੈਰਾਥਨ’
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਨਾਰੀ ਸ਼ਕਤੀ, ਮਹਿਲਾ ਸਸ਼ਕਤੀਕਰਨ, ਸਿਹਤ ਅਤੇ ਸਮਾਨਤਾ ਨੂੰ ਸਮਰਪਿਤ ਵਿਸ਼ੇਸ਼ ਮੈਰਾਥਨ ‘ਸ਼ੀ ਰੰਨਜ਼, ਪੰਜਾਬ ਮੈਰਾਥਨ’ ਦਾ ਆਯੋਜਨ 9 ਸਤੰਬਰ 2026, ਦਿਨ ਬੁੱਧਵਾਰ ਨੂੰ ਨਵੀਂ ਦਾਣਾ ਮੰਡੀ, ਮੌੜ ਵਿਖੇ ਸਵੇਰੇ 6 ਵਜੇ ਤੋਂ 10 ਵਜੇ ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰੋਜੈਕਟ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਚੇਅਰਮੈਨ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਵੀ ਇਸ ਸਮਾਗਮ ਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਰਹਿਣਗੇ।
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਨਾਰੀ ਸ਼ਕਤੀ, ਮਹਿਲਾ ਸਸ਼ਕਤੀਕਰਨ, ਸਿਹਤ ਅਤੇ ਸਮਾਨਤਾ ਨੂੰ ਸਮਰਪਿਤ ਵਿਸ਼ੇਸ਼ ਮੈਰਾਥਨ ‘ਸ਼ੀ ਰੰਨਜ਼, ਪੰਜਾਬ ਮੈਰਾਥਨ’ ਦਾ ਆਯੋਜਨ 9 ਸਤੰਬਰ 2026, ਦਿਨ ਬੁੱਧਵਾਰ ਨੂੰ ਨਵੀਂ ਦਾਣਾ ਮੰਡੀ, ਮੌੜ ਵਿਖੇ ਸਵੇਰੇ 6 ਵਜੇ ਤੋਂ 10 ਵਜੇ ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰੋਜੈਕਟ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਚੇਅਰਮੈਨ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਵੀ ਇਸ ਸਮਾਗਮ ਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਰਹਿਣਗੇ। ਇਸ ਮੈਰਾਥਨ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਨੂੰ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਦੇ ਨਾਲ-ਨਾਲ ਮਹਿਲਾ ਸਸ਼ਕਤੀਕਰਨ ਦਾ ਸੁਨੇਹਾ ਦਿੱਤਾ ਜਾਵੇਗਾ। ਇਸ ਮੌਕੇ 3 ਕਿਲੋਮੀਟਰ ਫ਼ਨ ਰਨ ਕਰਵਾਈ ਜਾਵੇਗੀ, ਜਿਸ ਵਿਚ ਹਰ ਉਮਰ ਵਰਗ ਦੀਆਂ ਔਰਤਾਂ, ਲੜਕੀਆਂ ਅਤੇ ਛੋਟੇ ਬੱਚੇ (ਮੁੰਡੇ) ਭਾਗ ਲੈ ਸਕਣਗੇ। ਇਸ ਦੌੜ ਦਾ ਮੰਤਵ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਮਹਿਲਾਵਾਂ ਦੀ ਸੁਰੱਖਿਆ, ਸਿੱਖਿਆ ਅਤੇ ਸਸ਼ਕਤੀਕਰਨ ਲਈ ਸਮਾਜ ਨੂੰ ਇਕਜੁੱਟ ਕਰਨਾ ਹੈ। ਸ਼੍ਰੀ ਰੰਨਜ, ਪੰਜਾਬ ਮੈਰਾਥਨ ਦਾ ਵਿਸ਼ੇਸ਼ ਆਕਰਸ਼ਣ ਮਸ਼ਹੂਰ ਪੰਜਾਬੀ ਕਲਾਕਾਰ ਸੱਬਾ ਦੀ ਵਿਸ਼ੇਸ਼ ਹਾਜ਼ਰੀ ਹੋਵੇਗੀ, ਜੋ ਇਸ ਸਮਾਗਮ ਵਿਚ ਪਹੁੰਚਣਗੇ। ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਸਮੂਹ ਇਲਾਕਾ ਨਿਵਾਸੀਆਂ, ਮਹਿਲਾਵਾਂ, ਲੜਕੀਆਂ ਅਤੇ ਬੱਚਿਆਂ ਨੂੰ ਇਸ ਵਿਸ਼ੇਸ਼ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ।